ਜਲੰਧਰ ਦਾ PAP ਚੌਕ ਜਾਮ, ਵਾਹਨਾਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ, ਇਸ ਗੱਲ ਨੂੰ ਲੈ ਕੇ ਬੈਠੇ ਧਰਨਾਕਾਰੀ

ਜਲੰਧਰ ਦਾ PAP ਚੌਕ ਜਾਮ, ਵਾਹਨਾਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ, ਇਸ ਗੱਲ ਨੂੰ ਲੈ ਕੇ ਬੈਠੇ ਧਰਨਾਕਾਰੀ

 

ਜਲੰਧਰ (ਵੀਓਪੀ ਬਿਊਰੋ) ਅੱਜ ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ ਅਤੇ ਫਾਇਰ ਬਿਗ੍ਰੇਡ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲੁਧਿਆਣਾ ਤੋਂ ਸ਼ਹਿਰ ਵੱਲ ਆਉਂਦੇ ਅਤੇ ਅਤਿ ਵਿਅਸਤ ਰਹਿੰਦੇ PAP ਚੌਕ ਵਿੱਚ ਧਰਨਾ ਕਾ ਦਿੱਤਾ ਹੈ। ਇਸ ਦੌਰਾਨ ਇਥੇ ਕਾਫ਼ੀ ਲੰਬਾ ਜਾਮ ਲੱਗ ਗਿਆ ਹੈ ਅਤੇ ਲੋਕਾਂ ਨੂੰ ਇਸ ਕਾਰਣ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਰਿਹਾ ਹੈ। ਇਸ ਦੌਰਾਨ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਹਨ।

ਸਥਾਨਕ ਲੋਕਾਂ ਨੂੰ ਲੰਬੇ ਟ੍ਰੈਫਿਕ ਜਾਮ ਤੋਂ ਬਚਣ ਲਈ ਉਸ ਰਸਤੇ ਨੂੰ ਨਾ ਜਾਣ ਦੀ ਸਲਾਹ ਦਿੱਤੀ ਜਾਂਦੀ ਹੈ। ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ 3 ਵਜੇ ਤੱਕ ਮੁਲਾਜ਼ਮ ਧਰਨਾ ਦੇਣਗੇ, ਜਿਸ ਕਾਰਨ ਜਲੰਧਰ-ਲੁਧਿਆਣਾ ਹਾਈਵੇਅ ਜਾਮ ਕੀਤਾ ਜਾਵੇਗਾ। ਸਥਿਤੀ ਨੂੰ ਸੰਭਾਲਣ ਲਈ ਪੁਲਿਸ ਅਧਿਕਾਰੀ ਵੀ ਉੱਥੇ ਤਾਇਨਾਤ ਹਨ ।

ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਮੁਲਾਜ਼ਮਾਂ ਨੇ ਪ੍ਰਦਰਸ਼ਨ ਕੀਤਾ ਹੈ, ਉਹ ਅਸਥਾਈ ਤੌਰ ‘ਤੇ ਕੰਮ ਕਰਦੇ ਹਨ। ਉਹ ਮੰਗ ਕਰ ਰਹੇ ਹਨ ਕਿ ਸਰਕਾਰ ਇਨ੍ਹਾਂ ਨੂੰ ਪੱਕੇ ਕਰਨ ਬਾਰੇ ਵਿਚਾਰ ਕਰੇ। ਉਨ੍ਹਾਂ ਅੱਗੇ ਕਿਹਾ ਕਿ ਨਗਰ ਨਿਗਮ ਵੱਲੋਂ ਫਾਇਰ ਵਿਭਾਗ ਲਈ ਕੱਢੀਆਂ ਗਈਆਂ ਅਸਾਮੀਆਂ ਵਿੱਚ ਆਰਜ਼ੀ ਮੁਲਾਜ਼ਮਾਂ ਨੂੰ ਪਹਿਲੀ ਤਰਜੀਹ ਮਿਲਣੀ ਚਾਹੀਦੀ ਹੈ। ਧਰਨਾਕਾਰੀਆਂ ਨੇ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਲੰਬਾ ਸੰਘਰਸ਼ ਕਰਨਗੇ।

error: Content is protected !!