Spouse Visa ‘ਤੇ ਤਰਨਤਾਰਨ ਤੋਂ ਕੈਨੇਡਾ ਗਏ ਨੌਜਵਾਨ ਦੀ ਮੌਤ, ਪਰਿਵਾਰ ਨੇ ਸਰਕਾਰ ਤੋਂ ਕੀਤੀ ਭਾਵੁਕ ਮੰਗ



ਤਰਨਤਾਰਨ- ਪੰਜਾਬ ਤੋਂ ਵੱਡੀ ਤਾਦਾਦ ਵਿੱਚ ਨੌਜਵਾਨ ਵਿਦੇਸ਼ਾਂ ਨੂੰ ਜਾ ਰਹੇ ਹਨ । ਸੁਨਹਿਰੀ ਭਵਿੱਖ ਦੀ ਕਾਮਨਾ ਲਈ ਉਹ ਵਿਦੇਸ਼ਾਂ ਵਿੱਚ ਜਾ ਵਸਦੇ ਹਨ। ਪਰ ਕਈ ਵਾਰ ਅਜਿਹੀ ਮੰਦਭਾਗੀ ਘਟਨਾ ਉਨ੍ਹਾਂ ਨਾਲ ਵਾਪਰ ਜਾਂਦੀ ਹੈ ਕਿ ਪਰਿਵਾਰਾਂ ਦੇ ਪਰਿਵਾਰ ਉਜੜ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਮੌ.ਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਜਗਦੀਪ ਸਿੰਘ ਵਜੋਂ ਹੋਈ ਹੈ ਜੋ ਕਿ ਤਰਨਤਾਰਨ ਦੇ ਪਿੰਡ ਘਰਿਆਲੀ ਦਾ ਰਹਿਣ ਵਾਲਾ ਸੀ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਜਗਦੀਪ ਸਿੰਘ ਚਾਰ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਉਹ ਵਿਆਹਿਆ ਹੋਇਆ ਸੀ। ਉਸ ਦੀ ਪਤਨੀ ਅਤੇ ਇੱਕ ਬੇਟਾ ਵੀ ਹੈ। ਮ੍ਰਿਤਕ ਜਗਦੀਪ ਸਿੰਘ ਆਪਣੀ ਪਤਨੀ ਨਾਲ ਕੈਨੇਡਾ ਗਿਆ ਸੀ ਅਤੇ ਉੱਥੇ ਹੀ ਕੰਮ ਕਰ ਰਿਹਾ ਸੀ। ਕੰਮ ਦੌਰਾਨ ਹੀ ਉਥੇ ਉਸ ਦੀ ਮੌ.ਤ ਹੋ ਗਈ। ਜਗਦੀਪ ਦੀ ਮੌ.ਤ ਦੀ ਖਬਰ ਮਿਲਣ ਮਗਰੋਂ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇਸ ਸਬੰਧੀ ਮ੍ਰਿਤਕ ਜਗਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਗਦੀਪ ਚਾਰ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਉਥੇ ਹੀ ਆਪਣੀ ਪਤਨੀ ਦੇ ਨਾਲ ਰਹਿ ਰਿਹਾ ਸੀ। ਮ੍ਰਿਤਕ ਦਾ ਬੇਟਾ ਇੱਥੇ ਸਾਡੇ ਕੋਲ ਹੀ ਰਹਿ ਰਿਹਾ ਹੈ। ਪਰਿਵਾਰ ਨੇ ਪ੍ਰਸ਼ਾਸ਼ਨ ਅਤੇ ਅੰਬੈਸੀ ਕੋਲੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਜਲਦ ਤੋਂ ਜਲਦ ਵੀਜ਼ਾ ਦਿੱਤਾ ਜਾਵੇ ਤਾਂ ਜੋ ਉਹ ਆਪਣੇ ਪੁੱਤਰ ਨੂੰ ਆਖਰੀ ਵਾਰ ਦੇਖ ਸਕਣ ਅਤੇ ਉਸ ਦੀਆਂ ਅੰਤਿਮ ਰਸਮਾਂ ਪੂਰੀਆਂ ਕਰ ਸਕਣ।