ਮਾਨ ਸਰਕਾਰ ਨੇ ਬਦਲੀ ਪੰਜਾਬ ਦੇ ਸਕੂਲਾਂ ਦੀ ਨੁਹਾਰ- ਹਰਭਜਨ ਸਿੰਘ ਈ.ਟੀ.ਓ

ਬਟਾਲਾ-  ਹਰਭਜਨ ਸਿੰਘ, ਊਰਜਾ ਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀ ਲਿਆਂਦੀ ਹੈ ਤੇ ਸੂਬੇ ਦੇ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਬਟਾਲਾ ਵਿਖੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਧਰਮਪੁਰਾ ਕਾਲੋਨੀ ਦੇ ਸਾਲਾਨਾ ਇਨਾਮ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਸਕੂਲ ਦੇ ਅਧਿਆਪਕਾ ਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਕਿ ਉਨਾਂ ਦੇ ਸਕੂਲ ਨੇ ਸਿੱਖਿਆ ਦੇ ਖੇਤਰ ਵਿੱਚ ਵੱਡੀਆਂ ਮੱਲਾਂ ਮਾਰੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਪਹਿਲ ਦੇ ਆਧਾਰ ਤੇ ਵੱਡੀਆਂ ਉਪਲੱਬਧੀਆਂ ਹਾਸਲ ਕੀਤੀਆਂ ਹਨ ਅਤੇ ਮਹਿਜ 10 ਮਹਿਨਿਆਂ ਦੇ ਕਾਰਜਕਾਲ ਦੌਰਾਨ ਇਨਾਂ ਦੋਵਾਂ ਖੇਤਰਾਂ ਵਿੱਚ ਇਤਿਹਾਸਕ ਫੈਸਲੇ ਲਏ ਗਏ ਹਨ।

ਉਨ੍ਹਾਂ ਅੱਗੇ ਕਿ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ 117 ‘ਸਕੂਲ ਆਫ ਐਮੀਨੈਂਸ’ ਸਥਾਪਤ ਕੀਤੇ ਜਾ ਰਹੇ ਹਨ। ਸੂਬੇ ਵਿੱਚ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਭਰ ਵਿੱਚ 500 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਹਨ। ਪਿ੍ਰੰਸੀਪਲਾਂ ਦੀ ਮੁਹਾਰਤ ਨੂੰ ਹੋਰ ਨਿਖਾਰਨ ਲਈ 36 ਪ੍ਰਿੰਸੀਪਲਾਂ ਦੇ ਪਹਿਲੇ ਬੈਚ ਨੂੰ ਪੇਸ਼ੇਵਰ ਸਿਖਲਾਈ ਲਈ ਸਿੰਗਾਪੁਰ ਭੇਜਿਆ ਗਿਆ ਹੈ।

ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਉਹ ਸੂਬੇ ਵਿੱਚ ਪਿਛਲੇ 10 ਮਹੀਨਿਆਂ ਤੋਂ ਚੱਲ ਰਹੀ ਸਿੱਖਿਆ ਕ੍ਰਾਂਤੀ ਦੇ ਮੋਹਰੀ ਬਣਨ। ਉਨਾਂ ਕਿਹਾ ਕਿ ਅਧਿਆਪਕ ਰਾਸ਼ਟਰ ਨਿਰਮਾਤਾ ਹਨ, ਜੋ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕ ਸਕਦੇ ਹਨ। ਇਸ ਲਈ ਸੂਬਾ ਸਰਕਾਰ ਨੇ ਉਨ੍ਹਾਂ ਨੂੰ ਮਿਆਰੀ ਸਿਖਲਾਈ ਯਕੀਨੀ ਬਣਾ ਕੇ ਉਨ੍ਹਾਂ ਦੇ ਅਧਿਆਪਨ ਦੇ ਹੁਨਰ ਨੂੰ ਨਿਖਾਰਨ ਦਾ ਫੈਸਲਾ ਕੀਤਾ ਹੈ।

ਇਸ ਮੌਕੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਹਲਕਾ ਵਿਧਾਇਕ ਬਟਾਲਾ, ਸੋਹਿੰਦਰ ਕੋਰ ਧਰਮ ਪਤਨੀ ਕੈਬਨਿਟ ਮੰਤਰੀ ਹਰਭਜਨ ਸਿੰਘ, ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ, ਲਖਵਿੰਦਰ ਸਿੰਘ ਨਾਇਬ ਤਹਿਸਲੀਦਾਰ, ਰਮੇਸ਼ ਸਾਰੰਗਲ ਮੁੱਖ ਇੰਜੀਨਅਰ ਜਲੰਧਰ ਜ਼ੋਨ (ਪਾਵਰਕਾਮ), ਪ੍ਰਿੰਸੀਪਲ ਬਲਵਿੰਦਰ ਕੋਰ, ਪਾਇਲ ਗੁਪਤਾ, ਐਸਪੀ ਬਟਾਲਾ ਜਗਬਿੰਦਰ ਸਿੰਘ ਮੋਜੂਦ ਰਹੇ।

error: Content is protected !!