ਸਾਬਕਾ ਮੁੱਖ ਮੰਤਰੀ ਚੰਨੀ ਦਾ ਕਰੀਬੀ ਬਿਲਡਰ ਵਿਜੀਲੈਂਸ ਨੇ ਕੀਤਾ ਕਾਬੂ, ਮੁਹਾਲੀ ਨੇੜੇ ਗਲਤ ਨਕਸ਼ੇ ਪਾਸ ਕਰਵਾ ਕੇ ਚਲਾਏ ਸੀ ਕਈ ਪ੍ਰਾਜੈਕਟ

ਸਾਬਕਾ ਮੁੱਖ ਮੰਤਰੀ ਚੰਨੀ ਦਾ ਕਰੀਬੀ ਬਿਲਡਰ ਵਿਜੀਲੈਂਸ ਨੇ ਕੀਤਾ ਕਾਬੂ, ਮੁਹਾਲੀ ਨੇੜੇ ਗਲਤ ਨਕਸ਼ੇ ਪਾਸ ਕਰਵਾ ਕੇ ਚਲਾਏ ਸੀ ਕਈ ਪ੍ਰਾਜੈਕਟ

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਬਿਲਡਰ ਨੂੰ ਖਰੜ ਤੋਂ ਗ੍ਰਿਫਤਾਰ ਕੀਤਾ ਹੈ। ਬਿਲਡਰ ਦੇ ਮੁਹਾਲੀ ਅਤੇ ਖਰੜ ਵਿੱਚ ਕਈ ਪ੍ਰਾਜੈਕਟ ਚੱਲ ਰਹੇ ਹਨ। ਉਕਤ ਵਿਅਕਤੀ ਦੀ ਪਛਾਣ ਅੰਬਿਕਾ ਗਰੁੱਪ ਦੇ ਐਮਡੀ ਪ੍ਰਵੀਨ ਕੁਮਾਰ ਵਜੋਂ ਹੋਈ ਹੈ। ਉਹ ਕਾਲੋਨੀਆਂ ਦੇ ਨਾਜਾਇਜ਼ ਨਕਸ਼ੇ ਪਾਸ ਕਰਨ ਦੇ ਮਾਮਲੇ ਵਿੱਚ ਫੜਿਆ ਗਿਆ ਹੈ।

ਵਿਜੀਲੈਂਸ ਨੇ ਸ਼ਿਕਾਇਤ ਤੋਂ ਬਾਅਦ ਇਹ ਕਾਰਵਾਈ ਕੀਤੀ ਹੈ। ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਚੰਨੀ ਨਗਰ ਕੌਂਸਲ ਖਰੜ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਉਸ ਸਮੇਂ ਵੀ ਪ੍ਰੋਜੈਕਟਾਂ ਵਿੱਚ ਕਈ ਖਾਮੀਆਂ ਹੋਈਆਂ ਸਨ। ਪ੍ਰਵੀਨ ਕੁਮਾਰ ਦਾ ਚੰਨੀ ਨਾਲ ਪੁਰਾਣਾ ਰਿਸ਼ਤਾ ਦੱਸਿਆ ਗਿਆ ਹੈ। ਸੂਤਰ ਦੱਸਦੇ ਹਨ ਕਿ ਇਹ ਪ੍ਰਾਜੈਕਟ ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਪਾਸ ਕੀਤੇ ਗਏ ਸਨ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।

error: Content is protected !!