ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਨੇ ਕੱਪੜੇ ਲਾਹ ਕੇ ਕੀਤਾ ਹਾਈ ਵੋਲਟੇਜ ਡਰਾਮਾ, ਪੁਲਿਸ ਵਿਭਾਗ ਨੇ ਨੌਕਰੀ ਤੋਂ ਕੱਢਿਆ

ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਨੇ ਕੱਪੜੇ ਲਾਹ ਕੇ ਕੀਤਾ ਹਾਈ ਵੋਲਟੇਜ ਡਰਾਮਾ, ਪੁਲਿਸ ਵਿਭਾਗ ਨੇ ਨੌਕਰੀ ਤੋਂ ਕੱਢਿਆ

ਅੰਮ੍ਰਿਤਸਰ (ਵੀਓਪੀ ਬਿਊਰੋ) ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀਆਂ ਅਜਿਹੀਆਂ ਕਈ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ, ਜਿਸ ਨਾਲ ਖਾਕੀ ਵਰਦੀ ਨੂੰ ਦਾਗ ਲੱਗਦਾ ਹੈ ਅਤੇ ਇਸ ਨਾਲ ਪੂਰੇ ਪੁਲਿਸ ਵਿਭਾਗ ਨੂੰ ਵੀ ਸ਼ਰਮਿੰਦਗੀ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹਾ ਹੀ ਇਕ ਮਾਮਲਾ ਪਿਛਲੇ ਦਿਨੀ ਅੰਮ੍ਰਿਤਸਰ ਦੇ ਡੀਸੀ ਕੰਪਲੈਕਸ ਦੇ ਬਾਹਰ ਦੇਖਣ ਨੂੰ ਮਿਲਿਆ ਸੀ, ਜਿਸ ਵਿੱਚ ਡਿਊਟੀ ਦੌਰਾਨ ਹੀ ਇਕ ਪੁਲਿਸ ਮੁਲਾਜ਼ਮ ਨਸ਼ੇ ਦੀ ਹਾਲਤ ਵਿੱਚ ਹਾਈ ਵੋਲਟੇਜ ਡਰਾਮਾ ਕਰ ਰਿਹਾ ਸੀ।

ਇਸ ਹਰਕਤ ਤੋਂ ਬਾਅਦ ਪੁਲਿਸ ਵਿਭਾਗ ਵੱਲੋਂ ਇੱਕ ਸਹਾਇਕ ASI ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਲਜ਼ਾਮ ਹੈ ਕਿ ਏ.ਐਸ.ਆਈ ਸੁਖਵਿੰਦਰ ਸਿੰਘ ਨੇ ਸ਼ਰਾਬ ਦੇ ਨਸ਼ੇ ਵਿੱਚ ਆਪਣੇ ਕੱਪੜੇ ਲਾਹ ਕੇ ਸ਼ਰਮਨਾਕ ਹਰਕਤ ਕੀਤੀ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਸੀ। ਏਸੀਪੀ ਕਮਲਜੀਤ ਸਿੰਘ ਔਲਖ ਨੇ ਦੱਸਿਆ ਕਿ ਦੋਸ਼ੀ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਏ.ਐਸ.ਆਈ ਸੁਰਿੰਦਰ ਸਿੰਘ ਡੀਸੀ ਕੰਪਲੈਕਸ ਦੇ ਬਾਹਰ ਡਿਊਟੀ ’ਤੇ ਸਨ।

ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤਾਇਨਾਤ ਪੰਜਾਬ ਪੁਲਿਸ ਦਾ ਇੱਕ ਏ.ਐਸ.ਆਈ ਡਿਊਟੀ ਦੌਰਾਨ ਅਜਿਹੀਆਂ ਸ਼ਰਾਬੀ ਹਰਕਤਾਂ ਕਰਦਾ ਹੈ। ਜਿਸ ਕਾਰਨ ਪੁਲਿਸ ਵਿਭਾਗ ਨੂੰ ਸ਼ਰਮਸਾਰ ਹੋਣਾ ਪਿਆ। ਉੱਥੇ ਮੌਜੂਦ ਕੁਝ ਲੋਕਾਂ ਨੇ ਇਸ ਏਐਸਆਈ ਦੀ ਨਸ਼ੇ ਵਿੱਚ ਨੱਚਦੇ ਹੋਏ ਵੀਡੀਓ ਵੀ ਬਣਾ ਲਈ, ਜੋ ਸੋਸ਼ਲ ਮੀਡੀਆ ‘ਤੇ ਵਾਇਰਲ ਵੀ ਹੋ ਗਈ।

error: Content is protected !!