ਸ੍ਰੀ ਦਰਬਾਰ ਸਾਹਿਬ ਨੇੜੇ ਚੱਲ ਰਿਹਾ ਸੀ ਪ੍ਰਦਰਸ਼ਨ, ਪੁਲਿਸ ਤੇ ਸਿੱਖ ਜਥੇਬੰਦੀਆਂ ਵਿੱਚ ਗੱਲਬਾਤ ਦੌਰਾਨ ਚੱਲੀ ਗੋਲੀ, ਵੀਡੀਓ ਹੋਈ ਵਾਇਰਲ

ਸ੍ਰੀ ਦਰਬਾਰ ਸਾਹਿਬ ਨੇੜੇ ਚੱਲ ਰਿਹਾ ਸੀ ਪ੍ਰਦਰਸ਼ਨ, ਪੁਲਿਸ ਤੇ ਸਿੱਖ ਜਥੇਬੰਦੀਆਂ ਵਿੱਚ ਗੱਲਬਾਤ ਦੌਰਾਨ ਚੱਲੀ ਗੋਲੀ, ਵੀਡੀਓ ਹੋਈ ਵਾਇਰਲ

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) ਬੀਤੇ ਦਿਨ ਚਤਰ ਸਿੰਘ ਜੀਵਨ ਸਿੰਘ ਦੀ ਫੈਕਟਰੀ ਦੇ ਵਿੱਚ ਸਿੱਖ ਜਥੇਬੰਦੀਆਂ ਵੱਲੋਂ ਪਹੁੰਚ ਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਅਤੇ ਗੁਟਕਾ ਸਾਹਿਬ ਦੀ ਹੋ ਰਹੀ ਬੇਅਦਬੀ ਨੂੰ ਲੈ ਕੇ ਪ੍ਰਿੰਟਿੰਗ ਪ੍ਰੈਸ ਨੂੰ ਬੰਦ ਕਰਵਾਇਆ ਗਿਆ ਸੀ, ਜਿਸ ਤੋਂ ਬਾਅਦ ਅੱਜ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਇਕ ਵਾਰ ਫਿਰ ਤੋਂ ਅੱਜ ਸਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਚਤਰ ਸਿੰਘ ਜੀਵਨ ਸਿੰਘ ਜੀ ਦੁਕਾਨ ਦੇ ਬਾਹਰ ਬੈਠ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।

ਇਸ ਦੌਰਾਨ ਪੁਲਿਸ ਕਰਮਚਾਰੀ ਅਤੇ ਸਿੱਖ ਜਥੇਬੰਦੀਆਂ ਵਿੱਚ ਚੱਲ ਰਹੀ ਗੱਲਬਾਤ ਦੌਰਾਨ ਇਕ ਸਿੰਘ ਕੋਲੋਂ ਹਵਾ ਦੇ ਵਿੱਚ ਗੋਲੀ ਚੱਲੀ ਹਾਲਾਂਕਿ ਇਸ ਗੋਲੀ ਚੱਲਣ ਨਾਲ ਕੋਈ ਵਿਅਕਤੀ ਜਖਮੀ ਤਾਂ ਨਹੀ ਹੋਇਆ ਪਰ ਪੁਲਿਸ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ ਇਹ ਸਾਰੀ ਘਟਨਾ ਉਤੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕਾਰਵਾਈ ਕਰਨ ਦੀ ਗੱਲ ਵੀ ਕੀਤੀ ਜਾ ਰਹੀ ਹੈ।


ਜ਼ਿਕਰਯੋਗ ਹੈ ਕਿ ਸਵੇਰ ਤੋਂ ਚੱਲ ਰਹੇ ਇਸ ਧਰਨੇ ਪ੍ਰਦਰਸ਼ਨ ਦੇ ਦੌਰਾਨ ਹੈ ਚਤਰ ਸਿੰਘ ਜੀਵਨ ਸਿੰਘ ਦੀ ਦੁਕਾਨ ਦੇ ਬਾਹਰ ਬੈਠ ਕੇ ਸਿੱਖ ਜਥੇਬੰਦੀਆਂ ਵੱਲੋਂ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਅਤੇ ਇਸ ਧਰਨੇ ਪ੍ਰਦਰਸ਼ਨ ਨੂੰ ਸਮਾਪਤ ਕਰਨ ਵਾਸਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਹੁਣੇ ਸਿੱਖ ਜਥੇਬੰਦੀਆਂ ਦੇ ਨਾਲ ਗੱਲਬਾਤ ਮੁੜ ਕੋਸ਼ਿਸ਼ ਕੀਤੀ ਜਾ ਰਹੀ ਸੀ। ਇਸ ਦੌਰਾਨਵਗੋਲੀ ਚੱਲਣ ਦੀ ਸੀਸੀਟੀਵੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਉਸ ਤੋਂ ਬਾਅਦ ਹੁਣ ਸਿੱਖ ਜਥੇਬੰਦੀਆਂ ਦੇ ਉਪਰ ਵੀ ਮਾਮਲਾ ਦਰਜ ਕਰਨ ਦੀ ਗੱਲ ਕੀਤੀ ਜਾ ਰਹੀ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਗੋਲੀ ਚਲਾਉਣ ਵਾਲੇ ਖਿਲਾਫ ਕਾਰਵਾਈ ਕੀਤੀ ਜਾਂਦੀ ਹੈ ਜਾ ਨਹੀ ਇਹ ਤਾਂ ਸਮਾਂ ਹੀ ਦੱਸੇਗਾ।

error: Content is protected !!