ਅਮਰੀਕਾ ‘ਚ ਹੋਇਆ ਗੁੰਡਾਗਰਦੀ ਦਾ ਨੰਗਾ ਨਾਚ, ਦੋ ਜਗ੍ਹਾ ਸਿਰਫਿਰਿਆਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ, 2 ਬੱਚਿਆਂ ਸਣੇ 9 ਲੋਕਾਂ ਦੀ ਮੌਤ

ਅਮਰੀਕਾ ‘ਚ ਹੋਇਆ ਗੁੰਡਾਗਰਦੀ ਦਾ ਨੰਗਾ ਨਾਚ, ਦੋ ਜਗ੍ਹਾ ਸਿਰਫਿਰਿਆਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ, 9 ਲੋਕਾਂ ਦੀ ਮੌਤ

ਕੈਲੀਫੋਰਨੀਆ (ਵੀਓਪੀ ਬਿਊਰੋ) ਅਮਰੀਕਾ ਦੇ ਕੈਲੀਫੋਰਨੀਆ ਵਿੱਚ ਦੋ ਦਿਨਾਂ ਦੇ ਅੰਦਰ ਗੋਲੀਬਾਰੀ ਦੀਆਂ ਦੋ ਵੱਡੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਗੋਲੀਬਾਰੀ ਦੀ ਘਟਨਾ ਸਥਾਨਕ ਸਮੇਂ ਅਨੁਸਾਰ ਸੋਮਵਾਰ ਸ਼ਾਮ ਨੂੰ ਹਾਫ ਮੂਨ ਬੇ ਇਲਾਕੇ ‘ਚ ਵਾਪਰੀ। ਸੱਤ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਇਸ ਤੋਂ ਇਲਾਵਾ ਆਇਓਵਾ ਸੂਬੇ ‘ਚ ਗੋਲੀਬਾਰੀ ਦੀ ਘਟਨਾ ‘ਚ ਦੋ ਲੋਕਾਂ ਦੀ ਜਾਨ ਚਲੀ ਗਈ, ਜਦਕਿ ਇਕ ਵਿਅਕਤੀ ਜ਼ਖਮੀ ਹੋ ਗਿਆ। ਪੁਲਸ ਦਾ ਕਹਿਣਾ ਹੈ ਕਿ ਹਾਫ ਮੂਨ ਬੇਅ ਇਲਾਕੇ ‘ਚ ਵਾਪਰੀ ਇਸ ਘਟਨਾ ‘ਚ ਇਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਰਿਪੋਰਟਾਂ ਮੁਤਾਬਕ ਕੈਲੀਫੋਰਨੀਆ ਦੇ ਹਾਫ ਮੂਨ ਬੇਅ ਇਲਾਕੇ ‘ਚ ਦੋ ਕਿਲੋਮੀਟਰ ਦੀ ਦੂਰੀ ‘ਤੇ ਗੋਲੀਬਾਰੀ ਦੀਆਂ ਦੋ ਘਟਨਾਵਾਂ ਵਾਪਰੀਆਂ। ਇੱਕ ਮਸ਼ਰੂਮ ਫਾਰਮ ਦੇ ਨੇੜੇ ਅਤੇ ਦੂਜਾ ਟਰੱਕ ਸਟੈਂਡ ਦੇ ਨੇੜੇ। ਇਨ੍ਹਾਂ ਦੋਵਾਂ ਘਟਨਾਵਾਂ ਵਿੱਚ ਕੁੱਲ ਸੱਤ ਲੋਕਾਂ ਦੀ ਜਾਨ ਚਲੀ ਗਈ ਸੀ। ਇਸ ਦੇ ਨਾਲ ਹੀ ਇਕ ਵਿਅਕਤੀ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ।

ਪੁਲਸ ਮੁਤਾਬਕ ਘਟਨਾ ਤੋਂ ਬਾਅਦ ਇਕ ਦੋਸ਼ੀ 67 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਕੈਲੀਫੋਰਨੀਆ ਦੇ ਮੋਂਟੇਰੀ ਪਾਰਕ ‘ਚ ਗੋਲੀਬਾਰੀ ਦੀ ਘਟਨਾ ‘ਚ 11 ਲੋਕਾਂ ਦੀ ਜਾਨ ਚਲੀ ਗਈ ਸੀ।

ਅਮਰੀਕਾ ਦੇ ਆਇਓਵਾ ਸੂਬੇ ਦੇ ਡੇਸ ਮੋਇਨੇਸ ਦੇ ਇੱਕ ਸਕੂਲ ਵਿੱਚ ਹੋਈ ਗੋਲੀਬਾਰੀ ਵਿੱਚ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਇੱਕ ਅਧਿਆਪਕ ਜ਼ਖਮੀ ਹੋ ਗਿਆ। ਪੁਲਿਸ ਨੇ ਕਈ ਸ਼ੱਕੀਆਂ ਨੂੰ ਪੁੱਛਗਿੱਛ ਲਈ ਹਿਰਾਸਤ ‘ਚ ਲਿਆ ਹੈ।

error: Content is protected !!