ਸਿੱਧੂ ਮੂਸੇਵਾਲਾ ਦੇ ਪਿਤਾ ਆਪਣੇ ਅਹੁਦੇ ਤੋਂ ਹੋਏ ਸੇਵਾਮੁਕਤ, ਜਾਣੋ ਕਿਸ ਵਿਭਾਗ ‘ਚ ਕਿਸ ਅਹੁਦੇ ‘ਤੇ ਸਨ ਬਿਰਾਜਮਾਨ

ਸਿੱਧੂ ਮੂਸੇਵਾਲਾ ਦੇ ਪਿਤਾ ਆਪਣੇ ਅਹੁਦੇ ਤੋਂ ਹੋਏ ਸੇਵਾਮੁਕਤ, ਜਾਣੋ ਕਿਸ ਵਿਭਾਗ ‘ਚ ਕਿਸ ਅਹੁਦੇ ‘ਤੇ ਸਨ ਬਿਰਾਜਮਾਨ

ਮਾਨਸਾ (ਵੀਓਪੀ ਬਿਊਰੋ) 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤੇ ਗਏ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਆਪਣੀ ਨੌਕਰੀ ਤੋਂ ਸੇਵਾਮੁਕਤ ਹੋ ਗਏ ਹਨ। ਉਹ ਮਾਨਸਾ ਨਗਰ ਕੌਂਸਲ ਵਿੱਚ ਫਾਇਰ ਬ੍ਰਿਗੇਡ ਵਿੱਚ ਕੰਮ ਕਰਦੇ ਸੀ। ਉਨ੍ਹਾਂ ਮਾਨਸਾ ਦੇ ਈਓ ਨੂੰ ਸੇਵਾਮੁਕਤੀ ਲਈ ਪੱਤਰ ਲਿਖਿਆ ਸੀ। ਜਿਸ ਨੂੰ ਨਗਰ ਕੌਂਸਲ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ।

ਮਾਨਸਾ ਨਗਰ ਕੌਂਸਲ ਦੇ ਈਓ ਤਰੁਣ ਕੁਮਾਰ ਨੇ ਦੱਸਿਆ ਕਿ ਮਾਨਸਾ ਨਗਰ ਕੌਂਸਲ ਦੀ ਮੀਟਿੰਗ ਹੋਈ। ਜਿਸ ਵਿੱਚ ਫਾਇਰ ਬ੍ਰਿਗੇਡ ਵਿਭਾਗ ਵਿੱਚ ਬਤੌਰ ਡਰਾਈਵਰ ਤਾਇਨਾਤ ਬਲਕੌਰ ਸਿੰਘ ਨੇ ਸੇਵਾਮੁਕਤੀ ਲਈ ਮੰਗ ਪੱਤਰ ਦਿੱਤਾ ਸੀ। ਕੌਂਸਲ ਨੇ ਇਸ ਨੂੰ ਸਵੀਕਾਰ ਕਰ ਲਿਆ ਹੈ।

ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪਰਿਵਾਰ ਬੁਰੀ ਤਰ੍ਹਾਂ ਟੁੱਟਿਆ ਹੈ। ਪਿਤਾ ਬਲਕੌਰ ਸਿੰਘ ਸਰਕਾਰ ਤੋਂ ਇਨਸਾਫ ਦੀ ਮੰਗ ਕਰ ਰਹੇ ਹਨ। ਅਗਲੇ ਮਹੀਨੇ ਬਲਕੌਰ ਸਿੰਘ ਮੂਸੇਵਾਲਾ ਦੀ ਬਰਸੀ ਤੋਂ ਬਾਅਦ ਪੰਜਾਬ ਭਰ ਦੇ ਲੋਕਾਂ ਵਿੱਚ ਆਖਰੀ ਰਾਈਡ (ਥਾਰ) ਲੈ ਕੇ ਆਉਣਗੇ। ਬਲਕੌਰ ਸਿੰਘ ਨੇ ਐਤਵਾਰ ਨੂੰ ਹੋਈ ਇੱਕ ਜਨਤਕ ਮੀਟਿੰਗ ਵਿੱਚ ਕਿਹਾ ਕਿ ਸਰਕਾਰ ਉਨ੍ਹਾਂ ਦੇ ਪੁੱਤਰ ਦੀ ਮੌਤ ਦੇ ਸਾਜ਼ਿਸ਼ਘਾੜਿਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਢਿੱਲਮੱਠ ਕਰ ਰਹੀ ਹੈ।

error: Content is protected !!