ਹਾਰਟ ਕਰ ਰਿਹੈ ਪੰਜਾਬੀਆਂ ‘ਤੇ ਅਟੈਕ, ਕੈਨੇਡਾ ‘ਚ ਇੱਕ ਹੋਰ ਪੰਜਾਬੀ ਨੇ ਗਵਾਂਈ ਜਾਨ
ਡੈਸਕ- ਗੱਲ ਸਮਝ ਤੋਂ ਬਾਹਰ ਜਾਪ ਰਹੀ ਹੈ ਕਿ ਅਚਾਨਕ ਅਜਿਹਾ ਕੀ ਹੋ ਰਿਹਾ ਹੈ ਕਿ ਕੈਨੇਡਾ ਚ ਵਸਦੇ ਪੰਜਾਬੀ ਬੱਚੇ ਦਿੱਲ ਦੀ ਬਿਮਾਰੀ ਦਾ ਸ਼ਿਕਾਰ ਹੋ ਰਹੇ ਹਨ । ਇਹ ਸਿਰਫ ਬਿਮਾਰੀ ਨਹੀਂ ਬਲਕਿ ਜਾਨਲੇਵਾ ਸਾਬਤ ਹੋ ਰਹੀ ਹੈ ।ਦਿਲ ਦਾ ਦੌਰਾ ‘ਤੇ ਸਾਹ ਖਤਮ । ਹਰ ਨੌਜਵਾਨ ਸੁਨਿਹਰੀ ਭਵਿੱਖ ਦੀ ਆਸ ਲਈ ਵਿਦੇਸ਼ਾਂ ਵਿਚ ਜਾਣ ਦਾ ਸੁਪਨਾ ਦੇਖਦਾ ਹੈ ਤੇ ਉਥੇ ਜਾ ਕੇ ਸੈਟਲ ਵੀ ਹੋ ਜਾਂਦਾ ਹੈ ਪਰ ਕਈ ਵਾਰ ਉਨ੍ਹਾਂ ਨਾਲ ਅਜਿਹੀ ਘਟਨਾ ਵਾਪਰ ਜਾਂਦੀ ਹੈ ਕਿ ਉਨ੍ਹਾਂ ਦੇ ਸੁਪਨੇ ਜਿਉਂ ਦੇ ਤਿਉਂ ਰਹਿ ਜਾਂਦੇ ਹਨ।
ਵਿਦੇਸ਼ਾਂ ਵਿਚ ਪੰਜਾਬੀਆਂ ਦੀ ਮੌਤਾਂ ਦਾ ਅੰਕੜਾ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਕਈ ਵਾਰ ਤਾਂ ਉਹ ਸੜਕੀ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ ਤੇ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਾਪਰ ਜਾਂਦਾ ਹੈ ਕਿ ਉਨ੍ਹਾਂ ਦੇ ਪਰਿਵਾਰ ਉਜੜ ਜਾਂਦੇ ਹਨ। ਅਜਿਹਾ ਹੀ ਇਕ ਹੋਰ ਦੁਖਦ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ ਜਿਥੇ ਇਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਹਰਦਮਨ ਸਿੰਘ ਕਾਹਲੋਂ ਵਜੋਂ ਹੋਈ ਹੈ। ਉਹ ਲੁਧਿਆਣਾ ਦੇ ਪਿੰਡ ਅਲੂਣਾ ਦਾ ਰਹਿਣ ਵਾਲਾ ਸੀ। ਮ੍ਰਿਤਕ ਦੇ ਪਿਤਾ ਜਗਜੀਤ ਸਿੰਘ ਨੇ ਦੱਸਿਆ ਕਿ ਹਰਦਮਨ 7 ਸਾਲ ਪਹਿਲਾਂ ਆਪਣੇ ਪਰਿਵਾਰ ਨਾਲ ਕੈਨੇਡਾ ਵਿਚ ਪੱਕੇ ਤੌਰ ‘ਤੇ ਗਿਆ ਸੀ।ਉਹ ਕੈਨੇਡਾ ਦੇ ਸ਼ਹਿਰ ਵਿਨੀਪੈਗ ਵਿਚ ਰਹਿ ਰਿਹਾ ਸੀ ਤੇ ਅਚਾਨਕ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਜਿਸ ਕਾਰਨ ਉਸ ਨੂੰ ਤੁਰੰਤ ਹਸਪਤਾਲ ਭਰਤੀ ਕਰਵਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪਿਤਾ ਨੇ ਦੱਸਿਆ ਕਿ ਪੁੱਤ ਦੀ ਹੋਈ ਅਚਾਨਕ ਮੌਤ ਨਾਲ ਉਨ੍ਹਾਂ ਦੇ ਪਰਿਵਾਰ ਨੂੰ ਵੱਡਾ ਸਦਮਾ ਲੱਗਾ ਹੈ ਤੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।