CM ਮਾਨ ਨੇ PM ਮੋਦੀ ਨੂੰ ਦੱਸਿਆ ਪੰਜਾਬ ਵਿਰੋਧੀ, ਕਿਹਾ- ਅਡਾਨੀ ਨੂੰ ਲਾਭ ਦੇਣ ਲਈ ਸਾਡੇ ਨਾਲ ਕਰ ਰਿਹਾ ਮਤਰੇਈ ਮਾਂ ਵਾਲਾ ਸਲੂਕ

CM ਮਾਨ ਨੇ PM ਮੋਦੀ ਨੂੰ ਦੱਸਿਆ ਪੰਜਾਬ ਵਿਰੋਧੀ, ਕਿਹਾ- ਅਡਾਨੀ ਨੂੰ ਲਾਭ ਦੇਣ ਲਈ ਸਾਡੇ ਨਾਲ ਕਰ ਰਿਹਾ ਮਤਰੇਈ ਮਾਂ ਵਾਲਾ ਸਲੂਕ

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਕੇਂਦਰ ਦੀ ਭਾਜਪਾ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦਾ ਦੋਸ਼ ਲਾਉਂਦੇ ਆਏ ਹਨ। ਇਸ ਵਾਰ ਵੀ ਕੇਂਦਰ ਸਰਕਾਰ ‘ਤੇ ਹਮਲਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਪੰਜਾਬ ਤੋਂ ਅਨਾਜ ਨੂੰ ਦੂਜੇ ਰਾਜਾਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾ ਸਕਦੀਆਂ ਹਨ ਤਾਂ ਪੰਜਾਬ ਵਿੱਚ ਕੋਲਾ ਲਿਆਉਣ ਲਈ ਰੇਲ ਗੱਡੀਆਂ ਕਿਉਂ ਨਹੀਂ ਚਲਾਈਆਂ ਜਾ ਸਕਦੀਆਂ। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਆਪਣੇ ਮਿੱਤਰ ਅਡਾਨੀ ਦੀਆਂ ਜੇਬਾਂ ਭਰਨ ਲਈ ਹੀ ਰੇਲ-ਸ਼ਿਪ-ਰੇਲ ਰੂਟ ਲਾਗੂ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਮਾਨ ਸੋਮਵਾਰ ਨੂੰ ਪਿੰਡ ਸਿੱਧੂਵਾਲ ਸਥਿਤ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਵਿਖੇ ਆਯੋਜਿਤ ਪੀ.ਐਸ.ਈ.ਬੀ ਇੰਜੀਨੀਅਰਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਮਾਨ ਨੇ ਕਿਹਾ ਕਿ ਕੇਂਦਰ ਦਾ ਇਹ ਕਦਮ ਪੂਰੀ ਤਰ੍ਹਾਂ ਨਾਲ ਬੇਇਨਸਾਫ਼ੀ ਅਤੇ ਅਸਹਿਣਯੋਗ ਹੈ, ਕਿਉਂਕਿ ਇਸ ਨਾਲ ਪੰਜਾਬ ਨੂੰ ਭਾਰੀ ਆਰਥਿਕ ਨੁਕਸਾਨ ਹੋਵੇਗਾ।

ਮਾਨ ਨੇ ਕਿਹਾ ਕਿ ਉਨ੍ਹਾਂ ਨੇ ਇਹ ਮੁੱਦਾ ਕੇਂਦਰ ਕੋਲ ਉਠਾਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਦੇ ਯਤਨਾਂ ਸਦਕਾ ਸੂਬੇ ਵਿੱਚ ਬਿਜਲੀ ਉਤਪਾਦਨ ਵਿੱਚ 83 ਫੀਸਦੀ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਝਾਰਖੰਡ ਦੀ ਪਚਵਾੜਾ ਖਾਨ ਤੋਂ ਵੀ ਕਈ ਸਾਲਾਂ ਬਾਅਦ ਕੋਲੇ ਦੀ ਸਪਲਾਈ ਸ਼ੁਰੂ ਹੋ ਗਈ ਹੈ। ਚੋਣ ਵਾਅਦੇ ਮੁਤਾਬਕ ‘ਆਪ’ ਸਰਕਾਰ ਨੇ ਲੋਕਾਂ ਨੂੰ 300 ਯੂਨਿਟ ਬਿਜਲੀ ਮੁਫਤ ਦਿੱਤੀ ਹੈ, ਜਿਸ ਕਾਰਨ ਸੂਬੇ ਦੇ 87 ਫੀਸਦੀ ਘਰਾਂ ਦੇ ਨਵੰਬਰ ਅਤੇ ਦਸੰਬਰ 2022 ਦੇ ਬਿੱਲ ਜ਼ੀਰੋ ਹਨ। ਇਸ ਮੌਕੇ ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

error: Content is protected !!