ਮੌਸਮ ਦਾ ਬਦਲਿਆ ਮਿਜਾਜ਼, ਖਿੜੀ ਧੁੱਪ ਦਾ ਆਨੰਦ ਮਾਣ ਰਹੇ ਪੰਜਾਬੀ, ਇਸ ਦਿਨ ਫਿਰ ਆ ਸਕਦੀ ਐ ਬਾਰਿਸ਼

ਮੌਸਮ ਦਾ ਬਦਲਿਆ ਮਿਜਾਜ਼, ਖਿੜੀ ਧੁੱਪ ਦਾ ਆਨੰਦ ਮਾਣ ਰਹੇ ਪੰਜਾਬੀ, ਇਸ ਦਿਨ ਫਿਰ ਆ ਸਕਦੀ ਐ ਬਾਰਿਸ਼

 

ਜਲੰਧਰ (ਵੀਓਪੀ ਬਿਊਰੋ) ਪੰਜਾਬ ਵਿੱਚ 2-3 ਦਿਨ ਪਹਿਲਾਂ ਹੋਈ ਬਾਰਿਸ਼ ਤੋਂ ਬਾਅਦ ਹੁਣ ਰੋਜ਼ ਖਿੜਵੀ ਧੁੱਪ ਨਿਕਲ ਰਹੀ ਹੈ। ਤੇਜ਼ ਧੁੱਪ ਦੇੇ ਨਾਲ ਕਿਸਾਨਾਂ ਤੇ ਆਮ ਲੋਕਾਂ ਦੇ ਚਿਹਰੇ ਵੀ ਖਿੜ ਗਏ ਹਨ। ਰਾਤ ਦੇ ਮੁਕਾਬਲੇ ਦਿਨ ਸਮੇਂ ਠੰਢ ਕਾਫੀ ਘੱਟ ਹੁੰਦੀ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਉੱਤਰੀ ਭਾਰਤ ਵਿੱਚ ਲੋਕਾਂ ਨੂੰ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਪਹਾੜਾਂ ‘ਤੇ ਵੀ ਭਾਰੀ ਬਰਫਬਾਰੀ ਅਤੇ ਬਾਰਿਸ਼ ਹੋਈ ਹੈ, ਜਿਸ ਕਾਰਨ ਤਾਪਮਾਨ ‘ਚ ਗਿਰਾਵਟ ਆਈ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਪੰਜਾਬ ਅਤੇ ਆਸਪਾਸ ਦੇ ਇਲਾਕਿਆਂ ‘ਚ ਬਾਰਿਸ਼ ਜਾਰੀ ਰਹੇਗੀ। ਫਰਵਰੀ ਮਹੀਨੇ ਵਿੱਚ ਲੋਕਾਂ ਨੂੰ ਠੰਢ ਤੋਂ ਰਾਹਤ ਮਿਲਣੀ ਸੰਭਵ ਹੈ।

ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਗੁਜਰਾਤ ਵਿੱਚ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਹਿਮਾਲੀਅਨ ਖੇਤਰ ‘ਚ ਭਾਰੀ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅਗਲੇ 24 ਘੰਟਿਆਂ ਦੌਰਾਨ ਜੰਮੂ-ਕਸ਼ਮੀਰ, ਪੰਜਾਬ, ਹਰਿਆਣਾ, ਹਿਮਾਚਲ ਅਤੇ ਯੂਪੀ ਦੇ ਕੁਝ ਹਿੱਸਿਆਂ ਵਿੱਚ ਗੜੇਮਾਰੀ ਹੋ ਸਕਦੀ ਹੈ।

error: Content is protected !!