ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਜੱਥੇਬੰਦੀ ਘੇਰਨ ਜਾ ਰਹੀ ਸੀ ਪੁਲਿਸ ਚੌਕੀ, ਤਾਂ ਪੁਲਿਸ ਨੇ ਅੱਗਿਓਂ ਕਰ’ਤਾ ਆ ਕੰਮ

ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਜੱਥੇਬੰਦੀ ਘੇਰਨ ਜਾ ਰਹੀ ਸੀ ਪੁਲਿਸ ਚੌਕੀ, ਤਾਂ ਪੁਲਿਸ ਨੇ ਅੱਗਿਓਂ ਕਰ’ਤਾ ਆ ਕੰਮ

 

ਅੰਮ੍ਰਿਤਸਰ (ਵੀਓਪੀ ਬਿਊਰੋ) ਵਾਰਿਸ ਪੰਜਾਬ ਦੇ ਜਥੇਦਾਰ ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ਵਰਿੰਦਰ ਸਿੰਘ ਜੌਹਲ ਵਾਸੀ ਪਿੰਡ ਜੌੜ ਸਿੰਘ ਵਾਲਾ ਵੱਲੋਂ ਪੰਪ ਐਕਸ਼ਨ ਗੰਨ ਨਾਲ ਫਾਇਰਿੰਗ ਕਰਨ ਦੀ ਵੀਡੀਓ ਇੰਟਰਨੈੱਟ ‘ਤੇ ਵਾਇਰਲ ਹੋ ਗਈ ਹੈ। ਇਸ ਮਾਮਲੇ ਦਾ ਐਸਐਸਪੀ ਗੁਰਮੀਤ ਸਿੰਘ ਚੌਹਾਨ ਵੱਲੋਂ ਸਖ਼ਤ ਨੋਟਿਸ ਲਿਆ ਗਿਆ, ਜਿਸ ਤੋਂ ਬਾਅਦ ਅੱਜ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਦੀ ਬੰਦੂਕ ਬਰਾਮਦ ਕਰ ਲਈ।

ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਵਰਿੰਦਰ ਸਿੰਘ ਜੌਹਲ ਦੀ ਇਕ ਵੀਡੀਓ ਇੰਟਰਨੈੱਟ ‘ਤੇ ਵਾਇਰਲ ਹੋਈ ਸੀ, ਜਿਸ ‘ਚ ਉਹ ਪੰਪ ਐਕਸ਼ਨ ਗੰਨ ਨਾਲ ਹਵਾ ‘ਚ ਗੋਲੀਬਾਰੀ ਕਰਦੇ ਨਜ਼ਰ ਆ ਰਹੇ ਹਨ। ਇਸ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਐਸਐਸਪੀ ਗੁਰਮੀਤ ਸਿੰਘ ਚੌਹਾਨ ਨੇ ਥਾਣਾ ਸਦਰ ਪੱਟੀ ਦੇ ਇੰਚਾਰਜ ਇੰਸਪੈਕਟਰ ਹਰਜਿੰਦਰ ਸਿੰਘ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਡਿਊਟੀ ਅਫ਼ਸਰ ਏ.ਐਸ.ਆਈ ਦਰਸ਼ਨ ਲਾਲ ਦੇ ਬਿਆਨਾਂ ‘ਤੇ ਮੁਲਜ਼ਮਾਂ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ।

ਦੂਜੇ ਪਾਸੇ ਵਰਿੰਦਰ ਸਿੰਘ ਜੌਹਲ ਦੀ ਗ੍ਰਿਫ਼ਤਾਰੀ ਦਾ ਪਤਾ ਲੱਗਦਿਆਂ ਹੀ ਵਾਰਿਸ ਪੰਜਾਬ ਜੱਥੇਬੰਦੀ ਨਾਲ ਸਬੰਧਤ ਕਾਰਕੁੰਨਾਂ ਨੇ ਥਾਣੇ ਦਾ ਘਿਰਾਓ ਕਰਨ ਦੀ ਯੋਜਨਾ ਬਣਾਈ ਪਰ ਪੁਲਿਸ ਨੇ ਇਸ ਯੋਜਨਾ ਨੂੰ ਕਾਮਯਾਬ ਨਹੀਂ ਹੋਣ ਦਿੱਤਾ। ਵਾਰਿਸ ਪੰਜਾਬ ਜੱਥੇਬੰਦੀ ਦੇ ਵਰਕਰਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ ਗਿਆ। ਥਾਣਾ ਇੰਚਾਰਜ ਨੇ ਦੱਸਿਆ ਕਿ ਪੰਪ ਐਕਸ਼ਨ ਗੰਨ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

error: Content is protected !!