Skip to content
Tuesday, December 24, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
January
24
ਨਵਜੋਤ ਸਿੱਧੂ ਦੀ 26 ਜਨਵਰੀ ਨੂੰ ਰਿਹਾਈ ‘ਤੇ ਫਸਿਆ ਪੇਚ, ਮਾਮਲਾ ਸਾਰਾ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥ ‘ਚ
Latest News
Politics
Punjab
ਨਵਜੋਤ ਸਿੱਧੂ ਦੀ 26 ਜਨਵਰੀ ਨੂੰ ਰਿਹਾਈ ‘ਤੇ ਫਸਿਆ ਪੇਚ, ਮਾਮਲਾ ਸਾਰਾ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥ ‘ਚ
January 24, 2023
Voice of Punjab
ਨਵਜੋਤ ਸਿੱਧੂ ਦੀ 26 ਜਨਵਰੀ ਨੂੰ ਰਿਹਾਈ ‘ਤੇ ਫਸਿਆ ਪੇਚ, ਮਾਮਲਾ ਸਾਰਾ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥ ‘ਚ
ਚੰਡੀਗੜ੍ਹ (ਵੀਓਪੀ ਬਿਊਰੋ) ਕਿਆਸ ਅਰਾਈਆਂ ਲਾਈਆਂ ਜਾ ਰਹੀਆਂ ਸਨ ਕਿ 26 ਜਨਵਰੀ ਨੂੰ ਰੋਡਰੇਜ ਕੇਸ ਵਿੱਚ ਪਟਿਆਲਾ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਹੋ ਸਕਦੀ ਹੈ। ਇਸ ਦੌਰਾਨ ਤਾਂ ਉਨ੍ਹਾਂ ਦੇ ਪ੍ਰਸੰਸਕਾਂ ਨੇ ਵੀ ਪੂਰੀ ਤਿਆਰੀ ਖਿੱਚੀ ਹੋਈ ਸੀ। ਪਰ 26 ਜਨਵਰੀ ਨੂੰ ਸਮੇਂ ਤੋਂ ਪਹਿਲਾਂ ਰਿਹਾਈ ਵਿੱਚ ਪ੍ਰਸ਼ਾਸਨਿਕ ਅੜਿੱਕਾ ਖੜ੍ਹਾ ਹੋ ਗਿਆ ਹੈ। ਗਣਤੰਤਰ ਦਿਵਸ ਮੌਕੇ ਉਨ੍ਹਾਂ ਦੇ ਚੰਗੇ ਆਚਰਣ ਨੂੰ ਦੇਖਦਿਆਂ ਰਿਹਾਅ ਕੀਤੇ ਜਾਣ ਵਾਲੇ ਕੈਦੀਆਂ ਦੀ ਸੂਚੀ ਨੂੰ ਪੰਜਾਬ ਸਰਕਾਰ ਵੱਲੋਂ ਮਨਜ਼ੂਰੀ ਮਿਲਣੀ ਬਾਕੀ ਹੈ।
ਰਿਹਾਅ ਕੀਤੇ ਜਾਣ ਵਾਲੇ ਕੈਦੀਆਂ ਦੀ ਸੂਚੀ ਨੂੰ ਕੈਬਨਿਟ ਮੀਟਿੰਗ ਵਿੱਚ ਵਿਚਾਰ-ਵਟਾਂਦਰੇ ਤੋਂ ਬਾਅਦ ਮਨਜ਼ੂਰੀ ਦਿੱਤੀ ਜਾਂਦੀ ਹੈ ਪਰ ਸਿੱਧੂ ਦੇ ਸਮਰਥਕਾਂ ਵਿੱਚ ਨਿਰਾਸ਼ਾ ਹੈ ਕਿਉਂਕਿ 26 ਜਨਵਰੀ ਤੋਂ ਪਹਿਲਾਂ ਕੈਬਨਿਟ ਮੀਟਿੰਗ ਦੀ ਤਜਵੀਜ਼ ਨਹੀਂ ਹੈ। ਇਸ ਦੌਰਾਨ ਪੰਜਾਬ ਮੰਤਰੀ ਮੰਡਲ ਦੀ ਅਗਲੀ ਮੀਟਿੰਗ ਜੋ ਕਿ 1 ਫਰਵਰੀ ਨੂੰ ਹੋਣੀ ਸੀ, ਨੂੰ ਵੀ ਸੋਮਵਾਰ ਨੂੰ 3 ਫਰਵਰੀ ਤੱਕ ਵਧਾ ਦਿੱਤਾ ਗਿਆ ਹੈ।
ਸੰਸਦੀ ਮਾਮਲਿਆਂ ਦੀ ਸ਼ਾਖਾ ਦੇ ਸੂਤਰਾਂ ਅਨੁਸਾਰ ਫਿਲਹਾਲ 26 ਜਨਵਰੀ ਤੋਂ ਪਹਿਲਾਂ ਕੈਬਨਿਟ ਦੀ ਮੀਟਿੰਗ ਬੁਲਾਉਣ ਦਾ ਕੋਈ ਪ੍ਰਸਤਾਵ ਨਹੀਂ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਨਿਯਮਾਂ ਅਨੁਸਾਰ ਇਹ ਸੂਚੀ ਕੈਬਨਿਟ ਮੀਟਿੰਗ ਵਿੱਚ ਮਨਜ਼ੂਰੀ ਤੋਂ ਬਾਅਦ ਰਾਜਪਾਲ ਕੋਲ ਜਾਂਦੀ ਹੈ। ਹਾਲਾਂਕਿ ਮੁੱਖ ਮੰਤਰੀ ਆਪਣੇ ਪੱਧਰ ‘ਤੇ ਅਜਿਹਾ ਐਲਾਨ ਕਰ ਸਕਦੇ ਹਨ।
Post navigation
ਸਟੇਜ ‘ਤੇ ਹੀ ਇਕ-ਦੂਜੇ ਨੂੰ ਬੱਚਿਆਂ ਵਾਂਗੂ ਕੂਹਣੀਆਂ ਮਾਰਨ ਲੱਗੇ ‘ਆਪ’ ਦੇ ਸੀਨੀਅਰ ਨੇਤਾ, ਸਾਹਮਣੇ ਬੈਠੇ ਵਰਕਰ ਵੀ ਹੱਸਣ ਲੱਗੇ
ਅਮਰੀਕਾ ‘ਚ ਹੋਇਆ ਗੁੰਡਾਗਰਦੀ ਦਾ ਨੰਗਾ ਨਾਚ, ਦੋ ਜਗ੍ਹਾ ਸਿਰਫਿਰਿਆਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ, 2 ਬੱਚਿਆਂ ਸਣੇ 9 ਲੋਕਾਂ ਦੀ ਮੌਤ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us