‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਭੇਜਿਆ ਅਸਤੀਫਾ, ਇਸ ਗੱਲ ਨੂੰ ਲੈ ਕੇ ਫਸਿਆ ਪੇਚ

‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਭੇਜਿਆ ਅਸਤੀਫਾ, ਇਸ ਗੱਲ ਨੂੰ ਲੈ ਕੇ ਫਸਿਆ ਪੇਚ

ਅੰਮ੍ਰਿਤਸਰ (ਵੀਓਪੀ ਬਿਊਰੋ) ਅੰਮ੍ਰਿਤਸਰ ਉੱਤਰੀ ਤੋਂ ‘ਆਪ’ ਵਿਧਾਇਕ ਅਤੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵਿਧਾਨ ਸਭਾ ਦੀ ਟਰੱਸਟ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਈ-ਮੇਲ ਰਾਹੀਂ ਭੇਜ ਦਿੱਤਾ ਹੈ। ਹਾਲਾਂਕਿ ਅਜੇ ਤੱਕ ਅਸਤੀਫਾ ਸਵੀਕਾਰ ਨਹੀਂ ਕੀਤਾ ਗਿਆ ਹੈ।

ਗੌਰਤਲਬ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸਰਕਾਰੀ ਟਰੱਸਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਸੀ ਪਰ ਵਿਧਾਨ ਸਭਾ ਸੈਸ਼ਨ ਦੌਰਾਨ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਨੂੰ ਲੈ ਕੇ ਲੰਬੀ ਚਰਚਾ ਦੀ ਮੰਗ ਕੀਤੀ। ਇਸ ਦੇ ਨਾਲ ਹੀ ਚਰਚਾ ਲਈ ਪੂਰਾ ਦਿਨ ਮੁਕੱਰਰ ਕਰਨ ਦੀ ਅਪੀਲ ਵੀ ਕੀਤੀ ਗਈ ਸੀ ਪਰ ਵਿਧਾਨ ਸਭਾ ਵੱਲੋਂ ਇਹ ਮੰਗ ਨਹੀਂ ਮੰਨੀ ਗਈ।

ਕਮੇਟੀ ਨੇ ਪੰਜਾਬ ਦੇ ਮੁੱਖ ਸਕੱਤਰ ਵੀਕੇ ਜੰਜੂਆ ਅਤੇ ਡੀਜੀਪੀ ਗੌਰਵ ਯਾਦਵ ਨੂੰ ਤਲਬ ਕੀਤਾ ਸੀ, ਪਰ ਉਸੇ ਦਿਨ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਮੇਟੀ ਪ੍ਰਧਾਨਾਂ ਦੀ ਮੀਟਿੰਗ ਬੁਲਾਉਣ ਮਗਰੋਂ ਕੁੰਵਰ ਵਿਜੇ ਨੂੰ ਆਪਣੀ ਮੀਟਿੰਗ ਰੱਦ ਕਰਨੀ ਪਈ। ਮੰਨਿਆ ਜਾ ਰਿਹਾ ਹੈ ਕਿ ਇਸ ਨਾਰਾਜ਼ਗੀ ‘ਚ ਕੁੰਵਰ ਵਿਜੇ ਪ੍ਰਤਾਪ ਨੇ ਆਪਣਾ ਅਸਤੀਫਾ ਭੇਜ ਦਿੱਤਾ ਹੈ।

error: Content is protected !!