ਹੋਲਾ ਮੁਹੱਲਾ ਦੇਖਣ ਜਾ ਰਹੇ ਦੋ ਨੌਜਵਾਨ ਰੁੜੇ ਦਰਿਆ ‘ਚ, ਇਕ ਦੀ ਨਹੀਂ ਮਿਲੀ ਲਾਸ਼

ਹੋਲਾ ਮੁਹੱਲਾ ਦੇਖਣ ਜਾ ਰਹੇ ਦੋ ਨੌਜਵਾਨ ਰੁੜੇ ਦਰਿਆ ‘ਚ, ਇਕ ਦੀ ਨਹੀਂ ਮਿਲੀ ਲਾਸ਼

ਕਪੂਰਥਲਾ (ਵੀਓਪੀ ਬਿਊਰੋ) ਕਪੂਰਥਲਾ ਤੋਂ ਹੋਲਾ ਮੁਹੱਲਾ ਆਨੰਦਪੁਰ ਸਾਹਿਬ ਜਾ ਰਹੇ ਦੋ ਨੌਜਵਾਨਾਂ ਦੇ ਦਰਿਆ ‘ਚ ਡੁੱਬਣ ਦਾ ਸਮਾਚਾਰ ਹੈ। ਹਾਲਾਂਕਿ ਮੁੱਢਲੀ ਜਾਣਕਾਰੀ ਅਨੁਸਾਰ ਇਕ ਨੌਜਵਾਨ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ਜਦਕਿ ਗੋਤਾਖੋਰ ਦੂਜੇ ਨੌਜਵਾਨ ਦੀ ਲਾਸ਼ ਦੀ ਭਾਲ ਕਰ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਸਿਮਰਨ ਸਿੰਘ ਪੁੱਤਰ ਆਲਮ ਸਿੰਘ ਵਾਸੀ ਕੈਂਪਪੁਰਾ ਮੁਹੱਲਾ ਅਤੇ ਬੀਰ ਸਿੰਘ ਸਿਮਰਨ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਇੱਬਨ, ਜ਼ਿਲ੍ਹਾ ਕਪੂਰਥਲਾ ਹੋਲਾ ਮੁਹੱਲਾ ਆਨੰਦਪੁਰ ਸਾਹਿਬ ਗਏ ਹੋਏ ਸਨ। ਉਸ ਦੇ ਇਕ ਦੋਸਤ ਕੰਵਰ ਸਿੰਘ ਨੇ ਫੋਨ ‘ਤੇ ਦੱਸਿਆ ਕਿ ਦੋਵੇਂ ਨੌਜਵਾਨ ਦੇਰ ਰਾਤ ਹੱਥ ਧੋਣ ਦਰਿਆ ਕੋਲ ਗਏ ਤਾਂ ਪੈਰ ਤਿਲਕਣ ਕਾਰਨ ਪਾਣੀ ਵਿੱਚ ਰੁੜ ਗਏ।

ਕੰਵਰ ਸਿੰਘ ਨੇ ਦੱਸਿਆ ਕਿ ਉਸ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਜਿਨ੍ਹਾਂ ਨੇ ਗੋਤਾਖੋਰਾਂ ਦੀ ਮਦਦ ਨਾਲ ਸਿਮਰਨ ਸਿੰਘ ਦੀ ਲਾਸ਼ ਨੂੰ ਦਰਿਆ ‘ਚੋਂ ਬਾਹਰ ਕੱਢ ਲਿਆ ਹੈ। ਜਦਕਿ ਬੀਰ ਸਿੰਘ ਸਿਮਰਨ ਦੀ ਭਾਲ ਜਾਰੀ ਹੈ। ਇਸ ਸਬੰਧੀ ਜਦੋਂ ਪਰਿਵਾਰ ਨਾਲ ਸੰਪਰਕ ਕੀਤਾ ਗਿਆ ਤਾਂ ਪਤਾ ਲੱਗਾ ਕਿ ਇਸ ਦਰਦਨਾਕ ਘਟਨਾ ਦੀ ਸੂਚਨਾ ਮਿਲਦੇ ਹੀ ਦੋਵਾਂ ਪਰਿਵਾਰਾਂ ਦੇ ਰਿਸ਼ਤੇਦਾਰ ਮੌਕੇ ‘ਤੇ ਪਹੁੰਚ ਰਹੇ ਹਨ। ਇਸ ਘਟਨਾ ਨੂੰ ਲੈ ਕੇ ਦੋਵਾਂ ਨੌਜਵਾਨਾਂ ਦੇ ਇਲਾਕੇ ‘ਚ ਸੋਗ ਦੀ ਲਹਿਰ ਹੈ।

error: Content is protected !!