ਰਾਘਵ ਚੱਢਾ ਨੇ ਰਾਹੁਲ ਗਾਂਧੀ ਨੂੰ ਯਾਦ ਕਰਵਾਈ ’84 , ਕਿਹਾ – ਅਸੀ ਤੁਹਾਡਾ ਸੁਪਨਾ ਪੂਰਾ ਨਹੀਂ ਹੋਣ ਦੇਵਾਂਗੇ
ਵੀਓਪੀ ਬਿਊਰੋ – ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਪੰਜਾਬ ਵਿੱਚ ਇਸ ਦਾ ਕਾਫੀ ਅਸਰ ਦੇਖਣ ਨੂੰ ਮਿਲਿਆ ਅਤੇ ਇਸ ਲਈ ਹੀ ਮੰਨਿਆ ਜਾ ਰਿਹਾ ਹੈ ਕਿ ਚਾਹੇ ਲੋਕ ਸਭਾ ਚੋਣਾਂ 2024 ਦੇ ਨਤੀਜੇ ਤਾਂ ਜੋ ਵੀ ਹੋਣ ਪਰ ਨਗਰ ਨਿਗਮ ਦੀ ਚੋਣਾਂ ਵਿੱਚ ਕਾਂਗਰਸ ਨੂੰ ਇਸ ਦਾ ਫਾਇਦਾ ਜ਼ਰੂਰ ਹੋ ਸਕਦਾ ਹੈ। ਇਸ ਕਰ ਕੇ ਸਿਆਸੀ ਵਿਰੋਧੀਆਂ ਨੇ ਵੀ ਕਾਂਗਰਸ ਤੇ ਰਾਹੁਲ ਗਾਂਧੀ ਨੂੰ ਨਿਸ਼ਾਨੋ ‘ਤੇ ਲੈ ਕੇ ਵਿਰੋਧ ਵਿਚ ਬਿਆਨਬਾਜ਼ੀ ਸ਼ੁਰੂ ਕੀਤੀ ਹੋਈ ਹੈ। ਇਸ ਦਰਮਿਆਨ ਹੁਣ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਰਾਹੁਲ ਗਾਂਧੀ ਖਿਲਾਫ਼ ਇਕ ਟਵੀਟ ਕੀਤਾ ਹੈ।
ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਕਾਂਗਰਸ ਆਗੂ ਰਾਹੁਲ ਗਾਂਧੀ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਵਾਸੀ 1984 ਦੇ ਕਤਲੇਆਮ ਨੂੰ ਕਦੇ ਨਹੀਂ ਭੁੱਲ ਸਕਦੇ ਅਤੇ ਨਾ ਹੀ ਕਾਂਗਰਸ ਨੂੰ ਕਦੇ ਮੁਆਫ਼ ਕਰਨਗੇ। ਚੱਢਾ ਨੇ ਕਿਹਾ ਕਿ ‘ਤੁਹਾਡੀ ਪਾਰਟੀ ਜਦੋਂ ਤੋਂ ਮੇਰਾ ਜਨਮ ਹੋਇਆ ਹੈ, ਉਦੋਂ ਤੋਂ ਤੁਹਾਨੂੰ ਰੀਬ੍ਰਾਂਡ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਅਜਿਹਾ ਨਹੀਂ ਲੱਗਦਾ ਕਿ ਇਸ ਵਾਰ ਵੀ ਇਹ ਕੰਮ ਕਰੇਗਾ’।
ਉਨ੍ਹਾਂ ਨੇ ਟਵਿੱਟਰ ‘ਤੇ ਰਾਹੁਲ ਗਾਂਧੀ ਦੇ ਸਾਹਮਣੇ ਹੱਥ ਜੋੜ ਕੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਤਸਵੀਰ ਵੀ ਸਾਂਝੀ ਕੀਤੀ। ਰਾਘਵ ਚੱਢਾ ਨੇ ਕਿਹਾ ਕਿ ਗਾਂਧੀ ਪਰਿਵਾਰ ਨੇ ਦਿੱਲੀ ਤੋਂ ਆਪਣੇ ਨੇਤਾਵਾਂ ਨੂੰ ਉਸੇ ਤਰ੍ਹਾਂ ਕੰਟਰੋਲ ਕੀਤਾ ਜਿਵੇਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਕੰਟਰੋਲ ਕੀਤਾ ਸੀ।