ਐਸ ਜੀ ਪੀ ਸੀ ਪ੍ਰਧਾਨ ਸਰਦਾਰ ਹਰਜਿੰਦਰ ਸਿੰਘ ਧਾਮੀ ਤੇ ਕੀਤੇ ਗਏ ਹਮਲੇ ਦੀ ਸਖ਼ਤ ਨਿਖੇਧੀ: ਪਰਮਜੀਤ ਸਿੰਘ ਸਰਨਾ

ਐਸ ਜੀ ਪੀ ਸੀ ਪ੍ਰਧਾਨ ਸਰਦਾਰ ਹਰਜਿੰਦਰ ਸਿੰਘ ਧਾਮੀ ਤੇ ਕੀਤੇ ਗਏ ਹਮਲੇ ਦੀ ਸਖ਼ਤ ਨਿਖੇਧੀ: ਪਰਮਜੀਤ ਸਿੰਘ ਸਰਨਾ

ਨਵੀਂ ਦਿੱਲੀ 18 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਐਸ ਜੀ ਪੀ ਸੀ ਪ੍ਰਧਾਨ ਸਰਦਾਰ ਹਰਜਿੰਦਰ ਸਿੰਘ ਧਾਮੀ ਤੇ ਕੀਤੇ ਗਏ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਅਤੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਦਸਿਆ ਕਿ ਇਹ ਹਾਦਸਾ ਉਦੋਂ ਵਾਪਰਿਆ ਜਦੋਂ ਹਰਜਿੰਦਰ ਸਿੰਘ ਧਾਮੀ ਮੁਹਾਲੀ ਵਿਖੇ ਜੇਲ੍ਹਾਂ ਵਿਚ ਲੰਮੇ ਸਮੇਂ ਤੋਂ ਬੰਦ ਸਿੱਖ ਜਥੇਬੰਦੀਆਂ ਉਨ੍ਹਾਂ ਦੀ ਰਿਹਾਈ ਕਰਵਾਉਣ ਲਈ ਦਿੱਤੇ ਜਾ ਰਹੇ ਧਰਨੇ ‘ਚ ਸ਼ਾਮਲ ਹੋਣ ਲਈ ਪਹੁੰਚੇ ਸਨ।

ਉਨ੍ਹਾਂ ਕਿਹਾ ਕਿ ਮਿਲੀ ਜਾਣਕਾਰੀ ਮੁਤਾਬਕ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ‘ਤੇ ਪਥਰਾਅ ਕੀਤਾ ਗਿਆ ਹੈ, ਤੇ ਗੱਡੀ ਦਾ ਕੁਝ ਨੁਕਸਾਨ ਜਰੂਰ ਹੋਇਆ ਹੈ ਪਰ ਅਕਾਲ ਪੁਰਖ ਦਾ ਧੰਨਵਾਦ ਹੈ ਕਿ ਹਰਜਿੰਦਰ ਸਿੰਘ ਧਾਮੀ ਨੂੰ ਇਸ ਹਮਲੇ ‘ਚ ਕੋਈ ਨੁਕਸਾਨ ਨਹੀਂ ਹੋਇਆ ਅਤੇ ਉਨ੍ਹਾਂ ਨੂੰ ਧਰਨੇ ਵਾਲੀ ਥਾਂ ਤੋਂ ਸੁਰੱਖਿਅਤ ਦੂਰ ਲੈ ਜਾਇਆ ਗਿਆ ਸੀ । ਉਨ੍ਹਾਂ ਨੇ ਇਸ ਨੂੰ ਪੰਥ ਤੇ ਹਮਲਾ ਕਰਾਰ ਦੇਂਦਿਆਂ ਮਾਮਲੇ ਦੀ ਸਖ਼ਤ ਨਿੰਦਿਆਂ ਕੀਤੀ ਹੈ ।

error: Content is protected !!