ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਬਣਾ ਕੇ ਪੁਲਿਸ ‘ਤੇ ਕੀਤਾ ਹਮਲਾ ਕਿੰਨਾ ਕੁ ਸਹੀ, ਕੀ ਇਹ ਬੇਅਦਬੀ ਨਹੀਂ? …’ਆਪ’ ਮੰਤਰੀ ਨੇ ਕਿਹਾ- ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ

ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਬਣਾ ਕੇ ਪੁਲਿਸ ‘ਤੇ ਕੀਤਾ ਹਮਲਾ ਕਿੰਨਾ ਕੁ ਸਹੀ, ਕੀ ਇਹ ਬੇਅਦਬੀ ਨਹੀਂ? …’ਆਪ’ ਮੰਤਰੀ ਨੇ ਕਿਹਾ- ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ

 

ਵੀਓਪੀ ਬਿਊਰੋ – ਬੀਤੇ ਦਿਨੀਂ ਪੰਜਾਬ ਦੇ ਅੰਮ੍ਰਿਤਸਰ ਜਿਲ੍ਹੇ ਦੇ ਹਲਕਾ ਅਜਨਾਲਾ ਦੀ ਘਟਨਾ ਨੇ ਕੀਤੇ ਨਾ ਕੀਤੇ ਪੰਜਾਬ ਪੁਲਿਸ ਦੇ ਪ੍ਰਬੰਧਾਂ ‘ਤੇ ਸਵਾਲ ਖੜੇ ਕਰ ਦਿੱਤੇ ਹਨ। ਦੂਜੇ ਪਾਸੇ ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਸਫਾਈ ਦਿੱਤੀ ਹੈ ਕਿ ਪ੍ਰਦਰਸ਼ਨਕਾਰੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਹਮਲਾ ਕੀਤਾ ਅਤੇ ਕੋਈ ਬਚ ਨੀਚ ਨਾ ਹੋਵੇ ਇਸ ਲਈ ਉਨ੍ਹਾਂ ਵੱਲੋਂ ਜਵਾਬੀ ਕਾਰਵਾਈ ਤੋਂ ਬਚਿਆ ਗਿਆ। ਇਸ ਸਬੰਧੀ ਹੀ ਕਈ ਤਰ੍ਹਾਂ ਦੇ ਬਿਆਨ ਆ ਰਹੇ ਹਨ, ਜੋ ਕੁਝ ਲੋਕ ਪ੍ਰਦਰਸ਼ਨਕਾਰੀਆਂ ਦੇ ਪੱਖ ਵਿੱਚ ਹਨ ਅਤੇ ਕਈ ਲੋਕ ਸਰਕਾਰ ਤੇ ਪੁਲਿਸ ਦੇ ਪੱਖ ਵਿੱਚ ਹਨ।

ਅਜਿਹੇ ਵਿੱਚ ਪੰਜਾਬ ਦਾ ਮਾਹੌਲ ਵੀ ਖਰਾਬ ਹੋਣ ਦਾ ਡਰ ਹੈ। ਇਸ ਦੌਰਾਨ ਹੀ ਪੰਜਾਬ ਦੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਤੇ ਸਮਾਜ ਵਿਰੋਧੀ ਅਨਸਰਾਂ ਨਾਲ ਪੂਰੀ ਸਖ਼ਤੀ ਨਾਲ ਨਿਪਟਿਆ ਜਾਵੇਗਾ।

ਮੰਤਰੀ ਨੇ ਵੀਰਵਾਰ ਨੂੰ ਅਜਨਾਲਾ ਵਿਖੇ ਹਿੰਸਕ ਪ੍ਰਦਰਸ਼ਨ ਦੌਰਾਨ ਸਥਿਤੀ ਨੂੰ ਸਮਝਦਾਰੀ ਨਾਲ ਸੰਭਾਲਣ ਲਈ ਪੰਜਾਬ ਪੁਲਿਸ ਦੀ ਸ਼ਲਾਘਾ ਕੀਤੀ। ਉਨ੍ਹਾਂ ਸਪੱਸ਼ਟ ਕਿਹਾ ਕਿ ਇਸ ਮੰਦਭਾਗੀ ਘਟਨਾ ਲਈ ਜ਼ਿੰਮੇਵਾਰ ਕਿਸੇ ਵੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਪੰਜਾਬ ਪੁਲਿਸ ਕਾਨੂੰਨ ਤੋੜਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠੇਗੀ।

ਮੰਤਰੀ ਧਾਲੀਵਾਲ ਨੇ ਅੱਗੇ ਕਿਹਾ ਕਿ ਮਾਨ ਸਰਕਾਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ। ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਦੀ ਰਾਖੀ ਕਰਨਾ ਸਾਡਾ ਸਭ ਤੋਂ ਵੱਡਾ ਫਰਜ਼ ਹੈ ਤੇ ਅਸੀਂ ਇਸ ਫਰਜ਼ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਵਾਂਗੇ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਅਮਨ-ਕਾਨੂੰਨ ਬਾਰੇ ਝੂਠੇ ਦਾਅਵੇ ਕਰ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਜਦਕਿ ਪਿਛਲੇ ਸਾਲਾਂ ਦੇ ਮੁਕਾਬਲੇ ਮਾਨ ਦੀ ਅਗਵਾਈ ਵਿਚ ਅਪਰਾਧ ਦਰ ਵਿਚ ਕਮੀ ਆਈ ਹੈ। ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਪੰਜਾਬ ਸਰਕਾਰ ਦੇ ਅਕਸ ਨੂੰ ਢਾਹ ਲਾਉਣ ਲਈ ਭੰਡੀ ਪ੍ਰਚਾਰ ਕਰ ਰਹੀ ਹੈ

error: Content is protected !!