ਆਸਟ੍ਰੇਲੀਆ ‘ਚ ਆਹਮੋ-ਸਾਹਮਣੇ ਹੋਏ ਭਾਰਤੀ ਤੇ ਖਾਲਿਸਤਾਨੀ, ਭਾਰਤੀਆਂ ‘ਤੇ ਲਾਠੀਆਂ ਦੇ ਨਾਲ ਕੀਤਾ ਹਮਲਾ

ਆਸਟ੍ਰੇਲੀਆ ‘ਚ ਆਹਮੋ-ਸਾਹਮਣੇ ਹੋਏ ਭਾਰਤੀ ਤੇ ਖਾਲਿਸਤਾਨੀ, ਭਾਰਤੀਆਂ ‘ਤੇ ਲਾਠੀਆਂ ਦੇ ਨਾਲ ਕੀਤਾ ਹਮਲਾ

 

ਮੈਲਬੌਰਨ (ਵੀਓਪੀ ਬਿਊਰੋ) ਆਸਟ੍ਰੇਲੀਆ ਦੇ ਮੈਲਬੌਰਨ ‘ਚ ਤਿਰੰਗਾ ਲੈ ਕੇ ਜਾ ਰਹੇ ਭਾਰਤੀਆਂ ‘ਤੇ ਖਾਲਿਸਤਾਨ ਸਮਰਥਕਾਂ ਵੱਲੋਂ ਹਮਲਾ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਇਸ ਘਟਨਾ ‘ਚ 6 ਲੋਕ ਜ਼ਖਮੀ ਹੋਏ ਹਨ, ਜਦਕਿ ਪੁਲਿਸ ਨੇ 10 ਲੋਕਾਂ ਨੂੰ ਹਿਰਾਸਤ ‘ਚ ਲੈ ਲਿਆ ਹੈ। ਪਿਛਲੇ 15 ਦਿਨਾਂ ਵਿੱਚ ਮੈਲਬੌਰਨ ਵਿੱਚ ਤਿੰਨ ਹਿੰਦੂ ਮੰਦਰਾਂ ਵਿੱਚ ਭਾਰਤ ਵਿਰੋਧੀ ਅਤੇ ਖਾਲਿਸਤਾਨ ਪੱਖੀ ਨਾਅਰਿਆਂ ਨਾਲ ਭੰਨਤੋੜ ਕੀਤੇ ਜਾਣ ਤੋਂ ਬਾਅਦ ਇਹ ਘਟਨਾ ਚਿੰਤਾ ਵਿੱਚ ਵਾਧਾ ਕਰਦੀ ਹੈ।

ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ। ਇਸ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਖਾਲਿਸਤਾਨ ਦਾ ਝੰਡਾ ਫੜੇ ਕਈ ਲੋਕ ਤਿਰੰਗਾ ਫੜੇ ਭਾਰਤੀਆਂ ‘ਤੇ ਹਮਲਾ ਕਰ ਰਹੇ ਹਨ। ਖਾਲਿਸਤਾਨੀ ਸਮਰਥਕਾਂ ਦੇ ਹੱਥਾਂ ‘ਚ ਲਾਠੀਆਂ ਵੀ ਦਿਖਾਈ ਦੇ ਰਹੀਆਂ ਹਨ, ਜਿਸ ਨਾਲ ਉਹ ਭਾਰਤੀਆਂ ‘ਤੇ ਹਮਲੇ ਕਰ ਰਹੇ ਹਨ।

ਭਾਰਤ ਵਿੱਚ ਪਾਬੰਦੀਸ਼ੁਦਾ ਸੰਗਠਨ ਸਿੱਖਸ ਫਾਰ ਜਸਟਿਸ (ਐਸਐਫਜੇ) ਨੇ ਮੈਲਬੌਰਨ ਵਿੱਚ ਫੈਡਰੇਸ਼ਨ ਸਕੁਏਅਰ ਵਿੱਚ ਕਥਿਤ ਰਾਏਸ਼ੁਮਾਰੀ ਦਾ ਆਯੋਜਨ ਕੀਤਾ। ਇੱਥੇ ਵੱਡੀ ਗਿਣਤੀ ਵਿੱਚ ਖਾਲਿਸਤਾਨ ਸਮਰਥਕ ਝੰਡੇ ਲੈ ਕੇ ਨਾਅਰੇਬਾਜ਼ੀ ਕਰ ਰਹੇ ਸਨ।

ਇਸ ਦੌਰਾਨ 25-30 ਨੌਜਵਾਨਾਂ ਦੇ ਇੱਕ ਜਥੇ ਨੇ ਭਾਰਤ ਮਾਤਾ ਦੀ ਜੈ ਅਤੇ ਖਾਲਿਸਤਾਨ ਮੁਰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਫੈਡਰੇਸ਼ਨ ਚੌਕ ਵੱਲ ਮਾਰਚ ਕਰਨਾ ਸ਼ੁਰੂ ਕਰ ਦਿੱਤਾ। ਇਨ੍ਹਾਂ ਨੌਜਵਾਨਾਂ ਨੇ ਹੱਥਾਂ ਵਿੱਚ ਭਾਰਤੀ ਰਾਸ਼ਟਰੀ ਝੰਡੇ ਦਾ ਤਿਰੰਗਾ ਫੜਿਆ ਹੋਇਆ ਸੀ। ਉਨ੍ਹਾਂ ਨੂੰ ਦੇਖਦੇ ਹੀ ਖਾਲਿਸਤਾਨ ਸਮਰਥਕਾਂ ਨੇ ਹਮਲਾ ਕਰ ਦਿੱਤਾ। ਭਾਰਤ ਵਿਰੋਧੀ ਨਾਅਰੇਬਾਜ਼ੀ ਕਰਦੇ ਹੋਏ ਹਮਲਾਵਰਾਂ ਨੇ ਨੌਜਵਾਨਾਂ ‘ਤੇ ਲਾਠੀਆਂ ਨਾਲ ਹਮਲਾ ਕਰ ਦਿੱਤਾ।

error: Content is protected !!