ਲੀਡਰਾਂ ‘ਚ ਖੜਕ ਪਈ: ਸਿੰਗਾਪੁਰ ਟੂਰ ਨੂੰ ਲੈ ਸੀ.ਐੱਮ – ਗਵਰਨਰ ਵਿੱਚਕਾਰ ਵਿਵਾਦ
ਚੰਡੀਗੜ੍ਹ- ਚੰਡੀਗੜ੍ਹ ਦੇ ਸਿਆਸੀ ਮਿੱਤਰਾਂ ਯਾਨੀ ਕਿ ਲੀਡਰਾਂ ਚ ਇੱਕ ਵਾਰ ਖੜਕ ਗਈ ਹੈ । ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ ਕੁੱਝ ਇਤਰਾਜ਼ ਜਤਾਏ ਹਨ ।ਰਾਜਪਾਲ ਦਾ ਕਹਿਣਾ ਹੈ ਕਿ ਸਿੰਗਾਪੁਰ ਭੇਜਣ ਵਾਲੇ ਅਧਿਆਪਕਾਂ ਦੀ ਚੋਣ ਗਲਤ ਤਰੀਕੇ ਨਾਲ ਹੋਈ ਹੈ । ਜਿਸਦੀ ਉਨ੍ਹਾਂ ਨੂੰ ਕਈ ਸ਼ਿਕਾਇਤਾਂ ਮਿਲਿਆਂ ਹਨ । ਇਸੇ ਤਰ੍ਹਾਂ ਕਈ ਬੰਦਿਆਂ ਦੀ ਅਹਿਮ ਮੀਟਿੰਗਾ ਚ ਗੈਰ ਕਨੂੰਨੀ ਤਰੀਕੇ ਨਾਲ ਮੌਜੂਦਗੀ ‘ਤੇ ਉਨ੍ਹਾਂ ਨੇ ਸਵਾਲ ਚੁੱਕੇ ਹਨ ।



ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਵੱਲੋਂ ਜਾਰੀ ਕੀਤੇ ਪੱਤਰ ਦਾ ਮੋੜਵਾਂ ਜਵਾਬ ਦਿੰਦਿਆਂ ਕਿਹਾ ਹੈ ਕਿ ਉਹ ਕਿਸੇ ਚਿੱਠੀ ਦਾ ਜਵਾਬ ਨਹੀਂ ਦੇਣਗੇ ਕਿਉਂਕਿ ਇਸ ਪੱਤਰ ਦੇ ਸਾਰੇ ਵਿਸ਼ੇ ਰਾਜ ਨਾਲ ਸਬੰਧਤ ਹਨ ਅਤੇ ਉਨ੍ਹਾ ਦੀ ਸਰਕਾਰ ਸੰਵਿਧਾਨ ਅਨੁਸਾਰ ਪੰਜਾਬ ਦੇ 3 ਕਰੋੜ ਲੋਕਾਂ ਨੂੰ ਜਵਾਬਦੇਹ ਹੈ। ਇਸ ਮੁਤਾਬਕ ਉਨ੍ਹਾਂ ਵੱਲੋਂ ਟਵੀਟ ਵੀ ਕੀਤਾ ਗਿਆ ਹੈ ਜਿਸ ‘ਚ ਉਨ੍ਹਾਂ ਕਿਹਾ ਹੈ ਕਿ ਮਾਣਯੋਗ ਰਾਜਪਾਲ ਸਾਹਿਬ ਤੁਹਾਡੀ ਚਿੱਠੀ ਮੀਡੀਆ ਜ਼ਰੀਏ ਮਿਲੀ..ਜਿੰਨੇ ਵੀ ਚਿੱਠੀ ਵਿੱਚ ਵਿਸ਼ੇ ਲਿਖੇ ਨੇ ਓਹ ਸਾਰੇ ਸਟੇਟ ਦੇ ਵਿਸ਼ੇ ਹਨ …ਮੈਂ ਅਤੇ ਮੇਰੀ ਸਰਕਾਰ ਸੰਵਿਧਾਨ ਅਨੁਸਾਰ 3 ਕਰੋੜ ਪੰਜਾਬੀਆਂ ਨੂੰ ਜਵਾਬਦੇਹ ਹੈ ਨਾ ਕਿ ਕੇਂਦਰ ਸਰਕਾਰ ਦੁਆਰਾ ਨਿਯੁਕਤ ਕਿਸੇ ਰਾਜਪਾਲ ਨੂੰ .ਇਸੇ ਨੂੰ ਮੇਰਾ ਜਵਾਬ ਸਮਝੋ..
ਦੱਸ ਦੇਈਏ ਕਿ ਕੁਝ ਸਮੇਂ ਪਹਿਲਾਂ ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਸਿੰਗਾਪੁਰ ਟ੍ਰੇਨਿੰਗ ਲਈ ਗਏ 36 ਪ੍ਰਿੰਸੀਪਲਾਂ ਸਬੰਧੀ ਸਵਾਲ ਕੀਤੇ ਸਨ। ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿੱਚ ਇਹ ਵੀ ਪੁੱਛਿਆ ਗਿਆ ਹੈ ਕਿ ਉਨ੍ਹਾਂ ਵਿਦੇਸ਼ ਜਾਣ ਵਾਲੇ ਪ੍ਰਿੰਸੀਪਲਾਂ ਦੀ ਚੋਣ ਕਿਸ ਆਧਾਰ ‘ਤੇ ਕੀਤੀ ਹੈ।