‘ਆਪ’ ਮੰਤਰੀ ਅਮਨ ਅਰੋੜਾ ਦੀ ਮੀਟਿੰਗ ‘ਚ ਦੇਰੀ ਨਾਲ ਪਹੁੰਚੇ 12 ਅਧਿਕਾਰੀਆਂ ਦੀ ਲੱਗੀ ਕਲਾਸ, ਨੋਟਿਸ ਜਾਰੀ ਕਰ ਕੇ ਮੰਗਿਆ 3 ਦਿਨ ‘ਚ ਜਵਾਬ

‘ਆਪ’ ਮੰਤਰੀ ਅਮਨ ਅਰੋੜਾ ਦੀ ਮੀਟਿੰਗ ‘ਚ ਦੇਰੀ ਨਾਲ ਪਹੁੰਚੇ 12 ਅਧਿਕਾਰੀਆਂ ਦੀ ਲੱਗੀ ਕਲਾਸ, ਨੋਟਿਸ ਜਾਰੀ ਕਰ ਕੇ ਮੰਗਿਆ 3 ਦਿਨ ‘ਚ ਜਵਾਬ

 

ਚੰਡੀਗੜ੍ਹ (ਵੀਓਪੀ ਬਿਊਰੋ) ਹਾਊਸਿੰਗ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਦੇ 12 ਮੁਲਾਜ਼ਮ ਤੇ ਅਧਿਕਾਰੀ ਮੀਟਿੰਗ ਵਿੱਚ ਦੇਰੀ ਨਾਲ ਪਹੁੰਚਣ ਕਾਰਨ ਆੜੇ ਹੱਥੀਂ ਆ ਗਏ। ਵਿਭਾਗ ਵੱਲੋਂ ਉਪਰੋਕਤ ਸਾਰੇ ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਮੁਲਾਜ਼ਮਾਂ ਨੂੰ ਤਿੰਨ ਦਿਨਾਂ ਵਿੱਚ ਜਵਾਬ ਦੇਣਾ ਹੋਵੇਗਾ। ਜੇਕਰ ਉਕਤ ਕਰਮਚਾਰੀਆਂ ਨੇ ਮਿੱਥੇ ਸਮੇਂ ਅੰਦਰ ਜਵਾਬ ਨਾ ਦਿੱਤਾ ਤਾਂ ਵਿਭਾਗ ਵੱਲੋਂ ਕਾਰਵਾਈ ਕੀਤੀ ਜਾਵੇਗੀ। ਮੰਤਰੀ ਨੇ ਕਿਹਾ ਕਿ ਸਰਕਾਰ ਨੇ ਕੰਮ ਵਿੱਚ ਅਣਗਹਿਲੀ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੈ। ਉਨ੍ਹਾਂ ਸਮੂਹ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦਫ਼ਤਰਾਂ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਮੇਂ ਸਿਰ ਡਿਊਟੀ ‘ਤੇ ਹਾਜ਼ਰ ਹੋਣ ਦੀ ਅਪੀਲ ਕੀਤੀ ਹੈ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਐਨਓਸੀ ਸਬੰਧੀ ਮੁੱਦਿਆਂ ਨੂੰ ਲੈ ਕੇ ਮੰਗਲਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿੱਚ ਮੀਟਿੰਗ ਸੱਦੀ ਸੀ ਪਰ ਮੀਟਿੰਗ ਵਿੱਚ ਕਈ ਸੀਨੀਅਰ ਅਧਿਕਾਰੀ ਤੇ ਕਰਮਚਾਰੀ ਦੇਰੀ ਨਾਲ ਪੁੱਜੇ। ਇਨ੍ਹਾਂ ਵਿੱਚ ਜ਼ਿਲ੍ਹਾ ਟਾਊਨ ਪਲਾਨਰ (ਡੀਟੀਪੀ) ਸੁਮਨ ਗੁਪਤਾ, ਡੀਟੀਪੀ ਰਿਤਿਕਾ ਅਰੋੜਾ ਅਤੇ ਡੀਟੀਪੀ ਹਰਪ੍ਰੀਤ ਸਿੰਘ, ਸਹਾਇਕ ਟਾਊਨ ਪਲਾਨਰ (ਏਟੀਪੀ) ਗਗਨ ਚੋਪੜਾ, ਏਟੀਪੀ ਅਮਰਿੰਦਰਜੀਤ ਸਿੰਘ, ਯੋਜਨਾ ਅਫ਼ਸਰ ਪਰਮਜੀਤ ਸਿੰਘ, ਯੋਜਨਾ ਅਫ਼ਸਰ ਭੁਪਿੰਦਰ ਕੌਰ, ਏਡੀਓ ਕੁਲਦੀਪ ਸਿੰਘ, ਨਿੱਜੀ ਸਕੱਤਰ ਸਤੀਸ਼ ਕੁਮਾਰ, ਸੀਨੀਅਰ ਸਹਾਇਕ ਵੰਦਨਾ ਸ਼ਰਮਾ, ਕਲਰਕ ਕਵੀ ਪ੍ਰਕਾਸ਼ ਅਮੋਲੀ, ਸਟੈਨੋ ਗੁਰਪ੍ਰੀਤ ਕੌਰ ਤੇ ਹੋਰ ਹਾਜ਼ਰ ਸਨ।


ਮੰਤਰੀ ਨੇ ਇਸ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਪੁੱਡਾ ਦੇ ਮੁੱਖ ਪ੍ਰਸ਼ਾਸਕ ਨੂੰ ਉਕਤ ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਯਾਦ ਰਹੇ ਕਿ ਇਹ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਵਿਭਾਗ ਵੱਲੋਂ ਸਮੇਂ ਸਿਰ ਕੰਮ ਪੂਰਾ ਨਾ ਕਰਨ ਵਾਲੇ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਸੀ। ਮੁਲਾਜ਼ਮਾਂ ਨੇ ਇਸ ਦਾ ਵਿਰੋਧ ਵੀ ਕੀਤਾ।

error: Content is protected !!