ਸਿੱਧੂ ਮੂਸੇਵਾਲਾ ਨੂੰ ਧਮਕੀਆਂ ਦੇਣ ਵਾਲਾ ਨਿਕਲਿਆ 10ਵੀਂ ਦਾ ਵਿਦਿਆਰਥੀ, ਪਿਓ ਕਰਦੈ ਮਜ਼ਦੂਰੀ

ਸਿੱਧੂ ਮੂਸੇਵਾਲਾ ਨੂੰ ਧਮਕੀਆਂ ਦੇਣ ਵਾਲਾ ਨਿਕਲਿਆ 10ਵੀਂ ਦਾ ਵਿਦਿਆਰਥੀ, ਪਿਓ ਕਰਦੈ ਮਜ਼ਦੂਰੀ

 

ਮਾਨਸਾ (ਵੀਓਪੀ ਬਿਊਰੋ) ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਧਮਕੀਆਂ ਭਰੀਆਂ ਈ-ਮੇਲ ਭੇਜਣ ਵਾਲੇ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਕਤ ਧਮਕੀ ਦੇਣ ਵਾਲਾ ਇਕ ਨਾਬਾਲਗ ਹੈ, ਜਿਸ ਵੱਲੋਂ ਧਮਕੀ ਭਰੀ ਈ-ਮੇਲ ਭੇਜੀ ਗਈ ਸੀ। ਮਾਨਸਾ ਪੁਲਿਸ ਨੇ ਮੁਲਜ਼ਮ ਨਾਬਾਲਗ ਨੂੰ ਰਾਜਸਥਾਨ ਦੇ ਜੋਧਪੁਰ ਤੋਂ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫਤਾਰ ਲੜਕਾ 10ਵੀਂ ਜਮਾਤ ਦਾ ਵਿਦਿਆਰਥੀ ਹੈ ਅਤੇ ਮਜ਼ਦੂਰ ਪਰਿਵਾਰ ਨਾਲ ਸਬੰਧ ਰੱਖਦਾ ਹੈ।

ਇਸ ਦੌਰਾਨ ਪੁਲਿਸ ਨੇ ਉਸ ਕੋਲੋਂ ਇੱਕ ਮੋਬਾਈਲ ਫ਼ੋਨ ਵੀ ਬਰਾਮਦ ਕੀਤਾ ਹੈ। ਇਹ ਜਾਣਕਾਰੀ ਐਸਐਸਪੀ ਡਾ. ਨਾਨਕ ਸਿੰਘ ਨੇ ਮਾਨਸਾ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਈਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਧਮਕੀ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ ਹੈ।

ਈਮੇਲ ‘ਚ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੋਂ ਇਲਾਵਾ ਸਲਮਾਨ ਖਾਨ ਦਾ ਨਾਂ ਵੀ ਸੀ। ਨਾਲ ਹੀ ਸਿੱਧੂ ਦੇ ਪਿਤਾ ਨੂੰ ਵਾਰ-ਵਾਰ ਲਾਰੇਂਸ ਬਿਸ਼ਨੋਈ ਦਾ ਨਾਂ ਲੈਣਾ ਬੰਦ ਕਰਨ ਦੀ ਸਲਾਹ ਦਿੱਤੀ ਗਈ ਹੈ। ਜਿਸ ਵਿੱਚ ਉਨ੍ਹਾਂ ਨੂੰ 25 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਗਿਆ ਹੈ।

error: Content is protected !!