ਹੁਣ ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੇਸ਼ ਹੋਣਾ ਪਿਆ ਅਦਾਲਤ ‘ਚ, ਜਾਣੋ ਕੀ ਹੈ ਮਾਮਲਾ

ਹੁਣ ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੇਸ਼ ਹੋਣਾ ਪਿਆ ਅਦਾਲਤ ‘ਚ, ਜਾਣੋ ਕੀ ਹੈ ਮਾਮਲਾ

 

 

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਦੀ ਸੱਤਾ ਹਾਸਲ ਕਰਨ ਤੋਂ ਪਹਿਲਾਂ 2020 ਦੇ ਇਕ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਅਦਾਲਤ ਵਿੱਚ ਪੇਸ਼ ਹੋਣਾ ਪਿਆ। ਮੁੱਖ ਮੰਤਰੀ ਭਗਵੰਤ ਮਾਨ ਨੇ 10 ਜਨਵਰੀ 2020 ਨੂੰ ਉਸ ਸਮੇਂ ਆਮ ਆਦਮੀ ਪਾਰਟੀ ਨੇ ਵਿਰੋਧੀ ਧਿਰ ਵਿਚ ਰਹਿੰਦਿਆਂ ਉਸ ਸਮੇਂ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਭਗਵੰਤ ਮਾਨ ਦੀ ਅਗਵਾਈ ਵਿਚ ਬਾਹਰ ਧਰਨਾ ਲਗਾਇਆ ਸੀ।

ਇਸੇ ਮਾਮਲੇ ਨੂੰ ਲੈ ਕੇ ਉਸ ਸਮੇਂ ਸ਼ਿਕਾਇਤ ਵੀ ਹੋਈ ਸੀ, ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਭਗਵੰਤ ਮਾਨ ਸਣੇ ਆਮ ਆਦਮੀ ਪਾਰਟੀ ਦੇ ਕਈ ਆਗੂਆਂ ’ਤੇ ਮਾਮਲਾ ਦਰਜ ਕੀਤਾ ਸੀ। ਇਹ ਸਾਰਾ ਮਾਮਲਾ ਬਿਜਲੀ ਦੇ ਮੁੱਦੇ ਨੂੰ ਲੈ ਕੇ ਹੋਇਆ ਸੀ ਅਤੇ ਉਸ ਸਮੇਂ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ ਗਿਆ ਸੀ। ਜਿਸ ਨੂੰ ਲੈ ਕੇ ਭਗਵੰਤ ਮਾਨ ਸਣੇ, ਹਰਪਾਲ ਚੀਮਾ, ਅਮਨ ਅਰੋੜਾ, ਬਲਜਿੰਦਰ ਕੌਰ, ਸਰਬਜੀਤ ਕੌਰ ਮਾਣੂਕੇ ਤੋਂ ਇਲਾਵਾ ਹੋਰ ਕਈ ਆਪ ਆਗੂਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਵਿਚ ਅੱਜ ਮੁੱਖ ਮੰਤਰੀ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿਚ ਪੇਸ਼ੀ ਭੁਗਤਣ ਆਏ ਸਨ।

error: Content is protected !!