ਕੋਟਕਪੂਰਾ ਗੋਲੀ ਕਾਂਡ ‘ਚ ਬਾਦਲਾਂ ਦੇ ਨਾਂਅ,S.I.T ਨੇ ਦਾਖਲ ਕੀਤੀ ਚਾਰਜਸ਼ੀਟ
ਚੰਡੀਗੜ੍ਹ- ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਲਈ ਗਠਿਤ ਐਸਆਈਟੀ ਨੇ ਬਰਗਾੜੀ ਬੇਅਦਬੀ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਹੈ। ਸੂਤਰਾਂ ਅਨੁਸਾਰ ਪੇਸ਼ ਕੀਤੇ ਚਲਾਨ ‘ਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਸੁਮੇਧ ਸੈਣੀ ਦੇ ਨਾਂ ਸ਼ਾਮਲ ਹਨ। ਦਸ ਦਈਏ ਕਿ 2015 ਦੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਐਸਆਈਟੀ ਨੇ ਫਰੀਦਕੋਟ ਦੇ ਜੇਐਮਆਈਸੀ ਅਜੈਪਾਲ ਸਿੰਘ ਦੀ ਅਦਾਲਤ ਵਿੱਚ 7000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਹੈ।
ਐਸਆਈਟੀ ਮੁਖੀ ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਐਸਆਈਟੀ ਟੀਮ ਨੇ ਫਰੀਦਕੋਟ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਸਰਕਾਰ ਨੇ ਬਹਿਬਲ ਇਨਸਾਫ਼ ਮੋਰਚੇ ਨੂੰ 28 ਫਰਵਰੀ ਤੱਕ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਸੀ। ਕੇਸ ਵਿੱਚ 307, 153, 119, 109, 34, 201, 217, 218, 167, 193, 465, 466, 471, 427, 120B IPC, 25/27 -54/59 ਆਰਮਸ ਐਕਟ ਦੀਆਂ ਧਾਰਾਵਾਂ ਜੋੜੀਆਂ ਗਈਆ ਹਨ। ਪੇਸ਼ ਕੀਤੇ ਚਲਾਨ ‘ਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਸੁਮੇਧ ਸੈਣੀ ਤੋਂ ਇਲਾਵਾ ਆਈ.ਜੀ.ਪਰਮ ਰਾਜ ਉਮਰਾਨੰਗਲ (ਸਾਜ਼ਿਸ਼ ਨੂੰ ਅੰਜਾਮ ਦੇਣ ਵਾਲੇ), ਡੀ.ਆਈ.ਜੀ. ਅਮਰ ਸਿੰਘ ਚਾਹਲ (ਸਾਜ਼ਿਸ਼ ਨੂੰ ਅੰਜਾਮ), ਐੱਸ.ਐੱਸ.ਪੀ. ਸੁਖਮੰਦਰ ਸਿੰਘ ਮਾਨ (ਸਾਜ਼ਿਸ਼ ਨੂੰ ਅੰਜਾਮ ਦੇਣ/ਤੱਥਾਂ ਨੂੰ ਤੋੜ ਮਰੋੜ ਕੇ ਪੇਸ਼ ਕਰਨ), ਐਸਐਸਪੀ ਚਰਨਜੀਤ ਸਿੰਘ (ਸਾਜ਼ਿਸ਼ ਨੂੰ ਅੰਜਾਮ ਦੇਣ), ਐਸਐਚਓ ਗੁਰਦੀਪ ਸਿੰਘ (ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ)। 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਇਸ ਮਾਮਲੇ ਵਿੱਚ 307, 120 ਸਮੇਤ ਕਈ ਧਾਰਾਵਾਂ ਲਗਾਈਆਂ ਗਈਆਂ ਹਨ।
ਦੱਸ ਦਈਏ ਕਿ ਸਰਕਾਰ ਨੇ ਬਹਿਬਲ ਇਨਸਾਫ਼ ਮੋਰਚੇ ਨੂੰ 28 ਫਰਵਰੀ ਤੱਕ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਸੀ। ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਰਿਪੋਰਟ ਅਪ੍ਰੈਲ 2021 ਵਿੱਚ ਰੱਦ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਸਰਕਾਰ ਨੂੰ ਨਵੀਂ ਐਸਆਈਟੀ ਗਠਿਤ ਕਰਕੇ ਨਵੇਂ ਸਿਰੇ ਤੋਂ ਜਾਂਚ ਕਰਨ ਦੇ ਹੁਕਮ ਦਿੱਤੇ ਗਏ ਸਨ। ਉਸ ਸਮੇਂ ਤਤਕਾਲੀ ਡੀਜੀਪੀ ਸੈਣੀ, ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਚਰਨਜੀਤ ਸ਼ਰਮਾ, ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਸਮੇਤ ਕਰੀਬ 8 ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਗਈ ਸੀ।