ਰਾਮ ਰਹੀਮ ਦੀ ਪੈਰੋਲ ਰੱਦ ਕਰਨ ਲਈ SGPC ਨੇ ਦਾਇਰ ਕੀਤੀ ਪਟੀਸ਼ਨ, ਹਾਈ ਕੋਰਟ ‘ਚ ਅੱਜ ਸੁਣਵਾਈ

ਰਾਮ ਰਹੀਮ ਦੀ ਪੈਰੋਲ ਰੱਦ ਕਰਨ ਲਈ SGPC ਨੇ ਦਾਇਰ ਕੀਤੀ ਪਟੀਸ਼ਨ, ਹਾਈ ਕੋਰਟ ‘ਚ ਅੱਜ ਸੁਣਵਾਈ

ਵੀਓਪੀ ਬਿਊਰੋ – ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਦੀ ਪੈਰੋਲ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅੱਜ ਸੁਣਵਾਈ ਕਰੇਗਾ। ਐਸਜੀਪੀਸੀ ਨੇ ਗੁਰਮੀਤ ਦੀ ਪੈਰੋਲ ਰੱਦ ਕਰਨ ਸਬੰਧੀ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ। ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਦੀ ਪੈਰੋਲ ਖਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਪਟੀਸ਼ਨ ਤੇ ਸੁਣਵਾਈ ਹੋਵੇਗੀ| ਐਸਜੀਪੀਸੀ ਨੇ ਗੁਰਮੀਤ ਦੀ ਪੈਰੋਲ ਰੱਦ ਕਰਨ ਸਬੰਧੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।

ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ ਨੇ ਹਫਤੇ ਪਿਹਲਾਂ ਹੀ ਇੱਸ ਮੁੱਦੇ ਖਿਲਾਫ਼ ਪਟੀਸ਼ਨ ਦਾਇਰ ਕੀਤੀ ਸੀ ਪਰ ਕਿਸੀ ਤਕਨੀਕੀ ਕਾਰਣ ਕਰਕੇ ਉਨ੍ਹਾਂ ਪਟੀਸ਼ਨ ਵਾਪਸ ਲੈ ਲਈ ਸੀ| ਹੁਣ ਸ਼੍ਰੋਮਣੀ ਕਮੇਟੀ ਨੇ ਇਕ ਮਤਾ ਪਾਸ ਕਰਕੇ ਹਰਿਆਣਾ ਸਰਕਾਰ ਦੇ ਡੇਰਾ ਮੁਖੀ ਨੂੰ ਪੈਰੋਲ ਦੇਣ ਦੇ ਹੁਕਮਾਂ ਨੂੰ ਚੁਣੌਤੀ ਦਿੰਦੇ ਹੋਏ ਸਿਆਲਕਾ ਰਾਹੀਂ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ।

SGPC ਨੇ ਦਾਇਰ ਪਟੀਸ਼ਨ ਵਿੱਚ ਡਿਵੀਜ਼ਨਲ ਕਮਿਸ਼ਨਰ ਰੋਹਤਕ ਵੱਲੋਂ ਪੈਰੋਲ ਦੇਣ ਵਿੱਚ ਨਿਯਮਾਂ ਦੀ ਉਲੰਘਣਾ ’ਤੇ ਸਵਾਲ ਖੜ੍ਹੇ ਕੀਤੇ ਹਨ। ਸ਼੍ਰੋਮਣੀ ਕਮੇਟੀ ਨੇ ਹਰਿਆਣਾ ਵਰਚੂਅਸ ਪ੍ਰਿਜ਼ਨਰਜ਼ (ਆਰਜ਼ੀ ਰਿਹਾਈ) ਐਕਟ, 2022 ਦੇ ਸੈਕਸ਼ਨ 11 ਦੇ ਉਪਬੰਧਾਂ ਦੇ ਵਿਰੁੱਧ 20 ਜਨਵਰੀ, 2023 ਨੂੰ ਕਮਿਸ਼ਨਰ ਰੋਹਤਕ ਵੱਲੋਂ ਡੇਰਾ ਮੁਖੀ ਨੂੰ ਜਾਰੀ ਕੀਤੇ 40 ਦਿਨਾਂ ਦੀ ਪੈਰੋਲ ਦੇ ਹੁਕਮ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਹਾਈ ਕੋਰਟ ਨੂੰ ਐਸ.ਜੀ.ਪੀ.ਸੀ. ਦੀ ਪਟੀਸ਼ਨ ਰਾਹੀਂ ਗੁਰਮੀਤ ਸਿੰਘ ਦੇ ਪੈਰੋਲ ਦੇ ਸਮੇਂ ਦੌਰਾਨ ਗੈਰ-ਕਾਨੂੰਨੀ ਬਿਆਨਾਂ ਅਤੇ ਗਤੀਵਿਧੀਆਂ ਦੇ ਸੰਭਾਵੀ ਖਤਰਨਾਕ ਨਤੀਜਿਆਂ ਤੋਂ ਜਾਣੂ ਕਰਵਾਇਆ ਗਿਆ ਹੈ। ਐਸਜੀਪੀਸੀ ਨੇ ਪਟੀਸ਼ਨ ਵਿੱਚ ਗੁਰਮੀਤ ਸਿੰਘ ਦੀ ਪੈਰੋਲ ਨੂੰ ਭਾਰਤ ਦੀ ਪ੍ਰਭੂਸੱਤਾ, ਅਖੰਡਤਾ ਅਤੇ ਦੇਸ਼ ਵਿੱਚ ਜਨਤਕ ਸਦਭਾਵਨਾ, ਸ਼ਾਂਤੀ ਅਤੇ ਸਮਾਜਿਕ ਤਾਣੇ-ਬਾਣੇ ਲਈ ਖ਼ਤਰਾ ਕਰਾਰ ਦਿੱਤਾ ਹੈ।

error: Content is protected !!