ਪੰਜਾਬ ‘ਚ ਵਧਣ ਜਾ ਰਿਹੈ ਬੱਸਾਂ ਦਾ ਕਿਰਾਇਆ, ਹੁਣ ਯਾਤਰੀਆਂ ਨੂੰ ਹਰ ਕਿਲੋਮੀਟਰ ਲਈ ਕਰਨੀ ਪਵੇਗੀ ਹੋਰ ਜੇਬ ਢਿੱਲੀ

ਪੰਜਾਬ ‘ਚ ਵਧਣ ਜਾ ਰਿਹੈ ਬੱਸਾਂ ਦਾ ਕਿਰਾਇਆ, ਹੁਣ ਯਾਤਰੀਆਂ ਨੂੰ ਹਰ ਕਿਲੋਮੀਟਰ ਲਈ ਕਰਨੀ ਪਵੇਗੀ ਹੋਰ ਜੇਬ ਢਿੱਲੀ

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਦੇ ਲੋਕਾਂ ਨੂੰ ਸਫਰ ਕਰਨਾ ਹੋਰ ਮਹਿੰਗਾ ਹੋਣ ਜਾ ਰਿਹਾ ਹੈ। ਇਸ ਦੇ ਨਾਲ ਹੀ ਇਸ ਦਾ ਅਸਰ ਪੰਜਾਬ ਦੇ ਲੋਕਾਂ ਨੂੰ ਪਵੇਗਾ ਅਤੇ ਇਸ ਨਾਲ ਮਹਿੰਗਾਈ ਵੀ ਵੱਧ ਸਕਦੀ ਹੈ। ਪੰਜਾਬ ‘ਚ ਸਰਕਾਰੀ ਬੱਸ ‘ਚ ਸਫਰ ਕਰਨਾ ਹੋਵੇਗਾ ਮਹਿੰਗਾ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਨੇ ਬੱਸ ਕਿਰਾਏ ਵਿੱਚ 10 ਪੈਸੇ ਪ੍ਰਤੀ ਕਿਲੋਮੀਟਰ ਦਾ ਵਾਧਾ ਕਰਨ ਦੀ ਤਿਆਰੀ ਕਰ ਲਈ ਹੈ। ਨਿਗਮ ਵੱਲੋਂ ਇਸ ਸਬੰਧੀ ਪ੍ਰਸਤਾਵ ਜਲਦੀ ਹੀ ਪੰਜਾਬ ਸਰਕਾਰ ਨੂੰ ਭੇਜਿਆ ਜਾ ਰਿਹਾ ਹੈ। ਹਰੀ ਝੰਡੀ ਮਿਲਦੇ ਹੀ ਵਧਿਆ ਹੋਇਆ ਕਿਰਾਇਆ ਲਾਗੂ ਕਰ ਦਿੱਤਾ ਜਾਵੇਗਾ।

ਪੀਆਰਟੀਸੀ ਦੇ ਜਨਰਲ ਮੈਨੇਜਰ (ਅਪਰੇਸ਼ਨ) ਸੁਰਿੰਦਰ ਸਿੰਘ ਨੇ ਦੱਸਿਆ ਕਿ ਡੀਜ਼ਲ ਦੇ ਰੇਟ ਵਧਣ ਨਾਲ ਨਿਗਮ ’ਤੇ ਵਿੱਤੀ ਬੋਝ ਵਧ ਗਿਆ ਹੈ। ਅਜਿਹੇ ‘ਚ ਬੱਸ ਦਾ ਕਿਰਾਇਆ ਵਧਾਉਣ ਲਈ ਸਰਕਾਰ ਨੂੰ ਪ੍ਰਸਤਾਵ ਭੇਜਿਆ ਜਾ ਰਿਹਾ ਹੈ। ਉਮੀਦ ਹੈ ਕਿ ਸਰਕਾਰ ਇਸ ਨੂੰ ਮਨਜ਼ੂਰੀ ਦੇਵੇਗੀ।

ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਡੀਜ਼ਲ ਦੇ ਰੇਟ ਵਿੱਚ 90 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਜਿਸ ਤੋਂ ਬਾਅਦ ਡੀਜ਼ਲ ਦੀ ਕੀਮਤ 88.34 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਈ ਹੈ। ਇਸ ਨਾਲ ਪੀਆਰਟੀਸੀ ’ਤੇ ਵਿੱਤੀ ਬੋਝ ਵਧ ਗਿਆ ਹੈ। ਪ੍ਰਾਪਤ ਅੰਕੜਿਆਂ ਅਨੁਸਾਰ ਇਸ ਸਮੇਂ ਪੀਆਰਟੀਸੀ ਦੇ ਫਲੀਟ ਵਿੱਚ 1238 ਬੱਸਾਂ ਹਨ, ਜਿਨ੍ਹਾਂ ਨੂੰ ਰੂਟਾਂ ’ਤੇ ਚਲਾਉਣ ਲਈ ਰੋਜ਼ਾਨਾ ਡੀਜ਼ਲ ਦਾ ਖਰਚਾ ਕਰੀਬ 86 ਲੱਖ ਰੁਪਏ ਆਉਂਦਾ ਹੈ।

ਡੀਜ਼ਲ ਦੇ ਰੇਟ ਵਧਣ ਤੋਂ ਬਾਅਦ ਹੁਣ ਇਹ ਖਰਚਾ 80,000 ਰੁਪਏ ਪ੍ਰਤੀ ਦਿਨ ਹੋ ਗਿਆ ਹੈ, ਜੋ ਕਿ 24 ਲੱਖ ਰੁਪਏ ਪ੍ਰਤੀ ਮਹੀਨਾ ਹੋਵੇਗਾ। ਅਜਿਹੇ ‘ਚ ਪਹਿਲਾਂ ਹੀ ਵਿੱਤੀ ਸੰਕਟ ਨਾਲ ਜੂਝ ਰਹੇ ਨਿਗਮ ਲਈ 24 ਲੱਖ ਦੇ ਇਸ ਵਧੇ ਹੋਏ ਡੀਜ਼ਲ ਦਾ ਖਰਚਾ ਚੁੱਕਣਾ ਮੁਸ਼ਕਲ ਹੋ ਜਾਵੇਗਾ।

error: Content is protected !!