ਰਿਸ਼ਵਤ ਲੈਣ ਵਾਲੇ ‘ਆਪ’ ਵਿਧਾਇਕ ਨੂੰ ਭੇਜਿਆ ਪਟਿਆਲਾ ਜੇਲ੍ਹ, ਕਹਿੰਦਾ-ਬਠਿੰਡਾ ਜੇਲ੍ਹ ‘ਚ ਗੈਂਗਸਟਰ ਬਹੁਤ ਆ ਮੈਂ ਨੀਂ ਜਾਣਾ ਉੱਥੇ…

ਰਿਸ਼ਵਤ ਲੈਣ ਵਾਲੇ ‘ਆਪ’ ਵਿਧਾਇਕ ਨੂੰ ਭੇਜਿਆ ਪਟਿਆਲਾ ਜੇਲ੍ਹ, ਕਹਿੰਦਾ-ਬਠਿੰਡਾ ਜੇਲ੍ਹ ‘ਚ ਗੈਂਗਸਟਰ ਬਹੁਤ ਆ ਮੈਂ ਨੀਂ ਜਾਣਾ ਉੱਥੇ…

ਵੀਓਪੀ ਬਿਊਰੋ – 4 ਲੱਖ ਦੀ ਰਿਸ਼ਵਤ ਲੈਣ ਦੇ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਬਠਿੰਡਾ ਦੇਹਾਤ ਤੋਂ ਵਿਧਾਇਕ ਅਮਿਤ ਰਤਨ ਨੂੰ ਅਦਾਲਤ ਨੇ ਵੀਰਵਾਰ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ‘ਚ ਪਟਿਆਲਾ ਜੇਲ ਭੇਜ ਦਿੱਤਾ ਹੈ। ਅਮਿਤ ਰਤਨ ਨੂੰ 22 ਫਰਵਰੀ ਦੀ ਰਾਤ ਨੂੰ ਕਰਨਾਲ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਉਸੇ ਦਿਨ ਤੋਂ ਉਹ ਵਿਜੀਲੈਂਸ ਕੋਲ ਰਿਮਾਂਡ ‘ਤੇ ਸੀ। ਇਸ ਮੌਕੇ ‘ਆਪ’ ਵਿਧਾਇਕ ਅਮਿਤ ਰਤਨ ਨੇ ਕਿਹਾ ਕਿ ਉਨ੍ਹਾਂ ਨੂੰ ਨਿਆਂਪਾਲਿਕਾ ‘ਤੇ ਪੂਰਾ ਭਰੋਸਾ ਹੈ।

ਵਿਜੀਲੈਂਸ ਦੇ ਡੀਐਸਪੀ ਕੁਲਵੰਤ ਸਿੰਘ ਨੇ ਦੱਸਿਆ ਕਿ ਰਿਮਾਂਡ ਦੌਰਾਨ ਉਸ ਕੋਲੋਂ ਪੁੱਛਗਿੱਛ ਕੀਤੀ ਗਈ ਹੈ। ਇਹੀ ਕਾਰਨ ਹੈ ਕਿ ਵਿਜੀਲੈਂਸ ਨੇ ‘ਆਪ’ ਵਿਧਾਇਕ ਦਾ ਰਿਮਾਂਡ ਨਹੀਂ ਮੰਗਿਆ। ਵਿਧਾਇਕ ਅਮਿਤ ਰਤਨ ਦੇ ਵਕੀਲ ਹਰਪਿੰਦਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਵਿਜੀਲੈਂਸ ਰਿਮਾਂਡ ਦੌਰਾਨ ‘ਆਪ’ ਵਿਧਾਇਕ ਕੋਲੋਂ ਕੁਝ ਵੀ ਬਰਾਮਦ ਨਹੀਂ ਕਰ ਸਕੀ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਵਿਧਾਇਕ ਨੇ 2017 ਵਿੱਚ ਚੋਣ ਲੜੀ ਸੀ, ਉਦੋਂ ਵੀ ਉਨ੍ਹਾਂ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਤੇ 2022 ਦੀਆਂ ਚੋਣਾਂ ਦੌਰਾਨ ਵੀ ਆਪਣੀ ਜਾਇਦਾਦ ਦਾ ਐਲਾਨ ਕੀਤਾ ਸੀ। ਵੇਰਵਿਆਂ ਅਨੁਸਾਰ ਵਿਧਾਇਕ ਨੇ ਕੋਈ ਨਵੀਂ ਜਾਇਦਾਦ ਨਹੀਂ ਬਣਾਈ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਨੇ ਚੰਡੀਗੜ੍ਹ ਅਤੇ ਪਟਿਆਲਾ ਸਥਿਤ ਵਿਧਾਇਕ ਦੀ ਰਿਹਾਇਸ਼ ਤੋਂ ਜਿਹੜੇ ਦਸਤਾਵੇਜ਼ ਲਏ ਸਨ, ਉਨ੍ਹਾਂ ਦੀ ਜਾਂਚ ਦੌਰਾਨ ਵਿਜੀਲੈਂਸ ਨੂੰ ਕੁਝ ਵੀ ਨਹੀਂ ਮਿਲਿਆ।

ਅਮਿਤ ਰਤਨ ਨੂੰ ਬਠਿੰਡਾ ਦੀ ਬਜਾਏ ਪਟਿਆਲਾ ਜੇਲ੍ਹ ਭੇਜਣ ਦੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਹ ਅਪੀਲ ਇਸ ਲਈ ਕੀਤੀ ਹੈ ਕਿਉਂਕਿ ਬਠਿੰਡਾ ਜੇਲ੍ਹ ਵਿੱਚ ਏ-ਕੈਟਾਗਰੀ ਦੇ ਗੈਂਗਸਟਰ ਹਨ, ਜਿੱਥੇ ਵਿਧਾਇਕ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵਿਧਾਇਕ ਦੇ ਕਰੀਬੀ ਰਿਸ਼ਮ ਗਰਗ ਨੂੰ ਉਕਤ ਮਾਮਲੇ ‘ਚ 16 ਫਰਵਰੀ ਨੂੰ ਸਰਕਟ ਹਾਊਸ ਬਠਿੰਡਾ ਤੋਂ ਗ੍ਰਿਫਤਾਰ ਕੀਤਾ ਗਿਆ ਸੀ, ਜੋ ਹੁਣ 10 ਮਾਰਚ ਤੱਕ ਨਿਆਂਇਕ ਹਿਰਾਸਤ ‘ਚ ਹੈ। ਦੂਜੇ ਪਾਸੇ ਵਿਜੀਲੈਂਸ ਅਧਿਕਾਰੀ ਦਾ ਕਹਿਣਾ ਹੈ ਕਿ ਵਿਧਾਇਕ ਦੀ ਚੰਡੀਗੜ੍ਹ ਅਤੇ ਪਟਿਆਲਾ ਸਥਿਤ ਰਿਹਾਇਸ਼ ਤੋਂ ਮਿਲੇ ਕਾਗਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!