ਪੇਪਰ ਲੀਕ ਦੀ ਸੂਚਨਾ ਤੋਂ ਬਾਅਦ ਸਿੱਖਿਆ ਵਿਭਾਗ ਨੇ ਰੱਦ ਕੀਤਾ ਬਾਰਹਵੀਂ ਦਾ ਅੰਗਰੇਜ਼ੀ ਪੇਪਰ

ਪੇਪਰ ਲੀਕ ਦੀ ਸੂਚਨਾ ਤੋਂ ਬਾਅਦ ਸਿੱਖਿਆ ਵਿਭਾਗ ਨੇ ਰੱਦ ਕੀਤਾ ਬਾਰਹਵੀਂ ਦਾ ਅੰਗਰੇਜ਼ੀ ਪੇਪਰ

ਚੰਡੀਗੜ੍ਹ- ਪੇਪਰ ਲੀਕ ਦੀ ਇਤਲਾਹ ਤੋਂ ਬਾਅਦ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਹਰਕਤ ਚ ਆ ਕੇ ਵੱਡਾ ਫੈਸਲਾ ਲਿਆ ਹੈ । ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈ ਜਾਣ ਵਾਲੀ ਬਾਰ੍ਹਵੀਂ ਸ਼੍ਰੇਣੀ ਦੇ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਆਖਰੀ ਮੌਕੇ ਮੁਲਤਵੀ ਕਰ ਦਿੱਤੀ ਗਈ ਹੈ। ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇਆਰ ਮਹਿਰੋਕ ਨੇ ਮੀਡੀਆ ਨਾਲ ਸਾਂਝੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਬੋਰਡ ਮੈਨੇਜਮੈਂਟ ਨੇ ਅੱਜ ਹੋਣ ਵਾਲਾ ਬਾਰ੍ਹਵੀਂ ਦਾ ਅੰਗਰੇਜ਼ੀ ਵਿਸ਼ੇ ਦਾ ਪੇਪਰ ਲੀਕ ਹੋਣ ਕਾਰਨ ਮੁਲਤਵੀ ਕਰਨ ਦਾ ਫੈਸਲਾ ਕੀਤਾ। ਬੋਰਡ ਨੇ ਕਿਹਾ ਕਿ ਦੁਪਹਿਰ 2 ਵਜੇ ਤੋਂ ਸ਼ਾਮ 5:15 ਵਜੇ ਤੱਕ ਕਰਵਾਈ ਜਾਣ ਵਾਲੀ ਬਾਰ੍ਹਵੀਂ ਸ਼੍ਰੇਣੀ ਦੇ ਅੰਗਰੇਜ਼ੀ ਲਾਜ਼ਮੀ ਵਿਸ਼ੇ ਦੀ ਪ੍ਰੀਖਿਆ ਕੁਝ ਪ੍ਰਸ਼ਾਸਨਿਕ ਕਾਰਨਾਂ ਕਰਕੇ ਮੁਲਤਵੀ ਕਰ ਦਿੱਤੀ ਗਈ ਹੈ।

error: Content is protected !!