ਮਾਨ ਦਾ ਇੱਕ ਹੋਰ ਮੰਤਰੀ ਚੜ੍ਹਿਆ ਪੁਲਿਸ ਅੜਿੱਕੇ, ਜਾਣੋ ਕੌਣ ਹੈ ਮੰਤਰੀ ਅਤੇ ਕੀ ਹੈ ਮਾਮਲਾ

ਮਾਨ ਦਾ ਇੱਕ ਹੋਰ ਮੰਤਰੀ ਚੜ੍ਹਿਆ ਪੁਲਿਸ ਅੜਿੱਕੇ, ਜਾਣੋ ਕੌਣ ਹੈ ਮੰਤਰੀ ਅਤੇ ਕੀ ਹੈ ਮਾਮਲਾ

 

ਚੰਡੀਗੜ੍ਹ-,ਚੰਡੀਗੜ੍ਹ ਪੁਲਿਸ ਵੱਲੋਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਅੱਜ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਦੇ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਦੀ ਸੀਬੀਆਈ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਦੱਸਿਆ ਜਾ ਰਿਹਾ ਹੈ ਕਿ ਆਪ ਵੱਲੋਂ ਅੱਜ ਚੰਡੀਗੜ੍ਹ ਵਿਚ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਆਪ ਆਗੂਆਂ ਦੇ ਨਾਲ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਮੌਜੂਦ ਸਨ, ਜਿਨ੍ਹਾਂ ਨੂੰ ਪ੍ਰਦਰਸ਼ਨ ਕਰਨ ਵੇਲੇ ਚੰਡੀਗੜ੍ਹ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ। ਹਾਲਾਂਕਿ ਕੁਝ ਸਮੇਂ ਬਾਅਦ ਉਹਨਾਂ ਨੂੰ ਪੁਲਿਸ ਵੱਲੋਂ ਛੱਡ ਦਿੱਤਾ ਗਿਆ।
 ਦੱਸ ਦੇਈਏ ਕਿ ਬੀਤੀ ਰਾਤ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਕਰੀਬ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਕੇਂਦਰੀ ਜਾਂਚ ਬਿਊਰੋ (CBI) ਨੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਗ੍ਰਿਫਤਾਰ ਕਰ ਲਿਆ ਸੀ। ਦਿੱਲੀ ਦੇ ਉਪ ਮੁੱਖ ਮੰਤਰੀ ਦੀ ਗ੍ਰਿਫਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਟਵੀਟ ਕੀਤਾ, ‘ਇਹ ਲੋਕਤੰਤਰ ਲਈ ਕਾਲਾ ਦਿਨ ਹੈ’। ਇਸ ਦੇ ਨਾਲ ਹੀ ‘ਆਪ’ ਸੰਸਦ ਸੰਜੇ ਸਿੰਘ ਨੇ ਟਵੀਟ ਕਰਕੇ ਕਿਹਾ, ‘ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਤਾਨਾਸ਼ਾਹੀ ਦਾ ਸਿਖਰ ਹੈ। ਮੋਦੀ ਜੀ, ਤੁਸੀਂ ਇੱਕ ਚੰਗੇ ਵਿਅਕਤੀ ਅਤੇ ਵਧੀਆ ਸਿੱਖਿਆ ਮੰਤਰੀ ਨੂੰ ਗ੍ਰਿਫਤਾਰ ਕਰਕੇ ਚੰਗਾ ਨਹੀਂ ਕੀਤਾ, ਰੱਬ ਵੀ ਤੁਹਾਨੂੰ ਮੁਆਫ ਨਹੀਂ ਕਰੇਗਾ। ਇੱਕ ਦਿਨ ਤੁਹਾਡੀ ਤਾਨਾਸ਼ਾਹੀ ਦਾ ਅੰਤ ਜ਼ਰੂਰ ਹੋਵੇਗਾ ਮੋਦੀ।
error: Content is protected !!