ਦਰਬਾਰ ਸਾਹਿਬ ਪੁੱਜੇ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ, ਮੱਥਾ ਟੇਕ ਕੇ ਗਿਣਾਈਆਂ ‘ਆਪ’ ਸਰਕਾਰ ਦੀਆਂ ਗਲਤੀਆਂ

ਦਰਬਾਰ ਸਾਹਿਬ ਪੁੱਜੇ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ, ਮੱਥਾ ਟੇਕ ਕੇ ਗਿਣਾਈਆਂ ‘ਆਪ’ ਸਰਕਾਰ ਦੀਆਂ ਗਲਤੀਆਂ

ਅੰਮ੍ਰਿਤਸਰ (ਵੀਓਪੀ ਬਿਊਰੋ) ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਸੋਮਵਾਰ ਨੂੰ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੇ। ਹਰਿਮੰਦਰ ਸਾਹਿਬ ਵਿਖੇ ਰੱਖੇ ਪਾਠ ਦਾ ਭੋਗ ਪਾਉਣ ਤੋਂ ਬਾਅਦ ਸੁਖਬੀਰ ਬਾਦਲ ਨੇ ਉਦਯੋਗਿਕ ਨੀਤੀ ਨੂੰ ਲੈ ਕੇ ਇਕ ਵਾਰ ਫਿਰ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਇਸ ਦੇ ਨਾਲ ਹੀ ਚੇਤਾਵਨੀ ਦਿੱਤੀ ਗਈ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਮੁਸ਼ਕਲਾਂ ਹੋਰ ਵਧਣ ਵਾਲੀਆਂ ਹਨ।

ਸੁਖਬੀਰ ਬਾਦਲ ਨੇ ਸੋਮਵਾਰ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਝੂਠੀ ਕਰਾਰ ਦਿੱਤਾ। ਸੁਖਬੀਰ ਦਾ ਕਹਿਣਾ ਹੈ ਸੂਬੇ ‘ਚ ਕਾਨੂੰਨ ਵਿਵਸਥਾ ਨਹੀਂ ਹੈ। ਸਾਰੇ ਉਦਯੋਗਪਤੀ ਆਪਣੇ ਆਪ ਨੂੰ ਬਚਾਉਣ ਲਈ ਗੈਂਗਸਟਰਾਂ ਨੂੰ ਪੈਸੇ ਦੇ ਰਹੇ ਹਨ। ਜਦੋਂ ਤੱਕ ਸੁਰੱਖਿਆ ਦਾ ਵਾਅਦਾ ਨਹੀਂ ਹੁੰਦਾ, ਉਦੋਂ ਤੱਕ ਸੂਬੇ ਵਿੱਚ ਉਦਯੋਗ ਨਹੀਂ ਆਉਣਗੇ।

ਸੁਖਬੀਰ ਬਾਦਲ ਨੇ ਕਿਹਾ ਕਿ ਬਾਦਲ ਸਰਕਾਰ ਵੇਲੇ ਦੋ ਥਰਮਲ ਪਲਾਂਟ ਲਾਏ ਗਏ ਸਨ ਤੇ ‘ਆਪ’ ਸਰਕਾਰ ਇਨ੍ਹਾਂ ਨੂੰ ਬੰਦ ਕਰਨ ਦੀਆਂ ਗੱਲਾਂ ਕਰਦੀ ਸੀ। ਪਰ ਹੁਣ ਇਨ੍ਹਾਂ ਨੂੰ ਬੰਦ ਕਰਨ ਦੀ ਹਿੰਮਤ ਨਹੀਂ ਹੈ। ਗਰਮੀਆਂ ਵਿੱਚ ਹਾਲਾਤ ਹੋਰ ਵਿਗੜ ਜਾਣਗੇ। ਪਿਛਲੀਆਂ ਗਰਮੀਆਂ ਵਿੱਚ ਸਰਕਾਰ ਨੇ 20 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਖਰੀਦੀ ਸੀ। ਹੁਣ ਪੰਜਾਬ ਕੋਲ ਸਰ-ਪਲੱਸ ਬਿਜਲੀ ਨਹੀਂ ਹੈ।

error: Content is protected !!