ਨੌਜਵਾਨ ਦੀ ਮੌਤ ਨਾਲ ਵਿਆਹ ਦੀਆਂ ਖੁਸ਼ੀਆਂ ਨੂੰ ਲੱਗੀ ਢਾਹ; ਪੁਲਿਸ ਨੇ ਬਲਦੀ ਚਿਖਾ ‘ਚੋਂ ਕੱਢੀ ਲਾਸ਼

ਨੌਜਵਾਨ ਦੀ ਮੌਤ ਨਾਲ ਵਿਆਹ ਦੀਆਂ ਖੁਸ਼ੀਆਂ ਨੂੰ ਲੱਗੀ ਢਾਹ; ਪੁਲਿਸ ਨੇ ਬਲਦੀ ਚਿਖਾ ‘ਚੋਂ ਕੱਢੀ ਲਾਸ਼

ਤਰਨਤਾਰਨ (ਵੀਓਪੀ ਬਿਊਰੋ) ਜਿਲ੍ਹਾ ਤਰਨਤਾਰਨ ਦੇ ਪਿੰਡ ਸੁਰਸਿੰਘ ‘ਚ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਇਕ ਮ੍ਰਿਤਕ ਨੌਜਵਾਨ ਦੇ ਅੰਤਿਮ ਸੰਸਕਾਰ ਦੌਰਾਨ ਲਾਸ਼ ਨੂੰ ਬਲਦੀ ਚਿਖਾ ‘ਚੋਂ ਬਾਹਰ ਕੱਢਿਆ। ਇਸ ਦੌਰਾਨ ਮ੍ਰਿਤਕਾ ਦੀ ਮਾਂ ਨੇ ਆਪਣੇ ਸਹੁਰੇ ਪਰਿਵਾਰ ‘ਤੇ ਜ਼ਮੀਨ ਲਈ ਉਸ ਦੇ ਪੁੱਤਰ ਦਾ ਕਤਲ ਕਰਨ ਦਾ ਦੋਸ਼ ਲਾਇਆ ਹੈ।

ਪੁਲਿਸ ਥਾਣਾ ਭਿੱਖੀਵਿੰਡ ਵਿਖੇ ਦਰਜ ਕਰਵਾਏ ਬਿਆਨਾਂ ‘ਚ ਮਿ੍ਤਕ ਦੀ ਮਾਤਾ ਰਵਿੰਦਰ ਕੌਰ ਨੇ ਦੱਸਿਆ ਕਿ ਉਸ ਦੇ 21 ਸਾਲਾ ਲੜਕੇ ਹਰਦੀਪ ਸਿੰਘ ਪੁੱਤਰ ਬਗੀਚਾ ਸਿੰਘ, 25 ਫਰਵਰੀ ਨੂੰ ਵਿਆਹ ਹੋਇਆ ਸੀ, ਜਿਸ ਦਾ ਜ਼ਮੀਨ ਦੀ ਖਾਤਿਰ ਉਸ ਦੇ ਚਾਚੇ ਤੇ ਤਾਏ ਨੇ ਗਲਾ ਘੁੱਟ ਕੇ ਕਤਲ ਕਰ ਦਿੱਤਾ | ਔਰਤ ਦੇ ਪਤੀ ਬਗੀਚਾ ਸਿੰਘ ਦੀ ਸਾਲ 2004 ਵਿੱਚ ਮੌਤ ਹੋ ਗਈ ਸੀ।

ਸੋਮਵਾਰ ਰਾਤ ਉਸ ਨੂੰ ਹਰਦੀਪ ਸਿੰਘ ਨੇ ਦੱਸਿਆ ਸੀ ਕਿ ਉਸ ਦੀ ਤਾਏ ਨਾਲ ਲੜਾਈ ਹੋ ਗਈ। ਰਵਿੰਦਰ ਕੌਰ ਨੇ ਦੱਸਿਆ ਕਿ ਹਰਦੀਪ ਦੇ ਕਤਲ ਤੋਂ ਬਾਅਦ ਉਸ ਨੂੰ ਬਿਨਾਂ ਦੱਸੇ ਉਸ ਦੇ ਲੜਕੇ ਦੀਆਂ ਅੰਤਿਮ ਰਸਮਾਂ ਸ਼ੁਰੂ ਕਰ ਦਿੱਤੀਆਂ ਗਈਆਂ ਸਨ।

ਇਸ ਦਾ ਪਤਾ ਲੱਗਦਿਆਂ ਹੀ ਉਨ੍ਹਾਂ ਥਾਣਾ ਭਿੱਖੀਵਿੰਡ ਨੂੰ ਸੂਚਿਤ ਕੀਤਾ। ਪੀੜਤ ਰਵਿੰਦਰ ਕੌਰ ਨੇ ਆਪਣੇ ਦੂਜੇ ਪਤੀ ਅਤੇ ਰਿਸ਼ਤੇਦਾਰਾਂ ਨਾਲ ਮਿਲ ਕੇ ਇਸ ਕਤਲ ਨੂੰ ਅੰਜਾਮ ਦੇਣ ਵਾਲੇ ਆਪਣੇ ਚਾਚਾ-ਤਾਏ ਖ਼ਿਲਾਫ਼ ਪੁਲੀਸ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਦੂਜੇ ਪਾਸੇ ਥਾਣਾ ਭਿੱਖੀਵਿੰਡ ਦੇ ਐਸਐਚਓ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

error: Content is protected !!