2-3 ਦਿਨ ਦੀ ਬਾਰਿਸ਼ ਤੋਂ ਬਾਅਦ ਖਿੜੀ ਧੁੱਪ, ਲੋਕਾਂ ਨੂੰ ਹੁਣ ਠੰਢੀਆਂ ਹਵਾਵਾਂ ਨੇ ਕੀਤਾ ਪਰੇਸ਼ਾਨ

2-3 ਦਿਨ ਦੀ ਬਾਰਿਸ਼ ਤੋਂ ਬਾਅਦ ਖਿੜੀ ਧੁੱਪ, ਲੋਕਾਂ ਨੂੰ ਹੁਣ ਠੰਢੀਆਂ ਹਵਾਵਾਂ ਨੇ ਕੀਤਾ ਪਰੇਸ਼ਾਨ

 

ਜਲੰਧਰ (ਵੀਓਪੀ ਬਿਊਰੋ) ਪੰਜਾਬ ਵਿੱਚ 2-3 ਦਿਨ ਤੋਂ ਹੋ ਰਹੀ ਬਾਰਿਸ਼ ਤੋਂ ਬਾਅਦ ਅੱਜ ਧੁੱਪ ਖਿੜੀ ਹੋਈ ਹੈ, ਇਸ ਦੌਰਾਨ ਠੰਢੀਆਂ ਹਵਾਵਾਂ ਵੀ ਚੱਲ ਰਹੀਆਂ ਹਨ ਜੋ ਕਿ ਧੁੱਪ ‘ਚ ਬੈਠਣ ਦਾ ਮਜ਼ਾ ਕਿਰਕਰਾ ਕਰ ਰਹੀਆਂ ਹਨ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਉੱਤਰੀ ਭਾਰਤ ਵਿੱਚ ਲੋਕਾਂ ਨੂੰ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪੈ ਸਕਦਾ ਹੈ।


ਪਹਾੜਾਂ ‘ਤੇ ਵੀ ਭਾਰੀ ਬਰਫਬਾਰੀ ਅਤੇ ਬਾਰਿਸ਼ ਹੋਈ ਹੈ, ਜਿਸ ਕਾਰਨ ਤਾਪਮਾਨ ‘ਚ ਗਿਰਾਵਟ ਆਈ ਹੈ। ਕੱਲ੍ਹ ਤੋਂ ਪੰਜਾਬ ਵਿੱਚ ਹੋ ਰਹੀ ਬਾਰਿਸ਼ ਨੇ ਮੌਸਮ ਵਿੱਚ ਕਾਫ਼ੀ ਬਦਲਾਅ ਲੈ ਆਂਦਾ ਹੈ। ਬਾਰਿਸ਼ ਕਾਰਨ ਠੰਢ ਫਿਰ ਵਧ ਗਈ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਪੰਜਾਬ ਅਤੇ ਆਸਪਾਸ ਦੇ ਇਲਾਕਿਆਂ ‘ਚ ਬਾਰਿਸ਼ ਜਾਰੀ ਰਹੇਗੀ। ਇਸ ਦੇ ਨਾਲ ਹੀ ਉੱਤਰੀ ਭਾਰਤ ਵਿੱਚ ਲੋਕਾਂ ਨੂੰ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਗੁਜਰਾਤ ਵਿੱਚ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਹਿਮਾਲੀਅਨ ਖੇਤਰ ‘ਚ ਭਾਰੀ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅਗਲੇ 24 ਘੰਟਿਆਂ ਦੌਰਾਨ ਜੰਮੂ-ਕਸ਼ਮੀਰ, ਪੰਜਾਬ, ਹਰਿਆਣਾ, ਹਿਮਾਚਲ ਅਤੇ ਯੂਪੀ ਦੇ ਕੁਝ ਹਿੱਸਿਆਂ ਵਿੱਚ ਗੜੇਮਾਰੀ ਹੋ ਸਕਦੀ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ, ਆਈਐਮਡੀ ਨੇ ਭਵਿੱਖਬਾਣੀ ਕੀਤੀ ਸੀ ਦਿੱਲੀ-ਐਨਸੀਆਰ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈ ਸਕਦਾ ਹੈ।

error: Content is protected !!