ਸਿੱਧੂ ਦੀ ਰਿਹਾਈ ਦੀ ਆਸ ਖਤਮ, ਪੂਰੀ ਕਰਨੀ ਪਵੇਗੀ ਸਜ਼ਾ, ਡਾ. ਨਵਜੋਤ ਕੌਰ ਸਿੱਧੂ ਨੇ ਪਹਿਲਾਂ ਰਿਹਾਈ ਨਾ ਹੋਣ ‘ਤੇ ਕੱਢੀ ਸੀ ਭੜਾਸ

ਸਿੱਧੂ ਦੀ ਰਿਹਾਈ ਦੀ ਆਸ ਖਤਮ, ਪੂਰੀ ਕਰਨੀ ਪਵੇਗੀ ਸਜ਼ਾ, ਡਾ. ਨਵਜੋਤ ਕੌਰ ਸਿੱਧੂ ਨੇ ਪਹਿਲਾਂ ਰਿਹਾਈ ਨਾ ਹੋਣ ‘ਤੇ ਕੱਢੀ ਸੀ ਭੜਾਸ

 

ਚੰਡੀਗੜ੍ਹ (ਵੀਓਪੀ ਬਿਊਰੋ) 26 ਜਨਵਰੀ ਨੂੰ ਹਰ ਪਾਸੇ ਇਹ ਹੀ ਰੌਲਾ ਸੀ ਕਿ ਸਾਬਕਾ ਕ੍ਰਿਕਟਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਹੋ ਜਾਵੇਗੀ ਪਰ ਇਸ ਆਸ ‘ਤੇ ਪਾਣੀ ਫਿਰ ਗਿਆ। ਇਸ ਦੌਰਾਨ ਸਾਬਕਾ ਕ੍ਰਿਕਟਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਧਰਮਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਪਹਿਲਾਂ ਹੀ ਭੜਾਸ ਕੱਢਦੇ ਹੋਏ ਕਿਹਾ ਸੀ ਕਿ ਸਿੱਧੂ ਕੋਈ ਖੂੰਖਾਰ ਜਾਨਵਰ ਨਹੀਂ ਹਨ ਜੋ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ।

26 ਜਨਵਰੀ ਨੂੰ ਰਿਹਾਈ ਦੀ ਉਮੀਦ ਟੁੱਟਣ ਤੋਂ ਬਾਅਦ ਹੁਣ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਸਿੱਧੂ ਇੱਕ ਸਾਲ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਹੀ ਬਾਹਰ ਆਉਣਗੇ। ਸਿੱਧੂ 20 ਮਈ 2022 ਨੂੰ ਜੇਲ੍ਹ ਗਏ ਸਨ, ਪਰ ਉਨ੍ਹਾਂ ਦੀ ਰਿਹਾਈ ਲਈ 19 ਮਈ 2023 ਤੱਕ ਉਡੀਕ ਨਹੀਂ ਕਰਨੀ ਪਵੇਗੀ। ਉਹ ਸਮੇਂ ਤੋਂ ਡੇਢ ਮਹੀਨਾ ਪਹਿਲਾਂ ਹੀ ਬਾਹਰ ਆ ਜਾਵੇਗਾ। ਭਾਵ ਨਵਜੋਤ ਸਿੰਘ ਸਿੱਧੂ ਅਪ੍ਰੈਲ ਦੇ ਪਹਿਲੇ ਹਫ਼ਤੇ ਹੀ ਸਾਹਮਣੇ ਆ ਸਕਦੇ ਹਨ।

ਫਿਲਹਾਲ ਤਾਂ ਅਜੇ ਕੁਝ ਵੀ ਕਹਿਣਾ ਮੁਸ਼ਕਲ ਹੈ ਕਿ ਨਵਜੋਤ ਸਿੰਘ ਸਿੱਧੂ ਸਜ਼ਾ ਪੂਰੀ ਹੋਣ ਤੋਂ ਪਹਿਲਾਂ ਜੇਲ੍ਹ ਵਿੱਚੋਂ ਬਾਹਰ ਆ ਜਾਂਦੇ ਹਨ ਜਾਂ ਫਿਰ ਸਜ਼ਾ ਪੂਰੀ ਹੋਣ ਤੋਂ ਬਾਅਦ ਹੀ ਬਾਹਰ ਆਉਂਦੇ ਹਨ। ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।

error: Content is protected !!