ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਤੂਫਾਨ ਨੂੰ ਅਦਾਲਤ ਨੇ ਰਿਹਾਅ ਕਰਨ ਦਾ ਹੁਕਮ ਸੁਣਾਇਆ, ਅਮਨ-ਕਾਨੂੰਨ ਦੀ ਸਥਿਤੀ ਖਰਾਬ ਨਹੀਂ ਹੋਵੇਗੀ

ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਤੂਫਾਨ ਨੂੰ ਅਦਾਲਤ ਨੇ ਰਿਹਾਅ ਕਰਨ ਦਾ ਹੁਕਮ ਸੁਣਾਇਆ, ਅਮਨ-ਕਾਨੂੰਨ ਦੀ ਸਥਿਤੀ ਖਰਾਬ ਨਹੀਂ ਹੋਵੇਗੀ

 

ਅੰਮ੍ਰਿਤਸਰ (ਵੀਓਪੀ ਬਿਊਰੋ) ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਕੱਲ ਅਜਨਾਲਾ ਵਿੱਚ ਪਹੁੰਚ ਕੇ ਲਵਪ੍ਰੀਤ ਸਿੰਘ ਉਰਫ਼ ਤੂਫ਼ਾਨ ਨੂੰ ਰਿਹਾਅ ਕਰਨ ਲਈ ਪੁਲਿਸ ਦੇ ਨਾਲ ਗੱਲਬਾਤ ਕੀਤੀ ਗਈ ਸੀ। ਇਸ ਗੱਲ ਤੋਂ ਪਹਿਲਾਂ ਭਾਈ ਅੰਮ੍ਰਿਤਪਾਲ ਦੇ ਸਮਰਥਕ ਅਤੇ ਪੁਲਿਸ ਵਿਚਕਾਰ ਹੰਗਾਮਾ ਵੇਖਣ ਨੂੰ ਵੀ ਮਿਲਿਆ ਸੀ, ਜਿਸ ਵਿੱਚ ਕਈ ਪੁਲਿਸ ਕਰਮਚਾਰੀ ਵੀ ਜ਼ਖਮੀਂ ਹੋਏ ਸਨ।

ਇਸ ਦੌਰਾਨ ਵੱਡੀ ਖਬਰ ਸਾਹਮਣੇ ਆਈ ਹੈ ਕਿ ਹੁਣ ਪੁਲਿਸ ਵੱਲੋਂ ਅਦਾਲਤ ਵਿੱਚ ਦਾਇਰ ਕੀਤੀ ਅਪੀਲ ਤੋਂ ਬਾਅਦ ਅਜਨਾਲਾ ਅਦਾਲਤ ਨੇ ਵੀ ਅੰਮ੍ਰਿਤਪਾਲ ਦੇ ਸਾਥੀ ਨੂੰ ਰਿਹਾਅ ਕਰਨ ਦੇ ਹੁਕਮ ਦੇ ਦਿੱਤੇ ਹਨ। ਸ਼ਾਮ ਤਕ ਉਸ ਨੂੰ ਰਿਹਾਅ ਕਰ ਦਿੱਤਾ ਜਾਵੇਗਾ।

ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਕਿਹਾ ਕਿ ਪੰਜਾਬ ਦੇ ਅਮਨ ਕਾਨੂੰਨ ਨੂੰ ਬਹਾਲ ਰੱਖਣ ਵਾਸਤੇ ਅਤੇ ਖਾਸ ਤੌਰ ‘ਤੇ ਪੰਜਾਬ ਦੇ ਅਕਸ ਨੂੰ ਕੋਈ ਨੁਕਸਾਨ ਨਾ ਹੋਵੇ ਇਸ ਲਈ ਦੋਹਾਂ ਧਿਰਾਂ ਨੂੰ ਆਪਸ ਵਿਚ ਬੈਠ ਕੇ ਹੀ ਫੈਸਲਾ ਲੈਣਾ ਪਵੇਗਾ।

error: Content is protected !!