ਭਾਈ ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ ਭਾਰਤ ‘ਚ ਹੋਇਆ ਬੈਨ
ਡੈਸਕ- ਅਜਨਾਲਾ ਥਾਣੇ ‘ਤੇ ਹਮਲਾ ਕਰ ਲਗਾਤਾਰ ਨੈਸ਼ਨਲ ਚੈਨਲਾਂ ਦੀ ਸੁਰਖੀਆਂ ਚ ਰਹੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ‘ਤੇ ਆਖਿਰਕਾਰ ਭਾਰਤੀ ਸਰਕਾਰ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ । ਸ਼ੁਰੂਆਤ ਉਨ੍ਹਾਂ ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਕੀਤੀ ਗਈ ਹੈ ।ਖਬਰ ਮਿਲੀ ਹੈ ਕਿ ਭਾਰਤ ਸਰਕਾਰ ਨੇ ਟਵਿਟਰ ਤੋਂ ਬਾਅਦ ਹੁਣ ਅੰਮ੍ਰਿਤਪਾਲ ਸਿੰਘ ਦੇ ਇੰਸਟਾਗ੍ਰਾਮ ਅਕਾਊਂਟ ਨੂੰ ਬੈਨ ਕਰ ਦਿੱਤਾ ਹੈ । ਅਜੇ ਤੱਕ ਇਸਦੇ 2 ਕਾਰਨ ਉਭਰ ਕੇ ਸਾਹਮਣੇ ਆ ਰਹੇ ਹਨ ਕਿ ਕੀ ਇਹ ਅੰਮ੍ਰਿਤਪਾਲ ਸਿੰਘ ਵਿਰੁੱਧ ਸਿ਼ਕਾਇਤਾਂ ਹੋਣ ਕਾਰਨ ਬੰਦ ਕਰਵਾਇਆ ਗਿਆ ਹੈ ਜਾਂ ਫਿਰ ਪੰਜਾਬ ਸਰਕਾਰ ਵੱਲੋਂ ਕੇਂਦਰ ਨੂੰ ਕਾਰਵਾਈ ਕਰਨ ਲਈ ਕਿਹਾ ਗਿਆ ਹੋਣ ਕਾਰਨ ਬੰਦ ਹੋਇਆ ਹੈ। ਕਿਉਂਕਿ ਅਜਨਾਲਾ ਘਟਨਾ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਨੇ ਵੀ ਕਿਹਾ ਸੀ ਕਿ ਪੰਜਾਬ ਵਿੱਚ ਮਾਹੌਲ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਕਿਸੇ ਨੂੰ ਵੀ ਅਸ਼ਾਂਤੀ ਨਹੀਂ ਫੈਲਾਉਣ ਦਿੱਤੀ ਜਾਵੇਗੀ।
ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਪਿਛਲੇ ਸਾਲ 2022 ਵਿੱਚ ਅਕਤੂਬਰ ਦੇ ਪਹਿਲੇ ਹਫ਼ਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁੱਖ ਸੇਵਾਦਾਰ ਅੰਮ੍ਰਿਤਪਾਲ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ ਵਿੱਚ ਬੰਦ ਕਰ ਦਿੱਤਾ ਗਿਆ ਸੀ। ਉਸ ਸਮੇਂ ਇੱਕ ਪੱਤਰਕਾਰ ਨੇ ਵੀ ਅੰਮ੍ਰਿਤਪਾਲ ਸਿੰਘ ਵਿਰੁੱਧ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਦੋਸ਼ ਲਾਇਆ ਸੀ ਅਤੇ ਸਿਕਾਇਤ ਦਰਜ ਕਰਵਾਈ ਸੀ।