ਹੋਲਾ ਮੁਹੱਲਾ ਦੇਖਣ ਗਏ ਨਿਹੰਗ ਸਿੰਘ ਦੇ ਕਤਲ ਤੋਂ ਬਾਅਦ ਘਰ ਵਾਲਿਆਂ ਨੇ ਅੰਤਿਮ ਸੰਸਕਾਰ ਕਰਨ ਤੋਂ ਕੀਤੀ ਨਾਂਹ, ਕਿਹਾ- ਪਹਿਲਾਂ ਦੋਸ਼ੀ ਕਰੋ ਗ੍ਰਿਫ਼ਤਾਰ

ਹੋਲਾ ਮੁਹੱਲਾ ਦੇਖਣ ਗਏ ਨਿਹੰਗ ਸਿੰਘ ਦੇ ਕਤਲ ਤੋਂ ਬਾਅਦ ਘਰ ਵਾਲਿਆਂ ਨੇ ਅੰਤਿਮ ਸੰਸਕਾਰ ਕਰਨ ਤੋਂ ਕੀਤੀ ਨਾਂਹ, ਕਿਹਾ- ਪਹਿਲਾਂ ਦੋਸ਼ੀ ਕਰੋ ਗ੍ਰਿਫ਼ਤਾਰ

ਵੀਓਪੀ ਬਿਊਰੋ- ਸ੍ਰੀ ਆਨੰਦਪੁਰ ਸਾਹਿਬ ‘ਚ ਹੋਲਾ ਮੁਹੱਲਾ ਦੇਖਣ ਗਏ ਐੱਨਆਰਆਈ ਸਿੱਖ ਨੌਜਵਾਨ ਦੇ ਕਤਲ ਦੇ ਮਾਮਲੇ ‘ਚ ਪਰਿਵਾਰਕ ਮੈਂਬਰਾਂ ਨੇ ਉਸ ਦਾ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਗੁਰਦਾਸਪੁਰ ਦੇ ਪਿੰਡ ਗਾਜ਼ੀਕੋਟ ਦੇ ਰਹਿਣ ਵਾਲੇ ਨਿਹੰਗ ਪ੍ਰਦੀਪ ਸਿੰਘ (24) ‘ਤੇ ਕੁਝ ਵਿਅਕਤੀਆਂ ਨੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ, ਜਿਸ ‘ਚ ਉਸ ਦੀ ਮੌਤ ਹੋ ਗਈ। ਉਹ ਕੁਝ ਦਿਨ ਪਹਿਲਾਂ ਹੀ ਕੈਨੇਡਾ ਤੋਂ ਵਾਪਸ ਆਇਆ ਸੀ ਅਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।


ਮ੍ਰਿਤਕ ਨਿਹੰਗ ਪ੍ਰਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪ੍ਰਦੀਪ 5 ਮਾਰਚ ਨੂੰ ਹੋਲਾ-ਮੁਹੱਲਾ ਦੇਖਣ ਲਈ ਸ੍ਰੀ ਆਨੰਦਪੁਰ ਸਾਹਿਬ ਗਿਆ ਸੀ। ਰਸਤੇ ਵਿੱਚ ਕੁਝ ਲੋਕ ਆਪਣੀ ਕਾਰ ਵਿੱਚ ਅਸ਼ਲੀਲ ਗੀਤ ਚਲਾ ਰਹੇ ਸਨ। ਪ੍ਰਦੀਪ ਉਸਨੂੰ ਸਮਝਾਉਣ ਦੀ ਕੋਸ਼ਿਸ਼ ਕਰਦਾ ਹੈ। ਇਸ ‘ਤੇ ਕਾਰ ਸਵਾਰਾਂ ਨੇ ਗੁੱਸੇ ‘ਚ ਆ ਕੇ ਪ੍ਰਦੀਪ ‘ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ।


ਬੇਟੇ ਦੇ ਕਤਲ ਤੋਂ ਬਾਅਦ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਮਾਤਾ ਬਲਵਿੰਦਰ ਕੌਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੀ ਇੱਕ ਭੈਣ ਵਿਦੇਸ਼ ਵਿੱਚ ਰਹਿੰਦੀ ਹੈ। ਰਿਸ਼ਤੇਦਾਰਾਂ ਦੀ ਮੰਗ ਹੈ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਸ ਨੇ ਮੁਲਜ਼ਮਾਂ ਦੇ ਫੜੇ ਜਾਣ ਤੱਕ ਪ੍ਰਦੀਪ ਦਾ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ।

error: Content is protected !!