ਪ੍ਰਤਾਪ ਬਾਜਵਾ ਨੇ ‘ਆਪ’ ਸਰਕਾਰ ‘ਤੇ ਵਿੰਨ੍ਹਿਆ ਨਿਸ਼ਾਨਾ; ਕਿਹਾ- ਇਮਾਰਤਾਂ ਨੂੰ ਹੀ ਰੰਗ ਕਰ ਕੇ ਰੰਗਲੀਆਂ ਕਰੀ ਜਾਓਗੇ ਜਾਂ ਸੱਚੀ ਰੰਗਲਾ ਪੰਜਾਬ ਬਣਾਉਗੇ

ਪ੍ਰਤਾਪ ਬਾਜਵਾ ਨੇ ‘ਆਪ’ ਸਰਕਾਰ ‘ਤੇ ਵਿੰਨ੍ਹਿਆ ਨਿਸ਼ਾਨਾ; ਕਿਹਾ- ਇਮਾਰਤਾਂ ਨੂੰ ਹੀ ਰੰਗ ਕਰ ਕੇ ਰੰਗਲੀਆਂ ਕਰੀ ਜਾਓਗੇ ਜਾਂ ਸੱਚੀ ਰੰਗਲਾ ਪੰਜਾਬ ਬਣਾਉਗੇ

 

ਚੰਡੀਗੜ੍ਹ (ਵੀਓਪੀ ਬਿਊਰੋ) ਆਮ ਆਦਮੀ ਪਾਰਟੀ ਵੱਲੋਂ ਲਾਏ ਜਾ ਰਹੇ ਰੰਗਲਾ ਪੰਜਾਬ ਦੇ ਨਾਅਰੇ ਨੂੰ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਚੈਲੇਂਜ ਕੀਤਾ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ 20 ਫਰਵਰੀ ਨੂੰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਪੰਜਾਬੀਆਂ ਦਾ ਸਹਿਯੋਗ ਮੰਗਿਆ ਸੀ। ਇਸੇ ਗੱਲ ਨੂੰ ਲੈ ਕੇ ਹੁਣ ਪੰਜਾਬ ਕਾਂਗਰਸ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆ ਹੈ।

ਉਨ੍ਹਾਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੁੱਛਿਆ ਹੈ ਕਿ ਕੀ ਡਿਸਪੈਂਸਰੀਆਂ ਅਤੇ ਸਿਹਤ ਕੇਂਦਰਾਂ ਦੀਆਂ ਮੌਜੂਦਾ ਇਮਾਰਤਾਂ ਵਿੱਚ ਨਵਾਂ ਰੰਗ ਕਰ ਕੇ ਅਤੇ ਲੋੜੀਂਦਾ ਬੁਨਿਆਦੀ ਢਾਂਚਾ ਸਥਾਪਤ ਕੀਤੇ ਬਿਨਾਂ ਅਤੇ ਲੋੜੀਂਦੇ ਮੈਨਪਾਵਰ ਦੀ ਭਰਤੀ ਕੀਤੇ ਬਿਨਾਂ ਹੀ ਉਹਨਾਂ ਦਾ ਨਾਮ ਪਾਰਟੀ ਦੇ ਨਾਮ ‘ਤੇ ਬਦਲਣਾ ਉਹਨਾਂ ਲਈ ਰੰਗਲਾ ਪੰਜਾਬ ਦੀ ਪਰਿਭਾਸ਼ਾ ਹੈ? ਕੀ ਸਕੂਲਾਂ ਦੀਆਂ ਇਮਾਰਤਾਂ ਦਾ ਸੁੰਦਰੀਕਰਨ ਕਰ ਕੇ ਅਤੇ ਉਨ੍ਹਾਂ ਲਈ ਯੋਗ ਅਧਿਆਪਕਾਂ ਅਤੇ ਹੋਰ ਸਟਾਫ਼ ਤੋਂ ਬਿਨਾਂ ਹੀ ਸਕੂਲ ਵਧੀਆ ਬਣ ਸਕਦੇ ਹਨ?

ਵਿਗੜ ਰਹੀ ਕਾਨੂੰਨ ਵਿਵਸਥਾ ‘ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕਾਂਗਰਸੀ ਆਗੂ ਨੇ ਕਿਹਾ ਕਿ ਪੰਜਾਬ ‘ਚ ਪਿਛਲੇ ਸਾਲ ਦੌਰਾਨ ਅਪਰਾਧ ਦੀ ਦਰ ਤੇਜ਼ੀ ਨਾਲ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ ਨਸ਼ੇ ਦੀ ਦੁਰਵਰਤੋਂ ਵੱਧ ਰਹੀ ਹੈ। ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਪਹਿਲਾਂ ਹੀ ਲੋਕਾਂ ਦਾ ਭਰੋਸਾ ਗੁਆ ਚੁੱਕੀ ਹੈ, ਇਸ ਲਈ ਉਹ ਲੋਕਾਂ ਤੋਂ ਸਹਿਯੋਗ ਮੰਗ ਰਹੀ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦਸੰਬਰ ਵਿੱਚ ਧਾਲੀਵਾਲ ਨੇ ਜ਼ੀਰਾ ਸਬ-ਡਿਵੀਜ਼ਨ ਦੇ ਪਿੰਡ ਮਨਸੂਰਵਾਲਾ ਵਿੱਚ ਇੱਕ ਸ਼ਰਾਬ ਦੀ ਫੈਕਟਰੀ ਦੇ ਬਾਹਰ ਇੱਕ ਪ੍ਰਦਰਸ਼ਨ ਦਾ ਦੌਰਾ ਕੀਤਾ ਸੀ। ਉਨ੍ਹਾਂ ਦੀ ਮੌਜੂਦਗੀ ਵਿਚ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ‘ਆਪ’ ਸਰਕਾਰ ‘ਤੇ ਕੋਈ ਭਰੋਸਾ ਨਹੀਂ ਹੈ। ਇਸ ਤੋਂ ਵੱਧ ਸ਼ਰਮ ਦੀ ਗੱਲ ਆਮ ਆਦਮੀ ਪਾਰਟੀ ਲਈ ਕੀ ਹੋ ਸਕਦੀ ਹੈ।

error: Content is protected !!