ਹਿਮਾਚਲ ਦੇ ਮਣੀਕਰਨ ਸਾਹਿਬ ‘ਚ ਕੁੱਟਮਾਰ ਦਾ ਮਾਮਲਾ – ਪੰਜਾਬੀ ਸੈਲਾਨੀਆਂ ਨੇ ਨਹੀਂ ਬਲਕਿ ਪਹਿਲਾਂ ਸਥਾਨੀ ਸ਼ਰਾਰਤੀ ਅਨਸਰਾਂ ਨੇ ਕੀਤਾ ਸੀ ਹਮਲਾ, ਕੁੱਟਮਾਰ ਕਰਦੇ ਹੋਏ ਮੋਟਰਸਾਈਕਲ ਤੇ ਕਾਰਾਂ ‘ਤੇ ਕੀਤਾ ਪਥਰਾਅ –

ਹਿਮਾਚਲ ਦੇ ਮਣੀਕਰਨ ਸਾਹਿਬ ‘ਚ ਕੁੱਟਮਾਰ ਦਾ ਮਾਮਲਾ – ਪੰਜਾਬੀ ਸੈਲਾਨੀਆਂ ਨੇ ਨਹੀਂ ਬਲਕਿ ਪਹਿਲਾਂ ਸਥਾਨੀ ਸ਼ਰਾਰਤੀ ਅਨਸਰਾਂ ਨੇ ਕੀਤਾ ਸੀ ਹਮਲਾ, ਕੁੱਟਮਾਰ ਕਰਦੇ ਹੋਏ ਮੋਟਰਸਾਈਕਲ ਤੇ ਕਾਰਾਂ ‘ਤੇ ਕੀਤਾ ਪਥਰਾਅ

 

ਕੁੱਲੂ (ਵੀਓਪੀ ਬਿਊਰੋ) ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਧਾਰਮਿਕ ਕਸਬੇ ਮਣੀਕਰਨ ਵਿੱਚ ਪੰਜਾਬ ਤੋਂ ਆਏ ਸੈਲਾਨੀਆਂ ‘ਤੇ ਉੱਥੋ ਦੇ ਸਥਾਨਕ ਸ਼ਰਾਰਤੀ ਅਨਸਰਾਂ ਨੇ ਹਮਲਾ ਕਰ ਕੇ ਕੁੱਟਮਾਰ ਕੀਤੀ। ਇਸ ਦੌਰਾਨ ਪੰਜਾਬੀ ਨੌਜਵਾਨਾਂ ਨੇ ਵੀ ਆਪਣਾ ਬਚਾਅ ਕਰਦੇ ਹੋਏ ਸ਼ਰਾਰਤੀ ਅਨਸਰਾਂ ਨੂੰ ਖਦੇੜਨ ਦੀ ਕੋਸ਼ਿਸ਼ ਕੀਤੀ। ਪਰ ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਸ਼ਰਾਰਤੀ ਅਨਸਰਾਂ ਨੇ ਸ਼ਰਾਬ ਦੇ ਨਸ਼ੇ ਵਿੱਚ ਖੂਬ ਹੁੜਦੰਗ ਮਚਾਇਆ।

ਇਸ ਦੌਰਾਨ ਸਿੱਖ ਸੰਗਤ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਪਾ ਕੇ ਮਦਦ ਮੰਗੀ ਹੈ ਅਤੇ ਦੋਸ਼ ਲਾਇਆ ਹੈ ਕਿ ਇੱਥੇ ਦੀ ਪੁਲਿਸ ਵੀ ਸ਼ਰਾਰਤੀ ਅਨਸਰਾਂ ਦੇ ਨਾਲ ਮਿਲੀ ਹੋਈ ਹੈ ਅਤੇ ਸਿੱਖ ਨੌਜਵਾਨਾਂ ਦੀ ਨਾਲ ਕੁੱਟਮਾਰ ਕੀਤੀ ਗਈ ਹੈ। ਇਸ ਦੌਰਾਨ ਉੱਥੇ ਖੂਬ ਹੰਗਾਮਾ ਵੀ ਦੇਖਣ ਨੂੰ ਮਿਲਿਆ ਅਤੇ ਫਿਲਹਾਲ ਸਥਾਨਕ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਸ ਮਾਮਲੇ ਵਿੱਚ ਡੀਜੀਪੀ ਪੰਜਾਬ ਪੁਲਿਸ ਦਾ ਵੀ ਟਵੀਟ ਆਇਆ ਹੈ ਅਤੇ ਉਨ੍ਹਾਂ ਨੇ ਪੰਜਾਬ ਤੇ ਹਿਮਾਚਲ ਪੁਲਿਸ ਨੂੰ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਕਿਹਾ ਅਤੇ ਲੋਕਾਂ ਨੂੰ ਵੀ ਸ਼ਾਂਤੀ ਬਣਾ ਕੇ ਰੱਖਣ ਦੀ ਅਪੀਲ ਕੀਤੀ ਹੈ।

ਹਿਮਾਚਲ ਪੁਲਿਸ ਨੇ ਪੰਜਾਬ ਸਰਕਾਰ ਨੂੰ ਘਟਨਾ ਬਾਰੇ ਜਾਣੂ ਕਰਵਾਇਆ ਹੈ। ਹਿਮਾਚਲ ਪੁਲਿਸ ਦੇ ਡੀਜੀਪੀ ਸੰਜੇ ਕੁੰਡੂ ਨੇ ਇਹ ਜਾਣਕਾਰੀ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੂੰ ਦਿੱਤੀ। ਇਸ ਤੋਂ ਇਲਾਵਾ ਹਿਮਾਚਲ ਸਰਕਾਰ ਦੇ ਮੁੱਖ ਸਕੱਤਰ ਪ੍ਰਬੋਧ ਸਕਸੈਨਾ ਨੂੰ ਵੀ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ ਗਈ। ਡੀਜੀਪੀ ਦਾ ਕਹਿਣਾ ਹੈ ਕਿ ਦੇਵਭੂਮੀ ਵਿੱਚ ਇਸ ਤਰ੍ਹਾਂ ਦੀ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡੀਆਈਜੀ ਸੈਂਟਰਲ ਰੇਂਜ ਮਧੂਸੂਦਨ ਸ਼ਰਮਾ ਅਤੇ ਐਸਪੀ ਕੁੱਲੂ ਸਾਕਸ਼ੀ ਵਰਮਾ ਘਟਨਾ ਸਥਾਨ ਦਾ ਦੌਰਾ ਕਰਕੇ ਮਾਮਲੇ ਦੀ ਜਾਂਚ ਕਰ ਰਹੇ ਹਨ।

error: Content is protected !!