ਅਦਾਲਤ ‘ਚ ਪੇਸ਼ ਹੋਏ ਵਿੱਤ ਮੰਤਰੀ ਹਰਪਾਲ ਚੀਮਾ, 300 ਕਰੋੜ ਤੋਂ ਜ਼ਿਆਦਾ ਦੀ ਰਾਸ਼ੀ ਦੇ ਮਾਮਲੇ ‘ਚ ਹੋਈ ਪੇਸ਼ੀ

ਅਦਾਲਤ ‘ਚ ਪੇਸ਼ ਹੋਏ ਵਿੱਤ ਮੰਤਰੀ ਹਰਪਾਲ ਚੀਮਾ, 300 ਕਰੋੜ ਤੋਂ ਜ਼ਿਆਦਾ ਦੀ ਰਾਸ਼ੀ ਦੇ ਮਾਮਲੇ ‘ਚ ਹੋਈ ਪੇਸ਼ੀ

ਮੋਗਾ (ਵੀਓਪੀ ਬਿਊਰੋ) ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 2020 ਵਿੱਚ ਸਾਬਕਾ ਵਿਧਾਇਕ ਹਰਜੋਤ ਕਮਲ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਵਿੱਚ ਪੰਜ ਹਫ਼ਤਿਆਂ ਤੋਂ ਵੀ ਘੱਟ ਸਮੇਂ ਵਿੱਚ ਤੀਜੀ ਵਾਰ ਸ਼ੁੱਕਰਵਾਰ ਨੂੰ ਮੋਗਾ ਦੀ ਅਦਾਲਤ ਵਿੱਚ ਪੇਸ਼ ਹੋਏ। ਸਾਬਕਾ ਵਿਧਾਇਕ ਨੇ 21 ਜੁਲਾਈ, 2020 ਨੂੰ ਮੋਗਾ ਦੀ ਇੱਕ ਅਦਾਲਤ ਵਿੱਚ ਕੇਸ ਦਾਇਰ ਕੀਤਾ ਸੀ, ਜਦੋਂ ਰਾਜ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਉਸ ਸਮੇਂ ਦੇ ਨੇਤਾ ਚੀਮਾ ਨੇ ਉਸ ਵਿਰੁੱਧ ਨੈਸ਼ਨਲ ਹਾਈਵੇਅ 105ਬੀ ਲਈ ਜ਼ਮੀਨ ਐਕਵਾਇਰ ਕਰਨ ਨਾਲ ਸਬੰਧਤ ਘਪਲੇ ਦੇ ਦੋਸ਼ ਲਾਏ ਸਨ, ਜਿਸ ਦੀ ਦੁਰਵਰਤੋਂ ਕੀਤੀ ਸੀ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ 14 ਅਕਤੂਬਰ 2022 ਨੂੰ ਮਾਣਯੋਗ ਅਦਾਲਤ ਨੇ ਇਸ ਮਾਮਲੇ ਵਿਚ ਦੋਸ਼ੀ ਵਜੋਂ ਤਲਬ ਕੀਤਾ ਗਿਆ ਸੀ ਅਤੇ ਸੰਮਨ ਤੋਂ ਬਾਅਦ 17 ਜਨਵਰੀ ਨੂੰ ਆਪਣਾ ਜ਼ਮਾਨਤ ਬਾਂਡ ਜਮ੍ਹਾਂ ਕਰਨ ਤੋਂ ਬਾਅਦ 4 ਫਰਵਰੀ ਨੂੰ ਮਾਣਯੋਗ ਜੱਜ ਵੱਲੋਂ ਅਗਲੀ ਪੇਸ਼ੀ ਲਈ 17 ਫਰਵਰੀ ਮਿਥੀ ਗਈ ਸੀ, ਜਿਸ ਦੇ ਤਹਿਤ ਸ਼ੁੱਕਰਵਾਰ ਹਰਪਾਲ ਸਿੰਘ ਚੀਮਾ ਦੀ ਕੋਰਟ ਵਿਚ ਪੇਸ਼ੀ ਹੋਈ। ਮਾਣਯੋਗ ਜੱਜ ਨੇ ਅਗਲੀ ਮਿਤੀ 4 ਮਾਰਚ ਮਿਥੀ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਹ ਅਦਾਲਤ ’ਚ ਪੇਸ਼ ਹੋਏ ਅਤੇ ਮਾਣਯੋਗ ਅਦਾਲਤ ਨੇ ਅਗਲੀ ਤਾਰੀਖ਼ 4 ਮਾਰਚ ਨਿਰਧਾਰਿਤ ਕੀਤੀ ਹੈ। ਇਸ ਮਾਮਲੇ ਵਿਚ ਹਰਪਾਲ ਸਿੰਘ ਚੀਮਾ ਦੇ ਵਕੀਲ ਨੇ ਕਿਹਾ ਕਿ ਉਹ ਮਾਣਯੋਗ ਅਦਾਲਤ ਵਿਚ ਹਰਪਾਲ ਚੀਮਾ ਦੇ ਨਾਲ ਪੇਸ਼ ਹੋਏ ਸਨ। ਉਨ੍ਹਾਂ ਕਿਹਾ ਕਿ ਇਹ ਮਾਮਲਾ ਗਵਾਹਾਂ ਦੇ ਨਾਲ ਚੱਲ ਰਿਹਾ ਹੈ ਪਰ ਇਸ ਮਾਮਲੇ ਦੇ ਸ਼ਿਕਾਇਤਕਰਤਾ ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਵੱਲੋਂ ਕੋਈ ਗਵਾਹ ਪੇਸ਼ ਨਾ ਕੀਤੇ ਜਾਣ ਕਾਰਨ ਮਾਣਯੋਗ ਅਦਾਲਤ ਵੱਲੋਂ ਇਸ ਮਾਮਲੇ ਦੀ ਅਗਲੀ ਮਿਤੀ 4 ਮਾਰਚ ਮਿਥੀ ਗਈ ਹੈ।

error: Content is protected !!