ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਨਿਯਮਾਂ ਦੀ ਪਾਲਣਾ ਨਾ ਕਰਨ ’ਤੇ 263 ਇਮੀਗ੍ਰੇਸ਼ਨ ਕੰਸਲਟੈਂਟਾਂ ਤੇ ਆਈਲੈਟਸ ਸੈਂਟਰਾਂ ਦੇ ਲਾਇਸੰਸ ਕੀਤੇ ਰੱਦ, ਪੜ੍ਹੋ ਲਿਸਟ  

ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਨਿਯਮਾਂ ਦੀ ਪਾਲਣਾ ਨਾ ਕਰਨ ’ਤੇ 263 ਇਮੀਗ੍ਰੇਸ਼ਨ ਕੰਸਲਟੈਂਟਾਂ ਤੇ ਆਈਲੈਟਸ ਸੈਂਟਰਾਂ ਦੇ ਲਾਇਸੰਸ ਕੀਤੇ ਰੱਦ, ਪੜ੍ਹੋ ਲਿਸਟ

https://voiceofpunjabtv.com/wp-content/uploads/2023/03/2023031013fg.pdf

ਜਲੰਧਰ (ਵੀਓਪੀ ਬਿਊਰੋ) ਜਲੰਧਰ ਦੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਅੱਜ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ 2014 ਤਹਿਤ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰਨ ’ਤੇ 263 ਇਮੀਗ੍ਰੇਸ਼ਨ ਕੰਸਲਟੈਂਟਾਂ/ਆਈਲੈਟਸ ਸੈਂਟਰਾਂ ਦੇ ਲਾਇਸੰਸ ਰੱਦ ਕਰ ਦਿੱਤੇ ਗਏ ਹਨ।

ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਪ੍ਰਸ਼ਾਸਨ ਵੱਲੋਂ ਜਾਰੀ ਕਾਰਨ ਦੱਸੋ ਨੋਟਿਸਾਂ ਦਾ ਲਿਖਤੀ ਜਵਾਬ ਨਾ ਦੇਣ ਕਾਰਨ 495 ਇਮੀਗ੍ਰੇਸ਼ਨ ਕੰਸਲਟੈਂਟਾਂ/ਟਿਕਟਿੰਗ ਏਜੰਟਾਂ/ਆਈਲੈਟਸ ਸੈਂਟਰਾਂ ਦੇ ਲਾਇਸੰਸ ਮੁਅੱਤਲ ਕੀਤੇ ਗਏ ਸਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕਾਰਵਾਈ ਤੋਂ ਬਾਅਦ 232 ਕੰਸਲਟੈਂਟਾਂ ਵੱਲੋਂ ਆਪਣੀਆਂ ਮਹੀਨਾਵਾਰ ਕਾਰੋਬਾਰੀ ਰਿਪੋਰਟਾਂ ਸਮੇਤ ਆਪਣੇ ਜਵਾਬ ਜਮ੍ਹਾ ਕਰਵਾਏ ਗਏ ਜਦਕਿ ਬਾਕੀ 263 ਵੱਲੋਂ ਉਨ੍ਹਾਂ ਨੂੰ ਜਾਰੀ ਨੋਟਿਸਾਂ ਦਾ ਜਵਾਬ ਨਹੀਂ ਦਿੱਤਾ ਗਿਆ।ਇਸ ਲਈ ਉਨ੍ਹਾਂ ਦੇ ਲਾਇਸੰਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਸਮੂਹ ਲਾਇਸੰਸਧਾਰਕ ਕੰਸਲਟੈਂਟਾਂ/ਆਈਲੈਟਸ ਸੈਂਟਰਾਂ ਨੂੰ ਐਕਟ ਅਧੀਨ ਨਿਰਧਾਰਤ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ। ਰੱਦ ਕੀਤੇ ਲਾਇਸੰਸਾਂ ਦੀ ਸੂਚੀ ਐਨਆਈਸੀ ਜਲੰਧਰ ਦੀ ਅਧਿਕਾਰਤ ਵੈੱਬਸਾਈਟ ‘ਤੇ ਵੇਖੀ ਜਾ ਸਕਦੀ ਹੈ।

error: Content is protected !!