2 ਤੋਂ 5 ਲੱਖ ‘ਚ ਵੇਚਦੇ ਸੀ ਬੱਚੇ, ਜੈਂਡਰ ਦੇ ਹਿਸਾਬ ਨਾਲ ਤੈਅ ਕਰਦੇ ਸੀ ਭਾਅ, ਇਸ ਤਰ੍ਹਾਂ ਆਏ ਅੜਿੱਕੇ

2 ਤੋਂ 5 ਲੱਖ ‘ਚ ਵੇਚਦੇ ਸੀ ਬੱਚੇ, ਜੈਂਡਰ ਦੇ ਹਿਸਾਬ ਨਾਲ ਤੈਅ ਕਰਦੇ ਸੀ ਭਾਅ, ਇਸ ਤਰ੍ਹਾਂ ਆਏ ਅੜਿੱਕੇ

 

ਵੀਓਪੀ ਬਿਊਰੋ – ਪੰਜ ਦਿਨ ਦੀ ਬੱਚੀ ਦੀ ਤਸਕਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪਟਿਆਲਾ ਵਾਸੀ ਚਰਨਬੀਰ ਸਿੰਘ ਅਤੇ ਉਸ ਦੀ ਪਤਨੀ ਪਰਵਿੰਦਰ ਕੌਰ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਹ ਲੜਕੀਆਂ ਨੂੰ 2 ਲੱਖ ਰੁਪਏ ਅਤੇ ਲੜਕਿਆਂ ਦਾ 4 5 ਲੱਖ ਰੁਪਏ ਤਕ ਦਾ ਭਾਅ ਕਰਦੇ ਸੀ। ਜਾਂਚ ਦੌਰਾਨ ਹੁਣ ਤੱਕ ਛੇ ਬੱਚਿਆਂ ਦੀ ਤਸਕਰੀ ਦਾ ਪਰਦਾਫਾਸ਼ ਕੀਤਾ ਜਾ ਚੁੱਕਾ ਹੈ। ਤਿੰਨ ਦਿਨ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਪੁਲੀਸ ਨੇ ਦੋਵਾਂ ਮੁਲਜ਼ਮਾਂ ਨੂੰ ਮੰਗਲਵਾਰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ।

ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਮਾਮਲੇ ਵਿੱਚ ਕੁੱਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਵਿੱਚੋਂ ਫਰੀਦਕੋਟ ਵਾਸੀ ਮਨਜਿੰਦਰ ਸਿੰਘ ਅਤੇ ਉਸ ਦੀ ਪਤਨੀ ਪਰਵਿੰਦਰ ਕੌਰ ਨੂੰ ਪਹਿਲਾਂ ਹੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਹੁਣ ਇਨ੍ਹਾਂ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਪੰਜ ਦਿਨ ਦੇ ਬੱਚੇ ਤੋਂ ਇਲਾਵਾ ਪੰਜ ਹੋਰ ਬੱਚਿਆਂ ਦੀ ਤਸਕਰੀ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਬੁਲਾ ਕੇ ਪੁੱਛਗਿੱਛ ਕੀਤੀ ਹੈ। ਇਨ੍ਹਾਂ ਵਿੱਚੋਂ ਦੋ ਬੱਚਿਆਂ ਦੀ ਵੀ ਮੌਤ ਹੋ ਚੁੱਕੀ ਹੈ। ਇਹ ਦੋਵੇਂ ਮੁਲਜ਼ਮ ਲੋੜਵੰਦ ਲੋਕਾਂ ਨਾਲ ਬੱਚਿਆਂ ਦਾ ਸੌਦਾ ਕਰਦੇ ਸਨ।

ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਬਾਲ ਤਸਕਰ ਗਿਰੋਹ ਤਿੰਨ ਟੀਮਾਂ ਵਿੱਚ ਕੰਮ ਕਰਦਾ ਸੀ।
ਸੂਤਰਾਂ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਔਰਤ ਪਰਵਿੰਦਰ ਕੌਰ ਵਾਸੀ ਪਟਿਆਲਾ ਖ਼ਿਲਾਫ਼ ਚੰਡੀਗੜ੍ਹ ਦੀ ਰਹਿਣ ਵਾਲੀ ਇੱਕ ਔਰਤ ਨੇ ਸ਼ਿਕਾਇਤ ਦਿੱਤੀ ਹੈ। ਇਸ ਸ਼ਿਕਾਇਤ ਵਿੱਚ ਉਸ ਨੇ ਕਿਹਾ ਹੈ ਕਿ ਪਰਵਿੰਦਰ ਕੌਰ ਬੱਚਿਆਂ ਦੇ ਅੰਗ ਵੀ ਵੇਚਦੀ ਸੀ। ਪੁਲੀਸ ਹੁਣ ਇਸ ਸ਼ਿਕਾਇਤ ਦੀ ਜਾਂਚ ਕਰੇਗੀ। ਪੁਲੀਸ ਨੇ ਅਦਾਲਤ ਵਿੱਚ ਇਸ ਦੇ ਆਧਾਰ ’ਤੇ ਜਾਂਚ ਲਈ ਰਿਮਾਂਡ ਦੀ ਮੰਗ ਕੀਤੀ ਸੀ। ਇਸ ’ਤੇ ਅਦਾਲਤ ਨੇ ਦੋ ਦਿਨ ਦਾ ਰਿਮਾਂਡ ਦੇ ਦਿੱਤਾ।

error: Content is protected !!