ਪੁਲਿਸ ‘ਤੇ ਹਮਲਾ ਕਰਨ ਵਾਲਿਆਂ ਦੀਆਂ ਜਾਰੀ ਹੋਈਆਂ ਤਸਵੀਰਾਂ, ਮਿਲੇਗਾ ਇਨਾਮ
ਚੰਡੀਗੜ੍ਹ- ਚੰਡੀਗੜ੍ਹ-ਮੁਹਾਲੀ ਸਰਹੱਦ ’ਤੇ ਬੰਦੀ ਸਿੱਖਾਂ ਦੀ ਰਿਹਾਈ ਲਈ ਪ੍ਰਦਰਸ਼ਨ ਜਾਰੀ ਹੈ। ਇਸ ਪ੍ਰਦਰਸ਼ਨ ਦੌਰਾਨ 8 ਫਰਵਰੀ ਨੂੰ ਸੀਐਮ ਰਿਹਾਈਸ਼ ਵੱਲ ਕੂਚ ਕਰ ਰਹੇ ਜੱਥੇ ਅਤੇ ਪੁਲਿਸ ਦਰਮਿਆਨ ਮਾਹੌਲ ਤਣਾਅਪੂਰਨ ਹੋ ਗਿਆ। ਇਸ ਹਿੰਸਕ ਘਟਨਾ ਵਿੱਚ ਚੰਡੀਗੜ੍ਹ ਪੁਲਿਸ ਦੇ ਕਈ ਜਵਾਨ ਜ਼ਖਮੀ ਹੋ ਗਏ ਸੀ। ਪ੍ਰਦਰਸ਼ਨਕਾਰੀਆਂ ਵੱਲੋਂ ਕਈ ਸਰਕਾਰੀ ਵਾਹਨਾਂ ਦੀ ਭੰਨਤੋੜ ਕੀਤੀ। ਕਈ ਹਮਲਾਵਰ ਮੂੰਹ ਲੁਕਾ ਕੇ ਹਮਲਾ ਕਰ ਰਹੇ ਸੀ। ਕਰੀਬ ਇੱਕ ਦਰਜਨ ਪੁਲਿਸ ਬੈਰੀਕੇਡਾਂ ਅਤੇ ਵਾਹਨਾਂ ਤੋਂ ਅਸਲਾ ਅਤੇ ਹੋਰ ਸਮਾਨ ਲੁੱਟਿਆ ਗਿਆ। ਹਮਲਾਵਰਾਂ ਕੋਲ ਤਲਵਾਰਾਂ, ਗੰਡਾਸੀ, ਡੰਡੇ ਤੇ ਹੋਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ।
ਦੱਸ ਦਈਏ ਕਿ ਹੁਣ ਇਸ ਪੁਲਿਸ ਨੇ 8 ਫਰਵਰੀ ਦੀ ਘਟਨਾ ਦੌਰਾਨ ਪੁਲਿਸ ’ਤੇ ਹਮਲਾ ਕਰਨ ਵਾਲੇ ਪ੍ਰਦਰਸ਼ਨਕਾਰੀਆਂ ਦੀਆਂ ਤਸਵੀਰਾਂ ਜਨਤਕ ਕਰ ਦਿੱਤੀਆਂ ਹਨ। ਪੁਲਿਸ ਨੇ ਹਮਲਾਵਰਾਂ ਦੀਆਂ ਤਸਵੀਰਾਂ ਜਾਰੀ ਕਰਦਿਆਂ ਉਨ੍ਹਾਂ ਨੂੰ ਆਪਣੀ ਜਾਣਕਾਰੀ ਦੇਣ ਲਈ ਕਿਹਾ ਹੈ। ਪੁਲਿਸ ਨੇ 10 ਹਮਲਾਵਰਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਇਨ੍ਹਾਂ ਚੋਂ 3 ਦੇ ਨਾਂ ਹਰਦੀਪ ਸਿੰਘ ਬਰਾੜ, ਹਰਮਨਦੀਪ ਸਿੰਘ ਤੂਫਾਨ ਅਤੇ ਸਤਵੰਤ ਸਿੰਘ ਸੰਧੂ ਲੁਧਿਆਣਾ ਦੇ ਹਨ।
ਦੱਸ ਦੇਈਏ ਕਿ ਸੈਕਟਰ 36 ਥਾਣੇ ਦੀ ਪੁਲਿਸ ਨੇ ਘਟਨਾ ਸਬੰਧੀ ਇਰਾਦਾ ਕਤਲ ਸਮੇਤ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਕਿਹਾ ਹੈ ਕਿ ਇਨ੍ਹਾਂ ਦੋਸ਼ੀਆਂ ਬਾਰੇ ਜਾਣਕਾਰੀ ਈਮੇਲ [email protected] ਜਾਂ ਵ੍ਹੱਟਸਐਪ ਨੰਬਰ 98759-84001 ‘ਤੇ ਦਿੱਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਕਿਹਾ ਹੈ ਕਿ ਸੂਚਨਾ ਦੇਣ ਵਾਲੇ ਨੂੰ 10,000 ਰੁਪਏ ਦਾ ਇਨਾਮ ਵੀ ਦਿੱਤਾ ਜਾਵੇਗਾ। ਸੂਚਨਾ ਦੇਣ ਵਾਲੇ ਦੀ ਸੂਚਨਾ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।