ਅੱਜ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਦੁਰਗਿਆਣਾ ਮੰਦਰ ਨਤਮਸਤਕ ਹੋਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ

ਅੱਜ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਦੁਰਗਿਆਣਾ ਮੰਦਰ ਨਤਮਸਤਕ ਹੋਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ

ਅੰਮ੍ਰਿਤਸਰ (ਵੀਓਪੀ ਬਿਊਰੋ) ਦੇਸ਼ ਦੀ ਰਾਸ਼ਟਰਪਤੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਮੁਰਮੂ ਅੱਜ ਪਹਿਲੀ ਵਾਰ ਪੰਜਾਬ ਦੇ ਦੌਰੇ ਉਪਰ ਹਨ। ਇਸ ਦੌਰਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਪਹਿਲੀ ਪੰਜਾਬ ਫੇਰੀ ਅੰਮ੍ਰਿਤਸਰ ਵਿਖੇ ਹੋਵੇਗੀ ਅਤੇ ਇਸ ਦੌਰਾਨ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਸਿਰ ਝੁਕਾਉਣਗੇ। ਇਸ ਦੌਰਾਨ ਉਹ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਮੱਥਾ ਟੇਕਣ ਤੋਂ ਇਲਾਵਾ ਜਲਿਆਂਵਾਲਾ ਬਾਗ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਰਾਮਤੀਰਥ ਵਿਖੇ ਵੀ ਮੱਥਾ ਟੇਕਣਗੇ।

ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਦ੍ਰੋਪਦੀ ਮੁਰਮੂ ਦੇਸ਼ ਦੀ ਪਹਿਲੀ ਆਦਿਵਾਸੀ ਮਹਿਲਾ ਰਾਸ਼ਟਰਪਤੀ ਹੈ। ਉਨ੍ਹਾਂ ਨੇ ਪਿਛਲੇ ਸਾਲ ਜੁਲਾਈ ਮਹੀਨੇ ‘ਚ ਸਹੁੰ ਚੁੱਕੀ ਸੀ। ਜ਼ਿਲ੍ਹਾ ਪ੍ਰਸ਼ਾਸਨ ਨੇ ਪੁਲੀਸ ਪ੍ਰਸ਼ਾਸਨ ਅਤੇ ਹੋਰ ਵਿਭਾਗਾਂ ਨੂੰ ਤਿਆਰੀ ਕਰਨ ਲਈ ਕਿਹਾ ਹੈ। ਰਾਸ਼ਟਰਪਤੀ ਦੀ ਨਿੱਜੀ ਸੁਰੱਖਿਆ ਨੂੰ ਲੈ ਕੇ ਪੁਲਿਸ ਵਿਭਾਗ ਦੀ ਮੀਟਿੰਗ ਵੀ ਹੋਈ ਹੈ।

error: Content is protected !!