ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਲਿਆ ਫਾਹਾ, ਪਰਿਵਾਰ ਨੇ ਮੰਗੀ ਸਰਕਾਰ ਤੋੋੋਂ ਨੌਕਰੀ ਤੇ ਮੁਆਵਜ਼ਾ

ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਲਿਆ ਫਾਹਾ, ਪਰਿਵਾਰ ਨੇ ਮੰਗੀ ਸਰਕਾਰ ਤੋੋੋਂ ਨੌਕਰੀ ਤੇ ਮੁਆਵਜ਼ਾ

ਵੀਓਪੀ ਬਿਊਰੋ – ਪੰਜਾਬ ਵਿੱਚ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਦੀ ਜ਼ਿਆਦਾਤਰ ਵਜ੍ਹਾ ਕਰਜ਼ਾ ਹੀ ਹੁੰਦੀ ਹੈ। ਕਰਜ਼ਾ ਲੈ ਕੇ ਮੋੜ ਨਾ ਸਕਣ ‘ਤੇ ਪਰੇਸ਼ਾਨੀ ਵਾਲੀ ਹਾਲਤ ਵਿੱਚ ਜਾ ਕੇ ਕਈ ਵਾਰ ਇਨਸਾਨ ਖੁਦਕੁਸ਼ੀ ਹੀ ਕਰ ਲੈਂਦਾ ਹੈ। ਅਜਿਹਾ ਹੀ ਹੋਇਆ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਤੋਲਾਵਾਲ ਦੇ ਕਿਸਾਨ ਗੁਰਮੇਲ ਸਿੰਘ (62) ਦੇ ਨਾਲ, ਜਿਸ ਨੇ ਆਪਣੇ ਖੇਤ ਵਿੱਚ ਦਰੱਖਤ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ ਅਤੇ ਇਸ ਦਾ ਕਾਰਨ ਵੀ ਕਰਜ਼ੇ ਤੋਂ ਪਰੇਸ਼ਾਨ ਹੋਣਾ ਹੀ ਸੀ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਦੱਸਿਆ ਕਿ ਕਿਸਾਨ ਗੁਰਮੇਲ ਸਿੰਘ ਕਰਜ਼ੇ ਤੋਂ ਪ੍ਰੇਸ਼ਾਨ ਸੀ। ਉਸ ਦੇ ਸਿਰ ਕਰੀਬ ਸੱਤ ਲੱਖ ਰੁਪਏ ਦਾ ਸਰਕਾਰੀ ਅਤੇ ਪ੍ਰਾਈਵੇਟ ਕਰਜ਼ਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰ ਬਦਲ ਗਈ ਹੈ ਪਰ ਕਿਸਾਨਾਂ ਦੀ ਹਾਲਤ ਨਹੀਂ ਬਦਲੀ। ਉਨ੍ਹਾਂ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਮੁਆਵਜ਼ਾ ਤੇ ਸਰਕਾਰੀ ਨੌਕਰੀ ਦਿੱਤੀ ਜਾਵੇ।

error: Content is protected !!