Skip to content
Sunday, December 22, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
January
20
ਸੀਤ ਲਹਿਰ ਤੋਂ ਮਿਲੇਗਾ ਛੁਟਕਾਰਾ, ਮੀਂਹ ਤੇ ਗੜੇਮਾਰੀ ਦੀ ਸੰਭਾਵਨਾ ਵਿੱਚ ਹੋਇਆ ਵਾਧਾ, ਸ਼ਾਮ ਤਕ ਪੈ ਸਕਦੇ ਮੀਂਹ
jalandhar
Latest News
Punjab
ਸੀਤ ਲਹਿਰ ਤੋਂ ਮਿਲੇਗਾ ਛੁਟਕਾਰਾ, ਮੀਂਹ ਤੇ ਗੜੇਮਾਰੀ ਦੀ ਸੰਭਾਵਨਾ ਵਿੱਚ ਹੋਇਆ ਵਾਧਾ, ਸ਼ਾਮ ਤਕ ਪੈ ਸਕਦੇ ਮੀਂਹ
January 20, 2023
Voice of Punjab
ਸੀਤ ਲਹਿਰ ਤੋਂ ਮਿਲੇਗਾ ਛੁਟਕਾਰਾ, ਮੀਂਹ ਤੇ ਗੜੇਮਾਰੀ ਦੀ ਸੰਭਾਵਨਾ ਵਿੱਚ ਹੋਇਆ ਵਾਧਾ, ਸ਼ਾਮ ਤਕ ਪੈ ਸਕਦੇ ਮੀਂਹ
ਵੀਓਪੀ ਬਿਊਰੋ- ਪੰਜਾਬ ‘ਚ ਅੱਜ ਤੋਂ ਮੌਸਮ ਬਦਲੇਗਾ। ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਸ਼ੁੱਕਰਵਾਰ ਨੂੰ ਕਈ ਸ਼ਹਿਰਾਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਅਗਲੇ ਦੋ ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ। 23 ਜਨਵਰੀ ਤੋਂ ਮੌਸਮ ਵਿੱਚ ਫੇਰ ਬਦਲਾਅ ਆਵੇਗਾ ਅਤੇ ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ 25 ਜਨਵਰੀ ਤੱਕ ਮੀਂਹ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਇਸ ਦੌਰਾਨ ਸੂਬੇ ਵਿੱਚ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਪਹਾੜਾਂ ਵਿੱਚ 25 ਜਨਵਰੀ ਤੱਕ ਮੌਸਮ ਖ਼ਰਾਬ ਰਹੇਗਾ।
ਵੈਸਟਰਨ ਡਿਸਟਰਬੈਂਸ ਦੇ ਆਉਣ ਨਾਲ ਅਗਲੇ ਪੰਜ ਦਿਨਾਂ ਤੱਕ ਪੰਜਾਬ ਵਿੱਚ ਸੀਤ ਲਹਿਰ ਤੋਂ ਰਾਹਤ ਮਿਲੇਗੀ। ਤਾਪਮਾਨ ਵਧਣ ਦੀ ਵੀ ਸੰਭਾਵਨਾ ਹੈ। ਫਰੀਦਕੋਟ ਵਿੱਚ ਸਭ ਤੋਂ ਠੰਢੀ ਰਾਤ ਦਰਜ ਕੀਤੀ ਗਈ। ਇੱਥੇ ਘੱਟੋ-ਘੱਟ ਤਾਪਮਾਨ 4.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਬਠਿੰਡਾ ਦਾ ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਆਈਐਮਡੀ ਨੇ ਕਿਹਾ ਕਿ ਇੱਕ ਹੋਰ ਸਰਗਰਮ ਪੱਛਮੀ ਗੜਬੜ 20 ਜਨਵਰੀ ਦੀ ਰਾਤ ਤੋਂ 26 ਜਨਵਰੀ ਤੱਕ ਪੱਛਮੀ ਹਿਮਾਲੀਅਨ ਖੇਤਰ ਅਤੇ 23 ਜਨਵਰੀ ਤੋਂ 25 ਜਨਵਰੀ ਤੱਕ ਉੱਤਰ ਪੱਛਮੀ ਭਾਰਤ ਦੇ ਮੈਦਾਨੀ ਖੇਤਰਾਂ ਨੂੰ ਪ੍ਰਭਾਵਿਤ ਕਰਨ ਦੀ ਬਹੁਤ ਸੰਭਾਵਨਾ ਹੈ। ਇਸ ਦੇ ਪ੍ਰਭਾਵ ਹੇਠ 20 ਤੋਂ 22 ਜਨਵਰੀ ਨੂੰ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ।
Post navigation
ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਜੱਥੇਬੰਦੀ ਘੇਰਨ ਜਾ ਰਹੀ ਸੀ ਪੁਲਿਸ ਚੌਕੀ, ਤਾਂ ਪੁਲਿਸ ਨੇ ਅੱਗਿਓਂ ਕਰ’ਤਾ ਆ ਕੰਮ
ਪ੍ਰੇਮਿਕਾ ਦਾ ਫੋਨ ਆ ਰਿਹਾ ਸੀ ਬਿਜ਼ੀ ਤਾਂ ਸਿਰਫਿਰੇ ਆਸ਼ਿਕ ਨੇ ਘਰ ਆ ਕੇ ਕੰਨ ‘ਚ ਮਾਰੀ ਗੋ ਲੀ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us