ਸੀਐੱਮ ਮਾਨ ਨੇ ਕਰ’ਤਾ ਐਲਾਨ, ਕਿਹਾ-ਹੁਣ ਪੰਜਾਬ ‘ਚ ਬਣਾਵਾਂਗੇ ਸਭ ਤੋਂ ਵੱਡੀ ਫਿਲਮ ਸਿਟੀ 

ਸੀਐੱਮ ਮਾਨ ਨੇ ਕਰ’ਤਾ ਐਲਾਨ, ਕਿਹਾ-ਹੁਣ ਪੰਜਾਬ ‘ਚ ਬਣਾਵਾਂਗੇ ਸਭ ਤੋਂ ਵੱਡੀ ਫਿਲਮ ਸਿਟੀ

 

ਚੰਡੀਗੜ੍ਹ (ਵੀਓਪੀ ਬਿਊਰੋ) ਮੁੰਬਈ ਦੌਰੇ ‘ਤੇ ਗਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕਰ ਦਿੱਤਾ ਹੈ ਕਿ ਉਹ ਹੁਣ ਮੁੰਬਈ ਵਾਂਗ ਹੀ ਪੰਜਾਬ ਵਿਚ ਵੀ ਸਭ ਤੋਂ ਵੱਡੀ ਫਿਲਮ ਸਿਟੀ ਬਨਾਉਣਗੇ ਤਾਂ ਜੋ ਪੰਜਾਬੀ ਸਿਨੇਮਾ ਦਾ ਵੱਡੇ ਪੱਧਰ ‘ਤੇ ਫੈਲਾਅ ਹੋ ਸਕੇ ਅਤੇ ਪੰਜਾਬ ਵਿਚ ਰੁਜ਼ਗਾਰ ਦੇ ਵੱਧ ਮੌਕੇ ਪੈਦਾ ਹੋਣ। ਪੰਜਾਬ ਵਿੱਚ ਫਿਲਮ ਸਿਟੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਮੁੰਬਈ ਪਹੁੰਚ ਚੁੱਕੇ ਹਨ।

ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਉੱਘੇ ਉੱਦਮੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਮੁੰਬਈ ਪਹੁੰਚੇ। ਦੋ ਦਿਨਾਂ ਦੌਰੇ ਦੌਰਾਨ ਮੁੱਖ ਮੰਤਰੀ ਨਿਵੇਸ਼ ਲਈ ਸੋਮਵਾਰ ਨੂੰ ਵਪਾਰਕ ਵਫਦਾਂ ਅਤੇ ਪ੍ਰਮੁੱਖ ਕੰਪਨੀਆਂ ਦੇ ਮੈਨੇਜਰਾਂ ਨਾਲ ਮੁਲਾਕਾਤ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਫਿਲਮ ਸਿਟੀ ਸਥਾਪਤ ਕਰਨ ਬਾਰੇ ਵੀ ਵਿਚਾਰ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਫਿਲਮ ਇੰਡਸਟਰੀ ਦੇ ਉਨ੍ਹਾਂ ਦੇ ਜ਼ਿਆਦਾਤਰ ਦੋਸਤ ਮੁੰਬਈ ਵਿੱਚ ਰਹਿੰਦੇ ਹਨ, ਇਸ ਲਈ ਉਹ ਉਨ੍ਹਾਂ ਨੂੰ ਅਪੀਲ ਕਰਨਗੇ ਕਿ ਉਹ ਪੰਜਾਬ ਵਿੱਚ ਆਪਣਾ ਕਾਰੋਬਾਰ ਖੋਲ੍ਹਣ। ਉਨ੍ਹਾਂ ਕਿਹਾ ਕਿ ਪੰਜਾਬੀ ਫਿਲਮ ਇੰਡਸਟਰੀ ਪਹਿਲਾਂ ਹੀ ਵਿਸ਼ਾਲ ਹੈ ਅਤੇ ਇਹ ਪ੍ਰਸਤਾਵਿਤ ਫਿਲਮ ਸਿਟੀ ਇਸ ਨੂੰ ਵਿਆਪਕ ਪੱਧਰ ‘ਤੇ ਫੈਲਣ ਦਾ ਮੌਕਾ ਦੇਵੇਗੀ।

error: Content is protected !!