ਸ਼ਾਪਿੰਗ ਕਰਨ ਆਏ ਸਕੇ ਭਰਾਵਾਂ ‘ਤੇ ਚਾੜ੍ਹ ਦਿੱਤੀ ਥਾਰ, ਬੇਕਾਬੂ ਥਾਰ ਛੱਡ ਕੇ ਹੀ ਹੋ ਗਿਆ ਫਰਾਰ

ਸ਼ਾਪਿੰਗ ਕਰਨ ਆਏ ਸਕੇ ਭਰਾਵਾਂ ‘ਤੇ ਚਾੜ੍ਹ ਦਿੱਤੀ ਥਾਰ, ਬੇਕਾਬੂ ਥਾਰ ਛੱਡ ਕੇ ਹੀ ਹੋ ਗਿਆ ਫਰਾਰ

ਵੀਓਪੀ ਬਿਊਰੋ – ਲੁਧਿਆਣਾ ਦੇ ਚੌੜਾ ਬਾਜ਼ਾਰ ਵਰਗੇ ਭੀੜ-ਭੜੱਕੇ ਵਾਲੇ ਇਲਾਕੇ ਵਿੱਚ ਇੱਕ ਤੇਜ਼ ਰਫ਼ਤਾਰ ਥਾਰ ਬੇਕਾਬੂ ਹੋ ਗਈ ਅਤੇ ਪੈਦਲ ਜਾ ਰਹੇ ਦੋ ਭਰਾਵਾਂ ਸਮੇਤ ਤਿੰਨ ਲੋਕਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਤੁਰੰਤ ਬਾਅਦ ਮੁਲਜ਼ਮ ਗੱਡੀ ਛੱਡ ਕੇ ਫਰਾਰ ਹੋ ਗਏ। ਹਾਦਸੇ ਵਿੱਚ ਦੁਕਾਨ ਦੇ ਬਾਹਰ ਖੜ੍ਹਾ ਇੱਕ ਸੇਲਜ਼ਮੈਨ ਵੀ ਜ਼ਖ਼ਮੀ ਹੋ ਗਿਆ। ਆਸ-ਪਾਸ ਦੇ ਲੋਕਾਂ ਨੇ ਜ਼ਖਮੀਆਂ ਨੂੰ ਨਜ਼ਦੀਕੀ ਨਿੱਜੀ ਹਸਪਤਾਲ ਪਹੁੰਚਾਇਆ। ਸੂਚਨਾ ਮਿਲਦੇ ਹੀ ਥਾਣਾ ਕੋਤਵਾਲੀ ਦੀ ਪੁਲਿਸ ਵੀ ਉਥੇ ਪਹੁੰਚ ਗਈ।

ਪੁਲਿਸ ਨੇ ਜਾਂਚ ਤੋਂ ਬਾਅਦ ਥਾਰ ਗੱਡੀ ਨੂੰ ਕਬਜ਼ੇ ‘ਚ ਲੈ ਕੇ ਥਾਣੇ ਭੇਜ ਦਿੱਤਾ ਹੈ। ਇਹ ਸਾਰੀ ਘਟਨਾ ਦੁਕਾਨ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਹਾਦਸੇ ਦਾ ਵੀਡੀਓ ਵਾਇਰਲ ਹੋ ਗਿਆ ਹੈ। ਨਿੱਜੀ ਹਸਪਤਾਲ ‘ਚ ਜ਼ੇਰੇ ਇਲਾਜ ਜ਼ਖਮੀਆਂ ਦੀ ਪਛਾਣ ਦੁਕਾਨ ਦੇ ਕਰਮਚਾਰੀ ਵਰੁਣ, ਫਤਿਹਗੜ੍ਹ ਸਾਹਿਬ ਨਿਵਾਸੀ ਸ਼ਰਨਜੀਤ ਸਿੰਘ ਅਤੇ ਉਸ ਦੇ ਭਰਾ ਮਨਿੰਦਰ ਸਿੰਘ ਵਜੋਂ ਹੋਈ ਹੈ। ਅਜੇ ਤੱਕ ਕਿਸੇ ਵੀ ਵਿਅਕਤੀ ਨੇ ਪੁਲਿਸ ਕੋਲ ਆਪਣੇ ਬਿਆਨ ਦਰਜ ਨਹੀਂ ਕਰਵਾਏ ਹਨ।

ਥਾਣਾ ਕੋਤਵਾਲੀ ਦੇ ਐਸਐਚਓ ਇੰਸਪੈਕਟਰ ਸੰਜੀਵ ਕਪੂਰ ਨੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ ਪਰ ਕਿਸੇ ਵੀ ਜ਼ਖ਼ਮੀ ਨੇ ਪੁਲਿਸ ਕੋਲ ਆਪਣੇ ਬਿਆਨ ਦਰਜ ਨਹੀਂ ਕਰਵਾਏ। ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਜਾਂਚ ਜਾਰੀ ਹੈ।

error: Content is protected !!