ਸਾਬਕਾ ਕੌਂਸਲਰ ਕਾਲੀਆ ਦੀ ਮੌਤ ਤੋਂ ਬਾਅਦ ਭਾਜਪਾ ਆਗੂ, ‘ਆਪ’ ਆਗੂ ਤੇ ਹੋਰਨਾਂ ਖਿਲਾਫ ਮਾਮਲਾ ਦਰਜ 

ਸਾਬਕਾ ਕੌਂਸਲਰ ਕਾਲੀਆ ਦੀ ਮੌਤ ਤੋਂ ਬਾਅਦ ਭਾਜਪਾ ਆਗੂ, ‘ਆਪ’ ਆਗੂ ਤੇ ਹੋਰਨਾਂ ਖਿਲਾਫ ਮਾਮਲਾ ਦਰਜ

 

ਜਲੰਧਰ (ਵੀਓਪੀ ਬਿਊਰੋ) ਸਾਬਕਾ ਕਾਂਗਰਸੀ ਕੌਂਸਲਰ ਸੁਸ਼ੀਲ ਕਾਲੀਆ ਵਿੱਕੀ ਦੇ ਖੁਦਕੁਸ਼ੀ ਮਾਮਲੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿੱਕੀ ਕਾਲੀਆ ਦੇ ਸੁਸਾਈਡ ਨੋਟ ਦੇ ਆਧਾਰ ‘ਤੇ ਸਾਬਕਾ ਵਿਧਾਇਕ ਭੰਡਾਰੀ, ‘ਆਪ’ ਆਗੂ ਸ਼ਰਮਾ ਤੇ ਹੋਰਨਾਂ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ 1 ਵਿੱਚ ਐਫ.ਆਈ.ਆਰ. ਨੰਬਰ 14 ਦੇ ਤਹਿਤ ਆਈ.ਪੀ.ਸੀ ਦੀ ਧਾਰਾ 306 ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।


ਮ੍ਰਿਤਕ ਵਿੱਕੀ ਕਾਲੀਆ ਦੇ ਪਰਿਵਾਰ ਵਾਲਿਆਂ ਨੇ ਮੰਗ ਕੀਤੀ ਸੀ ਕਿ ਜਦੋਂ ਤੱਕ ਦੋਸ਼ੀਆਂ ਖਿਲਾਫ ਮਾਮਲਾ ਦਰਜ ਨਹੀਂ ਕੀਤਾ ਜਾਂਦਾ ਉਦੋਂ ਤੱਕ ਉਹ ਅੰਤਿਮ ਸੰਸਕਾਰ ਨਹੀਂ ਕਰਨਗੇ। ਇਸ ਤੋਂ ਬਾਅਦ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਇਸ ਮਾਮਲੇ ਸਬੰਧੀ ਕੇ.ਡੀ. ਭੰਡਾਰੀ ਦਾ ਕਹਿਣਾ ਹੈ ਕਿ ਇਸ ਸਬੰਧੀ ਡੀ.ਜੀ. ਪੀ. ਨੂੰ ਸੂਚਿਤ ਕੀਤਾ ਗਿਆ ਹੈ। ਉਸ ਦਾ ਕਹਿਣਾ ਹੈ ਕਿ ਉਸ ਨੂੰ ਬਿਨਾਂ ਵਜ੍ਹਾ ਫਸਾਇਆ ਜਾ ਰਿਹਾ ਹੈ ਅਤੇ ਉਸ ਦਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਜ਼ਿਕਰਯੋਗ ਹੈ ਕਿ ਸਾਬਕਾ ਕੌਂਸਲਰ ਅਤੇ ਸੀਨੀਅਰ ਕਾਂਗਰਸੀ ਆਗੂ ਸੁਸ਼ੀਲ ਕਾਲੀਆ ਵਿੱਕੀ ਨੇ ਦੁਪਹਿਰ ਸਮੇਂ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।

ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਸੀ ਅਤੇ ਉਸ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ। ਕੁਝ ਸਮੇਂ ਬਾਅਦ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ। ਵਿੱਕੀ ਕਾਲੀਆ ਦੀ ਮੌਤ ਤੋਂ ਬਾਅਦ ਉਸ ਦਾ ਸੁਸਾਈਡ ਨੋਟ ਸਾਹਮਣੇ ਆਇਆ ਹੈ। ਸੁਸਾਈਡ ਨੋਟ ਵਿੱਚ ਸਾਬਕਾ ਕੌਂਸਲਰ ਸੁਸ਼ੀਲ ਕਾਲੀਆ ਵਿੱਕੀ, ਸਾਬਕਾ ਭਾਜਪਾ ਵਿਧਾਇਕ ਕੇ. ਡੀ ਭੰਡਾਰੀ, ਆਮ ਆਦਮੀ ਪਾਰਟੀ ਦੇ ਆਗੂ ਰਾਜ ਕੁਮਾਰ ਸ਼ਰਮਾ ‘ਤੇ ਕਈ ਗੰਭੀਰ ਦੋਸ਼ ਲਾਏ ਸਨ। ਪੁਲਿਸ ਦੀ ਇਸ ਕਾਰਵਾਈ ਤੋਂ ਬਾਅਦ ਹੁਣ ਸਾਬਕਾ ਕੌਂਸਲਰ ਵਿੱਕੀ ਕਾਲੀਆ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ 3 ਵਜੇ ਹਰਨਾਮਦਾਸਪੁਰਾ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ, ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਕੇਸ ਕਿਸ ‘ਤੇ ਦਰਜ ਕੀਤਾ ਗਿਆ ਹੈ।

error: Content is protected !!