11ਵੀਂ ‘ਚ ਪੜ੍ਹਦੇ ਵਿਦਿਆਰਥੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ

11ਵੀਂ ‘ਚ ਪੜ੍ਹਦੇ ਵਿਦਿਆਰਥੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ

ਲੁਧਿਆਣਾ(ਵੀਓਪੀ ਬਿਊਰੋ) ਮਹਾਨਗਰ ਤੋਂ ਇਕ ਦੁੱਖਦਾਈ ਖਬਰ ਸਾਹਮਣੇ ਆਈ ਜਿੱਥੇ 11ਵੀਂ ਜਮਾਤ ਦੇ ਵਿਦਿਆਰਥੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦਾ ਨਾਂ ਨਿਖਿਲ ਹੈ। ਨਿਖਿਲ ਦੇ ਮਾਤਾ-ਪਿਤਾ ਫੈਕਟਰੀ ‘ਚ ਕੰਮ ‘ਤੇ ਗਏ ਹੋਏ ਸਨ।

 

ਗੁਆਂਢੀਆਂ ਨੇ ਦੇਰ ਸ਼ਾਮ ਨਿਖਿਲ ਦੇ ਮਾਤਾ-ਪਿਤਾ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਨਿਖਿਲ ਪੱਖੇ ਨਾਲ ਲਟਕ ਰਿਹਾ ਸੀ। ਪੁਲਿਸ ਨਿਖਿਲ ਨੂੰ ਲੈ ਕੇ ਸਿਵਲ ਹਸਪਤਾਲ ਪਹੁੰਚੀ। ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਫਿਲਹਾਲ ਮੌਤ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪਰਿਵਾਰ ਦੇ ਬਿਆਨ ਲਏ ਜਾ ਰਹੇ ਹਨ।

error: Content is protected !!