ਹੁਣ ਕਾਂਗਰਸ ਦਾ ਇਹ ਸਾਬਕਾ ਵਿਧਾਇਕ ਆਇਆ ਵਿਜੀਲੈਂਸ ਦੀ ਰਾਡਾਰ ‘ਤੇ, ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਕੀਤਾ ਤਲਬ

ਹੁਣ ਕਾਂਗਰਸ ਦਾ ਇਹ ਸਾਬਕਾ ਵਿਧਾਇਕ ਆਇਆ ਵਿਜੀਲੈਂਸ ਦੀ ਰਾਡਾਰ ‘ਤੇ, ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਕੀਤਾ ਤਲਬ

 

ਫਰੀਦਕੋਟ (ਵੀਓਪੀ ਬਿਊਰੋ) ਪੰਜਾਬ ਦੀ ਸੱਤਾ ਸੰਭਾਲਣ ਤੋਂ ਬਾਅਦ ਆਮ ਆਦਮੀ ਪਾਰਟੀ ਜੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਭ੍ਰਿਸ਼ਟਾਚਾਰ ਖਿਲਾਫ਼ ਮੁਹਿੰਮ ਸ਼ੁਰੂ ਕੀਤੀ ਅਤੇ ਇਸ ਦੌਰਾਨ ਸਭ ਤੋਂ ਵੱਧ ਜੋ ਉਸ ਮੁਹਿੰਮ ਦੇ ਸ਼ਿਕੰਜੇ ‘ਚ ਫਸੇ ਉਹ ਕਾਂਗਰਸ ਦੇ ਸਾਬਕਾ ਆਗੂ ਤੇ ਵਿਧਾਇਕ ਹੀ ਰਹੇ। ਹੁਣ ਇਕ ਵਾਰ ਫਿਰ ਫਰੀਦਕੋਟ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਵਿਜੀਲੈਂਸ ਦਫ਼ਤਰ ਵਿੱਚ ਤਲਬ ਕੀਤਾ ਗਿਆ ਹੈ।

ਜਾਣਕਾਰੀ ਮੁਤਾਬਕ ਕਿੱਕੀ ਤੋਂ ਵਿਜੀਲੈਂਸ ਅਧਿਕਾਰੀਆਂ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਸ ਨੇ ਆਮਦਨ ਤੋਂ ਵੱਧ ਜਾਇਦਾਦ ਕਿਵੇਂ ਬਣਾਈ ਹੈ। ਸੂਤਰਾਂ ਅਨੁਸਾਰ ਕਿੱਕੀ ਨੂੰ ਸੰਮਨ ਕਰਨ ਤੋਂ ਪਹਿਲਾਂ ਵਿਜੀਲੈਂਸ ਅਧਿਕਾਰੀਆਂ ਨੇ ਆਪਣੇ ਪੱਧਰ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ।


ਵਿਜੀਲੈਂਸ ਕਿੱਕੀ ਦੇ ਬੈਂਕ ਖਾਤਿਆਂ ਅਤੇ ਹੋਰ ਵੇਰਵਿਆਂ ਦੀ ਵੀ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਕਰੀਬੀਆਂ ਦੀ ਸੂਚੀ ਵੀ ਬਣਾਈ ਜਾ ਰਹੀ ਹੈ। ਕਿੱਕੀ ਢਿੱਲੋਂ ਨੇ ਚੋਣ ਕਮਿਸ਼ਨ ਨੂੰ ਚੋਣਾਂ ਤੋਂ ਪਹਿਲਾਂ ਖੇਤੀਬਾੜੀ ਅਤੇ ਕਾਰੋਬਾਰ ਦੱਸਿਆ ਹੈ।

error: Content is protected !!